ਕੇਂਦਰੀ ਵਿਦਿਆਲਿਆ ’ਚ ਭਰਤੀ ਲਈ ਅਪਲਾਈ ਕਰਨ ਦਾ ਇੱਕ ਹੋਰ ਮੌਕਾ, ਆਖਰੀ ਤਰੀਕ ’ਚ ਵਾਧਾ

ਕੇਂਦਰੀ ਵਿਦਿਆਲਿਆ ਸੰਗਠਨ ਵਿੱਚ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ ਅਸਾਮੀਆਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖ਼ਰੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ। ਵੱਖ ਵੱਖ ਅਹੁਦਿਆਂ ਦੇ ਲਈ 13404 ਪੋਸਟਾਂ ਨਿਕਲੀਆਂ ਹਨ।

By  Aarti December 27th 2022 10:06 AM

KVS Recruitment 2022: ਕੇਂਦਰੀ ਵਿਦਿਆਲਿਆ ਸੰਗਠਨ ਵਿੱਚ ਅਧਿਆਪਨ ਅਤੇ ਨਾਨ-ਟੀਚਿੰਗ ਸਟਾਫ਼ ਦੀਆਂ 13404 ਅਸਾਮੀਆਂ ਦੀ ਭਰਤੀ ਲਈ ਅਪਲਾਈ ਕਰਨ ਦੀ ਆਖਰੀ ਮਿਤੀ ਨੂੰ ਵਧਾ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਹੁਣ ਟੀਜੀਟੀ, ਪੀਜੀਟੀ, ਪੀਆਰਟੀ ਸਣੇ ਕਈ ਟੀਚਿੰਗ ਅਤੇ ਨਾਨ-ਟੀਚਿੰਗ ਅਸਾਮੀਆਂ ਲਈ ਨਿਕਲੀ  13404 ਅਸਾਮੀਆਂ ਲਈ ਅਰਜ਼ੀ ਦੀ ਆਖਰੀ ਮਿਤੀ 2 ਜਨਵਰੀ, 2023 ਹੋ ਗਈ ਹੈ। 

ਦੱਸ ਦਈਏ ਕਿ ਇਸ ਤੋਂ ਪਹਿਲਾਂ 26 ਦਸੰਬਰ, 2023 ਅਪਲਾਈ ਦੀ ਆਖਰੀ ਮਿਤੀ ਸੀ। ਕੇਂਦਰੀ ਵਿਦਿਆਲਿਆ ਸੰਗਠਨ ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਹੋਰ ਸ਼ਰਤਾਂ ਪਹਿਲਾਂ ਵਾਂਗ ਹੀ ਰਹਿਣਗੀਆਂ। ਇਸ ਦੇ ਲਈ ਉਮੀਦਵਾਰ ਕੇਵੀਐਸ ਦੀ ਵੈੱਬਸਾਈਟ ’ਤੇ ਜਾ ਕੇ ਕਰਨਾ ਹੋਵੇਗਾ। 

ਵੱਖ ਵੱਖ ਅਹੁਦਿਆਂ ਦੇ ਲਈ ਵੱਖ ਵੱਖ ਉਮਰ ਨਿਧਾਰਿਤ ਕੀਤੀ ਗਈ ਹੈ। ਦੱਸ ਦਈਏ ਕਿ ਟੀਜੀਟੀ/ਲਾਇਬ੍ਰੇਰੀਅਨ ਪੋਸਟ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 35 ਸਾਲ ਅਤੇ ਪੀਆਰਟੀ ਲਈ 30 ਸਾਲ ਦੀ ਉਮਰ ਜਦਕਿ ਪੀਜੀਟੀ ਦੇ ਅਹੁਦੇ ਲਈ ਉਮੀਦਵਾਰ ਦੀ ਵੱਧ ਤੋਂ ਵੱਧ ਉਮਰ 40 ਸਾਲ ਨਿਧਾਰਿਤ ਕੀਤੀ ਗਈ ਹੈ। ਦੂਜੇ ਪਾਸੇ ਓਬੀਸੀ ਵਰਗ ਦੇ ਉਮੀਦਵਾਰਾਂ ਨੂੰ ਤਿੰਨ ਸਾਲ, ਐਸਸੀ, ਐਸਟੀ ਵਰਗ ਦੇ ਉਮੀਦਵਾਰਾਂ ਨੂੰ ਪੰਜ ਸਾਲ ਅਤੇ ਦਿਵਯਾਂਗ ਵਰਗ ਦੇ ਉਮੀਦਵਾਰਾਂ ਨੂੰ ਦਸ ਸਾਲ ਦੀ ਛੋਟ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ: ਠੰਢ ਤੇ ਸੰਘਣੀ ਧੁੰਦ ਦਾ ਕਹਿਰ ਜਾਰੀ, ਜਨਜੀਵਨ ਹੋਇਆ ਪ੍ਰਭਾਵਿਤ

Related Post