Kharar ’ਚ ਚਾਕੂ ਮਾਰ ਕੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਚੰਡੀਗੜ੍ਹ ਯੂਨੀਵਰਸਿਟੀ ’ਚ LLB ਦੀ ਕਰ ਰਿਹਾ ਸੀ ਪੜ੍ਹਾਈ
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਐਲਐਲਬੀ ਦਾ ਵਿਦਿਆਰਥੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ ਦੇ ਰੂਪ ਵਿੱਚ ਹੋਈ ਹੈ ਜੋ ਕਿ ਪਾਣੀਪਤ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਹੈ।
Kharar Law Student Murder : ਮੁਹਾਲੀ ਦੇ ਖਰੜ ’ਚ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਮਗਰੋਂ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਮ੍ਰਿਤਕ ਨੌਜਵਾਨ ਚੰਡੀਗੜ੍ਹ ਯੂਨੀਵਰਸਿਟੀ ਐਲਐਲਬੀ ਦਾ ਵਿਦਿਆਰਥੀ ਸੀ। ਮ੍ਰਿਤਕ ਨੌਜਵਾਨ ਦੀ ਪਛਾਣ ਅਮਨ ਦਹੀਆ ਦੇ ਰੂਪ ਵਿੱਚ ਹੋਈ ਹੈ ਜੋ ਕਿ ਪਾਣੀਪਤ ਦੇ ਪਿੰਡ ਗੜੀਵਾਲਾ ਦਾ ਰਹਿਣ ਵਾਲਾ ਹੈ। ਉਸਦੀ ਉਮਰ ਤਕਰੀਬਨ 22 ਸਾਲ ਹੈ।
ਪੁਲਿਸ ਨੇ ਮਾਮਲੇ ਸਬੰਧੀ ਕਾਰਵਾਈ ਕਰਦੇ ਹੋਏ ਵੱਖ-ਵੱਖ ਧਾਰਾਵਾਂ ਦੇ ਤਹਿਤ ਇੱਕ ਲੜਕੀ ਸਣੇ ਚਾਰ ਲੋਕਾਂ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ। ਪੁਲਿਸ ਨੇ ਦੱਸਿਆ ਕਿ ਕਤਲ ਦਾ ਕਾਰਨ ਪੁਰਾਣੀ ਰੰਜਿਸ਼ ਅਤੇ ਪੁਲਿਸ ਨੂੰ ਜਾਣਕਾਰੀ ਦੇਣ ਦਾ ਸ਼ੱਕ ਸੀ।
ਇਹ ਵੀ ਪੜ੍ਹੋ : Amritsar Firing News : ਮਜੀਠਾ ਹਲਕੇ ਦੇ ਪਿੰਡ ਸਿਆਲਕਾ ’ਚ ਘਰ ’ਤੇ ਅਣਪਛਾਤੇ ਹਮਲਾਵਰਾਂ ਨੇ ਚਲਾਈਆਂ ਗੋਲੀਆਂ, ਫੈਲੀ ਦਹਿਸ਼ਤ