ਜਾਣੋ ਪੰਜਾਬ ’ਚ ਕਿਸ ਤਰ੍ਹਾਂ ਦਾ ਰਹੇਗਾ ਆਉਣ ਵਾਲੇ 5 ਦਿਨਾਂ ’ਚ ਮੌਸਮ ਦਾ ਹਾਲ

By  Aarti December 28th 2022 04:46 PM

Weather in Punjab: ਪੂਰੇ ਉੱਤਰ ਭਾਰਤ ’ਚ ਸੰਘਣੀ ਧੁੰਦ ਅਤੇ ਠੰਢ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਠੰਢ ਦੇ ਕਾਰਨ ਲੋਕਾਂ ਦਾ ਘਰੋਂ ਬਾਹਰ ਨਿਕਲਣਾ ਔਖਾ ਹੋਇਆ ਹੈ। ਸੜਕਾਂ ’ਤੇ ਵਾਹਨਾਂ ਦੀ ਰਫਤਾਰ ਘੱਟ ਗਈ ਹੈ। ਉੱਥੇ ਹੀ ਦੂਜੇ ਪਾਸੇ ਮੌਸਮ ਵਿਭਾਗ ਨੇ ਆਉਣ ਵਾਲੇ 5 ਦਿਨਾਂ ’ਚ ਠੰਢ ’ਚ ਹੋਰ ਵੀ ਜਿਆਦਾ ਵਾਧਾ ਹੋ ਸਕਦਾ ਹੈ। 

ਮੌਸਮ ਵਿਭਾਗ ਦੇ ਡਾਇਰੈਕਟਰ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ’ਚ ਤਾਪਮਾਨ ਚ ਕਾਫੀ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ ਨਾਲ ਹੀ ਧੁੰਦ ਵੀ ਜਿਆਦਾ ਪੈ ਸਕਦੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪਿਛਲੇ 24 ਘੰਟਿਆਂ ’ਚ ਪੰਜਾਬ ਦੇ ਬਠਿੰਡਾ ਜ਼ਿਲ੍ਹੇ ਵਿੱਚ ਸਭ ਤੋਂ ਘੱਟ ਤਾਪਮਾਨ ਦਰਜ ਕੀਤਾ ਗਿਆ ਹੈ। ਬੇਸ਼ਕ ਕਾਫੀ ਥਾਵਾਂ ’ਤੇ ਧੁੱਪ ਨਿਕਲੀ ਪਰ ਕਈ ਇਲਾਕਿਆਂ ਚ ਸੰਘਣੀ ਧੁੰਦ ਵੀ ਦੇਖਣ ਨੂੰ ਮਿਲੀ ਹੈ। 

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੰਜਾਬ ਚ 29 ਦਸੰਬਰ ਨੂੰ ਹਲਕਾ ਮੀਂਹ ਪੈਣ ਦੀ ਸੰਭਾਵਨਾ ਹੈ। ਪਰ 31 ਦੰਸਬਰ ਤੋਂ ਬਾਅਦ ਮੁੜ ਤੋਂ ਠੰਢ ਵਧੇਗੀ। ਨਾਲ ਹੀ ਤਾਪਮਾਨ ’ਚ ਵੀ ਕਾਫੀ ਗਿਰਾਵਟ ਹੋ ਸਕਦਾ ਹੈ। ਜਿਸ ਕਾਰਨ ਲੋਕਾਂ ਨੂੰ ਆਪਣਾ ਧਿਆਨ ਰੱਖਣ ਦੀ ਲੋੜ ਹੈ। ਸਾਹ ਦੀ ਬਿਮਾਰੀ ਦੇ ਮਰੀਜ਼ਾਂ ਨੂੰ ਆਪਣਾ ਥੋੜਾ ਧਿਆਨ ਰੱਖਣ ਦੀ ਲੋੜ ਹੈ। 

ਇਹ ਵੀ ਪੜ੍ਹੋ: ਲੁਧਿਆਣਾ ਦੇ ਹਯਾਤ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਦਿੱਲੀ ਤੋਂ ਕਾਬੂ

Related Post