Amritsar News : ਪਿੰਡ ਭਰੋਪਾਲ ਨੇੜੇ BSF ਅਤੇ ਪੰਜਾਬ ਪੁਲੀਸ ਵੱਲੋਂ ਹੈੱਡ ਗ੍ਰਨੇਡ ਸਮੇਤ ਹਥਿਆਰਾਂ ਦੀ ਵੱਡੀ ਖੇਪ ਬਰਾਮਦ

Amritsar News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਜ਼ਖੀਰਾ ਬਰਾਮਦ ਕੀਤਾ

By  Shanker Badra May 1st 2025 03:32 PM

Amritsar News : ਅੰਮ੍ਰਿਤਸਰ ਜ਼ਿਲ੍ਹੇ ਵਿੱਚ ਭਾਰਤ-ਪਾਕਿਸਤਾਨ ਸਰਹੱਦ 'ਤੇ ਪਿੰਡ ਭਰੋਪਾਲ ਨੇੜੇ ਇੱਕ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਗਿਆ ਹੈ। ਸੀਮਾ ਸੁਰੱਖਿਆ ਬਲ (BSF) ਅਤੇ ਪੰਜਾਬ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਹਥਿਆਰਾਂ ਅਤੇ ਗੋਲਾ ਬਾਰੂਦ ਦਾ ਇੱਕ ਜ਼ਖੀਰਾ ਬਰਾਮਦ ਕੀਤਾ ਹੈ। ਇਸ ਦੇ ਨਾਲ ਹੀ ਦੋ ਹੈਂਡ ਗ੍ਰਨੇਡ ਵੀ ਜ਼ਬਤ ਕੀਤੇ ਗਏ ਹਨ। ਬੀਐਸਐਫ ਦੇ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ।

ਦਰਅਸਲ 'ਚ ਬੀਐਸਐਫ ਨੂੰ ਖੁਫੀਆ ਜਾਣਕਾਰੀ ਮਿਲੀ ਸੀ ਕਿ ਸਰਹੱਦ ਪਾਰ ਤੋਂ ਹਥਿਆਰਾਂ ਦੀ ਇੱਕ ਖੇਪ ਭੇਜੀ ਗਈ ਹੈ। ਸੂਚਨਾ ਮਿਲਦੇ ਹੀ ਬੀਐਸਐਫ ਅਤੇ ਪੰਜਾਬ ਪੁਲਿਸ ਦੀ ਸਾਂਝੀ ਟੀਮ ਨੇ ਭਰੋਪਾਲ ਪਿੰਡ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਤਲਾਸ਼ੀ ਮੁਹਿੰਮ ਦੌਰਾਨ ਜ਼ਮੀਨ ਵਿੱਚ ਲੁਕਾਏ ਗਏ 2 ਹੈਂਡ ਗ੍ਰਨੇਡ, 3 ਪਿਸਤੌਲ, 6 ਮੈਗਜ਼ੀਨ ਅਤੇ 50 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਮੰਨਿਆ ਜਾ ਰਿਹਾ ਹੈ ਕਿ ਇਨ੍ਹਾਂ ਹੈਂਡ ਗ੍ਰਨੇਡਾਂ ਦੀ ਵਰਤੋਂ ਅੱਤਵਾਦੀ ਘਟਨਾਵਾਂ ਨੂੰ ਅੰਜਾਮ ਦੇਣ ਲਈ ਕੀਤੀ ਜਾਣੀ ਸੀ।

ਬਰਾਮਦ ਕੀਤੇ ਗਏ ਹਥਿਆਰਾਂ ਦੀ ਮਾਤਰਾ ਅਤੇ ਗੁਣਵੱਤਾ ਨੂੰ ਦੇਖਦੇ ਹੋਏ ਇਹ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਇਨ੍ਹਾਂ ਦੀ ਵਰਤੋਂ ਪੰਜਾਬ ਜਾਂ ਗੁਆਂਢੀ ਰਾਜਾਂ ਵਿੱਚ ਕਿਸੇ ਵੱਡੇ ਅੱਤਵਾਦੀ ਹਮਲੇ ਨੂੰ ਅੰਜਾਮ ਦੇਣ ਲਈ ਕੀਤੀ ਜਾ ਸਕਦੀ ਸੀ। ਸਮੇਂ ਸਿਰ ਕਾਰਵਾਈ ਕਰਕੇ ਸੁਰੱਖਿਆ ਏਜੰਸੀਆਂ ਨੇ ਦੇਸ਼ ਨੂੰ ਇੱਕ ਵੱਡੀ ਤ੍ਰਾਸਦੀ ਤੋਂ ਬਚਾ ਲਿਆ। ਬੀਐਸਐਫ ਨੇ ਕਿਹਾ ਕਿ ਇਹ ਕਾਰਵਾਈ ਸੁਰੱਖਿਆ ਬਲਾਂ ਦੀ ਨਿਰੰਤਰ ਚੌਕਸੀ ਅਤੇ ਸਰਹੱਦਾਂ 'ਤੇ ਉਨ੍ਹਾਂ ਦੇ ਸਮਰਪਣ ਦਾ ਸਬੂਤ ਹੈ। 

ਬਰਾਮਦ ਕੀਤੇ ਗਏ ਹਥਿਆਰ ਅਤੇ ਗੋਲਾ ਬਾਰੂਦ ਨੂੰ ਅਗਲੇਰੀ ਜਾਂਚ ਅਤੇ ਕਾਨੂੰਨੀ ਕਾਰਵਾਈ ਲਈ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਪੁਲਿਸ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਹਥਿਆਰ ਕਿਸ ਨੂੰ ਪਹੁੰਚਾਏ ਜਾਣੇ ਸਨ, ਇਸ ਵਿੱਚ ਕੌਣ-ਕੌਣ ਸ਼ਾਮਲ ਸਨ।

Related Post