Jalandhar By Election: ਲੋਕ ਸਭਾ ਦੀ ਜ਼ਿਮਨੀ ਚੋਣ ਸਬੰਧੀ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ, ਜਾਣੋ ਕਦੋ ਹੋਵੇਗੀ ਵੋਟਿੰਗ

ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈ ਕੇ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਅੱਜ ਨਾਮਜ਼ਦਗੀ ਵਾਪਸ ਲੈਣ ਦਾ ਆਖਰੀ ਦਿਨ ਹੈ।

By  Aarti April 24th 2023 09:09 AM

Jalandhar By Election: ਜਲੰਧਰ ਲੋਕ ਸਭਾ ਜ਼ਿਮਣੀ ਚੋਣ ਨੂੰ ਲੈ ਕੇ ਸਿਆਸੀ ਅਖਾੜਾ ਕਾਫੀ ਭਖਿਆ ਹੋਇਆ ਹੈ। ਸਿਆਸੀ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਲਈ ਕਈ ਕੋਸ਼ਿਸ਼ਾਂ ਕਰ ਰਹੀਆਂ ਹਨ। ਉੱਥੇ ਹੀ ਦੂਜੇ ਪਾਸੇ ਅੱਜ ਨਾਮਜ਼ਦਗੀ  ਵਾਪਸ ਲੈਣ ਦਾ ਆਖਰੀ ਦਿਨ ਹੈ। 

ਕਰਮਜੀਤ ਕੌਰ ਕਾਂਗਰਸ ਦੀ ਉਮੀਦਵਾਰ 

ਦੱਸ ਦਈਏ ਕਿ ਕਾਂਗਰਸ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਐਲਾਨਿਆ ਗਿਆ ਹੈ। ਨਾਲ ਹੀ ਕਾਂਗਰਸ ਵੱਲੋਂ 40 ਸਟਾਰ ਪ੍ਰਚਾਰਕਾਂ ਦੀ ਵੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਜਿਨ੍ਹਾਂ ’ਚ ਕਈ ਵੱਡੇ ਸਿਆਸੀ ਚਿਹਰਿਆਂ ਨੂੰ ਸ਼ਾਮਲ ਕੀਤਾ ਗਿਆ ਹੈ।  

ਇੰਦਰ ਇਕਬਾਲ ਸਿੰਘ ਅਟਵਾਲ ਬੀਜੇਪੀ ਦੇ ਉਮੀਦਵਾਰ

ਉੱਥੇ ਹੀ ਦੂਜੇ ਪਾਸੇ ਜਲੰਧਰ ਲੋਕ ਸਭਾ ਉਪ ਚੋਣ ਵਿੱਚ ਭਾਜਪਾ ਨੇ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਇੰਦਰ ਇਕਬਾਲ ਸਿੰਘ ਚਰਨਜੀਤ ਸਿੰਘ ਅਟਵਾਲ ਦਾ ਪੁੱਤਰ ਹੈ। 

ਸੁਸ਼ੀਲ ਰਿੰਕੂ ਆਮ ਆਦਮੀ ਪਾਰਟੀ ਦੇ ਉਮੀਦਵਾਰ 

ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਰਿੰਕੂ ਹਨ। ਜੋ ਕਿ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ। ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ।

ਇਸ ਦਿਨ ਹੋਵੇਗੀ ਹੋਵੇਗੀ ਵੋਟਿੰਗ

ਕਾਬਿਲੇਗੌਰ ਹੈ ਕਿ ਜਲੰਧਰ ਲੋਕ ਸਭਾ ਉਪ ਚੋਣ ਲਈ ਕਾਗਜ਼ ਦਾਖਲ ਕਰਨ ਦੀ ਆਖਰੀ ਮਿਤੀ 20 ਅਪ੍ਰੈਲ ਹੈ। ਜਲੰਧਰ ਲੋਕ ਸਭਾ ਸੀਟ ਲਈ ਜ਼ਿਮਨੀ ਚੋਣ ਲਈ 10 ਮਈ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 13 ਮਈ ਨੂੰ ਹੋਵੇਗੀ।

ਇਹ ਵੀ ਪੜ੍ਹੋ: ਅੰਮ੍ਰਿਤਪਾਲ ਨੂੰ 18 ਮਾਰਚ ਨੂੰ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਸੀ, ਪਰ ਪੰਜਾਬ ਪੁਲਿਸ ਨੇ ਜਲਦਬਾਜ਼ੀ ਨਹੀਂ ਦਿਖਾਈ- ਮਾਨ

Related Post