Meet Hayer Wedding: ਇਹ ਕੁੜੀ ਬਣੇਗੀ ਕੈਬਨਿਟ ਮੰਤਰੀ ਮੀਤ ਹੇਅਰ ਦੀ ਸ਼ਰੀਕ-ਏ-ਹਯਾਤ
Meet Hayer: ਗੁਰਮੀਤ ਸਿੰਘ ਮੀਤ ਹੇਅਰ ਪੰਜਾਬ ਦੇ ਖੇਡ ਮੰਤਰੀ ਵੱਜੋਂ ਜ਼ਿੰਮੇਦਾਰੀ ਸੰਭਾਲ ਰਹੇ ਹਨ।
Shameela Khan
October 26th 2023 05:24 PM --
Updated:
October 26th 2023 05:37 PM
Meet Hayer Wedding: ਮਾਨ ਸਰਕਾਰ ਦਾ ਇੱਕ ਹੋਰ ਕੈਬਨਿਟ ਮੰਤਰੀ ਹੁਣ ਘੋੜੀ ਚੜ੍ਹੇਗਾ। ਉਨ੍ਹਾਂ ਦੀ ਮੰਗਣੀ 29 ਅਕਤੂਬਰ ਨੂੰ ਮੇਰਠ 'ਚ ਹੋਵੇਗੀ ਅਤੇ 7 ਨਵੰਬਰ ਨੂੰ ਕੈਬਨਿਟ ਮੰਤਰੀ ਮੀਤ ਹੇਅਰ ਵਿਆਹ ਬੰਧਨ ਵਿੱਚ ਬੱਝਣ ਜਾ ਰਹੇ ਹਨ। ਮੀਤ ਹੇਅਰ, ਡਾ. ਗੁਰਵੀਨ ਕੌਰ ਨਾਲ ਵਿਆਹ ਬੰਧਨ ‘ਚ ਬੱਝਣਗੇ। ਜਿਨ੍ਹਾਂ ਦੀਆਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ। । ਪ੍ਰਾਪਤ ਜਾਣਕਾਰੀ ਅਨੁਸਾਰ ਮੰਤਰੀ ਮੀਤ ਹੇਅਰ ਦੀ ਹੋਣ ਵਾਲੀ ਪਤਨੀ ਪੇਸ਼ੇ ਤੋਂ ਡਾਕਟਰ ਹੈ।

ਕੌਣ ਹੈ ਗੁਰਵੀਨ ਕੌਰ?
ਡਾ: ਗੁਰਵੀਨ ਕੌਰ ਪੁੱਤਰੀ ਭੁਪਿੰਦਰ ਸਿੰਘ ਬਾਜਵਾ ਜੋ ਕਿ ਪੇਸ਼ੇ ਤੋਂ ਡਾਕਟਰ (ਰੇਡੀਓਲੋਜਿਸਟ) ਹੈ। ਉਨ੍ਹਾਂ ਦਾ ਪਰਿਵਾਰ ਪੱਛਮੀ ਪੰਜਾਬ ਦੀ ਵੰਡ ਤੋਂ ਬਾਅਦ ਮੇਰਠ ਵਿੱਚ ਆ ਕੇ ਵਸਿਆ ਹੋਇਆ ਹੈ। ਦੱਸ ਦਈਏ ਕਿ ਉਨ੍ਹਾਂ ਪਿਤਾ ਭੁਪਿੰਦਰ ਸਿੰਘ ਬਾਜਵਾ ਭਾਰਤੀ ਓਲੰਪਿਕ ਐਸੋਸੀਏਸ਼ਨ ਦੇ ਅਹੁਦੇਦਾਰ ਹਨ।