ਦੇਸ਼ ਭਰ ’ਚ ਸਭ ਤੋਂ ਵੱਡੀ ਮੌਕ ਡਰਿੱਲ ਜਾਰੀ

By  Pardeep Singh December 27th 2022 01:43 PM

ਚੰਡੀਗੜ੍ਹ/ਨਵੀਂ ਦਿੱਲੀ: ਕੋਰੋਨਾ ਦੇ ਨਵੇਂ ਖ਼ਤਰੇ ਨੂੰ ਵੇਖਦਿਆਂ ਕੇਂਦਰ ਸਰਕਾਰ ਵੱਲੋਂ 27 ਦਸੰਬਰ ਲਈ ਤੈਅ ਪ੍ਰੋਗਰਾਮ ਅਨੁਸਾਰ ਅੱਜ ਸਾਰੇ ਦੇਸ਼ ਭਰ ਵਿਚ ਮੌਕ ਡਰਿੱਲ ਕੀਤੀ ਜਾ ਰਹੀ ਹੈ।  ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ ਕੌਮੀ ਰਾਜਧਾਨੀ ਦਿੱਲੀ ਅਤੇ ਆਲੇ ਦੁਆਲੇ ਦੇ ਹਸਪਤਾਲਾਂ ਵਿਚ ਜਾਇਜ਼ਾ ਲੈ ਰਹੇ ਹਨ। ਮੰਤਰੀ ਮਨਸੁਖ ਮਾਂਡਵੀਆ ਨੇ ਸੋਮਵਾਰ ਨੂੰ ਕਿਹਾ ਕਿ ਚੀਨ ਅਤੇ ਹੋਰ ਦੇਸ਼ਾਂ ਵਿੱਚ ਸੰਕਰਮਣ ਦੇ ਮਾਮਲਿਆਂ ਵਿੱਚ ਵਾਧੇ ਦੇ ਵਿਚਕਾਰ ਸਾਵਧਾਨੀ ਦੇ ਤੌਰ 'ਤੇ ਦੇਸ਼ ਭਰ ਦੇ ਸਾਰੇ ਕੋਵਿਡ ਹਸਪਤਾਲਾਂ ਵਿੱਚ ਆਯੋਜਿਤ ਕੀਤੀ ਜਾਣ ਵਾਲੀ 'ਮੌਕ ਡਰਿੱਲ' ਵਿੱਚ ਸਾਰੇ ਰਾਜਾਂ ਦੇ ਸਿਹਤ ਮੰਤਰੀ ਆਪਣੇ ਪੱਧਰ 'ਤੇ ਹਿੱਸਾ ਲੈਣਗੇ। ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੋੜੇਮਾਜਰਾ ਮੁਹਾਲੀ ਦੇ ਹਸਪਤਾਲ ਵਿਚ ਪਹੁੰਚ ਕੇ ਜਾਇਜ਼ਾ ਲੈਣਗੇ।
ਕੇਂਦਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਅਭਿਆਸ ਦੀ ਨਿਗਰਾਨੀ ਕਰਨ ਲਈ ਦਿੱਲੀ ਦੇ ਸਫਦਰਜੰਗ ਹਸਪਤਾਲ ਪਹੁੰਚੇ। ਮੰਡਾਵੀਆ ਨੇ ਕੱਲ੍ਹ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨਾਲ ਇੱਕ ਮੀਟਿੰਗ ਵਿੱਚ ਕਿਹਾ ਸੀ ਕਿ ਮੌਕ ਡਰਿੱਲ ਨਾਲ ਸਾਨੂੰ ਸਾਡੀਆਂ ਤਿਆਰੀਆਂ ਦਾ ਪਤਾ ਲੱਗੇਗਾ।

ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਮੌਕ ਡਰਿੱਲ ਜਾਰੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਦੇਸ਼ ਭਰ ਕੋਰੋਨਾ ਨਾਲ ਲੜਨ ਲਈ ਤਿਆਰੀਆਂ ਮੁਕੰਮਲ ਹਨ। ਸਿਹਤ ਮੰਤਰੀ ਦਾ ਕਹਿਣਾ ਹੈ ਕਿ ਦੇਸ਼ ਦੇ ਹਰ ਇਕ ਹਸਪਤਾਲ ਵਿੱਚ ਕੋਰੋਨਾ ਨੂੰ ਲੈ ਕੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ.

Related Post