Kisan Credit Card ਲਈ ਅਰਜ਼ੀ ਦੇਣ ਦਾ ਆਸਾਨ ਤਰੀਕਾ, ਜਾਣੋ

By  Amritpal Singh January 17th 2024 06:34 AM

Kisan Credit Card: ਜਿਵੇ ਤੁਸੀਂ ਜਾਣਦੇ ਹੋ ਕਿ ਅੱਜਕਲ ਬਹੁਤੇ ਲੋਕ ਕ੍ਰੈਡਿਟ ਕਾਰਡ ਦੀ ਵਰਤੋਂ ਕਰਦੇ ਹਨ ਅਜਿਹੇ ਕੇਂਦਰ ਸਰਕਾਰ ਦੇ ਨਾਲ-ਨਾਲ ਸੂਬਾ ਸਰਕਾਰ ਵੀ ਕਿਸਾਨਾਂ ਲਈ ਕਈ ਤਰ੍ਹਾਂ ਦੀਆਂ ਸਕੀਮਾਂ ਚਲਾ ਰਹੀ ਹੈ। ਜਿੱਥੇ ਇੱਕ ਪਾਸੇ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਚਲਾਈ ਜਾ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਿਸਾਨ ਕ੍ਰੈਡਿਟ ਕਾਰਡ ( Kisan Credit Card) ਸਕੀਮ ਵੀ ਸ਼ੁਰੂ ਕੀਤੀ ਗਈ ਹੈ। ਕਿਸਾਨ ਕਰਜ਼ਾ ਯੋਜਨਾ ਤਹਿਤ ਕਿਸਾਨਾਂ ਨੂੰ ਘੱਟ ਵਿਆਜ ਦਰ 'ਤੇ ਕਰਜ਼ਾ ਮਿਲਦਾ ਹੈ।
 
ਕਿਸਾਨਾਂ ਨੂੰ ਹਰ ਵਾਰ ਖੇਤੀ ਕਰਨ ਲਈ ਕਰਜ਼ਾ ਲੈਣਾ ਪੈਂਦਾ ਹੈ। ਅਤੇ ਉਹ ਜ਼ਿਆਦਾ ਵਿਆਜ ਦਰਾਂ 'ਤੇ ਕਰਜ਼ੇ ਲੈਂਦੇ ਹਨ ਅਤੇ ਫਿਰ ਕਰਜ਼ੇ ਵਿਚ ਡੁੱਬ ਜਾਂਦੇ ਹਨ। ਅਜਿਹੇ 'ਚ ਕਿਸਾਨਾਂ ਨੂੰ ਕਰਜ਼ੇ ਤੋਂ ਰਾਹਤ ਦਿਵਾਉਣ ਲਈ ਸਰਕਾਰ ਨੇ ਇਕ ਅਜਿਹੀ ਸਕੀਮ ਸ਼ੁਰੂ ਕੀਤੀ ਗਈ ਸੀ। ਜਿਸ ਦੇ ਤਹਿਤ ਕਿਸਾਨਾਂ ਨੂੰ ਕ੍ਰੈਡਿਟ ਕਾਰਡ ਦਿੱਤੇ ਜਾਂਦੇ ਹਨ। ਦਸ ਦਈਏ ਕਿ ਇਸ ਕਾਰਡ ਦੀ ਮਦਦ ਨਾਲ ਆਸਾਨੀ ਨਾਲ ਲੋਨ ਲਿਆ ਜਾ ਸਕਦਾ ਹੈ। ਅਤੇ ਇਹ ਸਕੀਮ ਨੈਸ਼ਨਲ ਬੈਂਕ ਫਾਰ ਐਗਰੀਕਲਚਰ ਅਤੇ ਰੂਰਲ ਡਿਵੈਲਪਮੈਂਟ ਦੁਆਰਾ ਸ਼ੁਰੂ ਕੀਤੀ ਗਈ ਸੀ। ਨਾਲ ਹੀ ਦੱਸ ਦਈਏ ਕਿ ਦੇਸ਼ ਦੇ ਸਾਰੇ ਕਿਸਾਨ ਇਸ ਸਕੀਮ ਦਾ ਲਾਭ ਲੈ ਸਕਦੇ ਹਨ।
 
ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ ਕਿਸਾਨ ਯੋਜਨਾ ਦੇ ਲਾਭਪਾਤਰੀਆਂ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਦੱਸ ਦਈਏ ਕਿ ਸਰਕਾਰ ਨੇ ਇਸ ਸਕੀਮ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਬਹੁਤ ਆਸਾਨ ਬਣਾ ਦਿੱਤਾ ਹੈ। ਕਿਸਾਨ ਨੂੰ ਅਰਜ਼ੀ ਦੇਣ ਦੇ 15 ਦਿਨਾਂ ਦੇ ਅੰਦਰ ਕਿਸਾਨ ਕ੍ਰੈਡਿਟ ਕਾਰਡ ਮਿਲ ਜਾਂਦਾ ਹੈ। ਆਓ ਜਾਣਦੇ ਹਾਂ ਇਸ ਸਕੀਮ ਲਈ ਅਪਲਾਈ ਕਰਨ ਦਾ ਤਰੀਕਾ 
 
ਜ਼ਰੂਰੀ ਦਸਤਾਵੇਜ਼ 
ਖੇਤੀ ਵਾਲੀ ਜ਼ਮੀਨ ਦੇ ਦਸਤਾਵੇਜ਼,
ਪਾਸਪੋਰਟ ਆਕਾਰ ਦੀ ਫੋਟੋ,
ਪਤੇ ਦਾ ਸਬੂਤ,
ਆਧਾਰ ਕਾਰਡ,
ਪੈਨ ਕਾਰਡ.
 
ਅਰਜ਼ੀ ਦੇਣ ਦਾ ਤਰੀਕਾ 
ਦੱਸ ਦਈਏ ਕਿ ਇਸ ਸਕੀਮ ਦਾ ਲਾਭ ਲੈਣ ਲਈ, ਤੁਹਾਨੂੰ ਸਭ ਤੋਂ ਪਹਿਲਾ ਬੈਂਕ ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਾ ਹੋਵੇਗਾ ਜਿੱਥੇ ਕਿਸਾਨ ਕ੍ਰੈਡਿਟ ਕਾਰਡ ਦੀ ਸਹੂਲਤ ਉਪਲਬਧ ਹੈ।
ਇਸ ਤੋਂ ਬਾਅਦ ਤੁਹਾਨੂੰ ਬੈਂਕ ਦੀ ਵੈੱਬਸਾਈਟ 'ਤੇ ਕਿਸਾਨ ਕ੍ਰੈਡਿਟ ਕਾਰਡ ਦਾ ਵਿਕਲਪ ਚੁਣਨਾ ਹੋਵੇਗਾ।
ਇਸ ਤੋਂ ਬਾਅਦ ਤੁਹਾਨੂੰ ਨਾਮ, ਮੋਬਾਈਲ ਨੰਬਰ ਆਦਿ ਸਾਰੇ ਵੇਰਵੇ ਦੇਣੇ ਹੋਣਗੇ।
ਵੇਰਵੇ ਦੇਣ ਤੋਂ ਬਾਅਦ ਤੁਹਾਨੂੰ ਆਪਣੇ ਦਸਤਾਵੇਜ਼ ਅਪਲੋਡ ਕਰਨੇ ਹੋਣਗੇ।
ਇਸ ਤੋਂ ਬਾਅਦ ਤੁਹਾਨੂੰ ਸਬਮਿਟ ਕਰਨਾ ਹੋਵੇਗਾ ਅਤੇ ਤੁਹਾਡੀ ਅਰਜ਼ੀ 'ਤੇ ਕਾਰਵਾਈ ਕੀਤੀ ਜਾਵੇਗੀ।

Related Post