IMD Alert: ਪੰਜਾਬ ਸਣੇ ਇਨ੍ਹਾਂ ਸੂਬਿਆਂ ’ਚ ਕਿਵੇਂ ਦਾ ਰਹੇਗਾ ਮੌਸਮ, ਇੱਥੇ ਜਾਣੋ

By  Aarti March 3rd 2024 08:45 AM

Punjab Weather Update: ਉੱਤਰੀ ਭਾਰਤ ਦੇ ਕਈ ਸੂਬਿਆਂ ’ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀਆਂ ਗਤੀਵਿਧੀਆਂ ਵੇਖੀਆਂ ਗਈਆਂ ਹਨ। ਜਿਸ ਕਾਰਨ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ 3 ਮਾਰਚ ਨੂੰ ਹਰਿਆਣਾ, ਪੰਜਾਬ, ਦਿੱਲੀ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਦੇਸ਼ ਦੇ ਕਈ ਸੂਬਿਆਂ ਵਿੱਚ ਗਰਜ ਨਾਲ ਮੀਂਹ ਪੈ ਸਕਦਾ ਹੈ। ਇਸ ਦੇ ਨਾਲ ਹੀ 3 ਤੋਂ 4 ਮਾਰਚ ਦਰਮਿਆਨ ਦੇਸ਼ ਦੇ ਪਹਾੜੀ ਰਾਜਾਂ ਵਿੱਚ ਬਰਫਬਾਰੀ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।

ਦੂਜੇ ਪਾਸੇ 3 ਮਾਰਚ ਨੂੰ ਦਿੱਲੀ 'ਚ ਬੱਦਲ ਛਾਏ ਰਹਿਣਗੇ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ 4 ਮਾਰਚ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਘੱਟੋ-ਘੱਟ ਤਾਪਮਾਨ 11 ਤੋਂ 15 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਵੱਧ ਤੋਂ ਵੱਧ ਤਾਪਮਾਨ 25 ਤੋਂ 27 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ਮੌਸਮ ਦੀ ਭਵਿੱਖਬਾਣੀ ਕਰਨ ਵਾਲੀ ਏਜੰਸੀ ਸਕਾਈਮੇਟ ਮੁਤਾਬਕ ਅਗਲੇ 24 ਘੰਟਿਆਂ ਤੱਕ ਜੰਮੂ-ਕਸ਼ਮੀਰ, ਗਿਲਗਿਤ-ਬਾਲਟਿਸਤਾਨ, ਮੁਜ਼ੱਫਰਾਬਾਦ, ਲੱਦਾਖ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਭਾਰੀ ਤੋਂ ਬਹੁਤ ਭਾਰੀ ਮੀਂਹ ਅਤੇ ਬਰਫਬਾਰੀ ਜਾਰੀ ਰਹਿਣ ਦੀ ਸੰਭਾਵਨਾ ਹੈ ਅਤੇ ਇਸ ਤੋਂ ਬਾਅਦ ਇਸ ਦੀ ਤੀਬਰਤਾ ਘੱਟ ਜਾਵੇਗੀ।

ਇਹ ਵੀ ਪੜ੍ਹੋ: Ajay Mishra Teni: ਕਿਸਾਨ ਆਗੂਆਂ ਨੂੰ ਵੱਡਾ ਝਟਕਾ, ਲਾਖੀਮਪੁਰ ਖੀਰੀ ਵਾਲੇ Ajay Mishra Teni ਨੂੰ BJP ਨੇ ਦਿੱਤੀ ਟਿਕਟ

Related Post