Lawrence Bishnoi: ਫਰੀਦਕੋਟ ਅਦਾਲਤ ਨੇ ਲਾਰੈਂਸ ਬਿਸ਼ਨੋਈ ਨੂੰ ਕੀਤਾ ਬਰੀ

Punjab News: ਅੱਜ ਫ਼ਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕੀਤਾ ਹੈ।

By  Amritpal Singh January 29th 2025 02:34 PM

Punjab News: ਅੱਜ ਫ਼ਰੀਦਕੋਟ ਅਦਾਲਤ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਬਰੀ ਕਰ ਦਿੱਤਾ ਹੈ। ਅਦਾਲਤ ਨੇ ਉਸ ਨੂੰ 50 ਲੱਖ ਰੁਪਏ ਦੀ ਰੰਗਦਾਰੀ ਮਾਮਲੇ ’ਚ ਬਰੀ ਕੀਤਾ ਹੈ। ਕੋਟਕਪੁਰਾ ਵਿਚ ਵਪਾਰੀ ਨੂੰ ਫਿਰੌਤੀ ਲਈ ਧਮਕੀਆਂ ਦਿੱਤੀਆਂ ਗਈਆਂ ਸਨ। ਬਿਸ਼ਨੋਈ ’ਤੇ 2021 ਵਿਚ ਇਸ ਸੰਬੰਧੀ ਮਾਮਲਾ ਦਰਜ ਕੀਤਾ ਗਿਆ ਸੀ।

ਦੱਸ ਦੇਈਏ ਕਿ 2021 ’ਚ ਲਾਰੈਂਸ ਬਿਸ਼ਨੋਈ ਖਿਲਾਫ਼ ਕੋਟਕਪੂਰਾ ਸਿਟੀ ਅੰਦਰ ਦਰਜ ਇਕ ਫਿਰੌਤੀ ਮਾਮਲੇ ਦੀ ਸੁਣਵਾਈ ਤੋਂ ਬਾਅਦ ਅਦਾਲਤ ਵਲੋਂ ਦੋਸ਼ੀ ਲਾਰੈਂਸ ਬਿਸ਼ਨੋਈ ਨੂੰ ਬਰੀ ਕਰਨ ਦਾ ਫੈਸਲਾ ਸੁਣਾਇਆ ਗਿਆ ਹੈ। ਜਾਣਕਾਰੀ ਅਨੁਸਾਰ ਕੋਟਕਪੂਰਾ ਦੇ ਇਕ ਵਪਾਰੀ ਨੂੰ ਕਾਲ ਕਰ ਆਪਣੇ ਆਪ ਨੂੰ ਗੋਲਡੀ ਬਰਾੜ ਦੱਸ ਲਾਰੈਂਸ ਬਿਸ਼ਨੋਈ ਲਈ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ ਅਤੇ ਉਸ ਦੀ ਮੰਗ ਪੂਰੀ ਨਾ ਕਰਨ ਦੀ ਸੂਰਤ ’ਚ ਵਪਾਰੀ ਦੇ ਪਰਿਵਾਰ ਨੂੰ ਜਾਨੀ ਨੁਕਸਾਨ ਪਹੁਚਾਉਣ ਦੀ ਧਮਕੀ ਦਿੱਤੀ ਗਈ ਸੀ, ਜਿਸ ਨੂੰ ਲੈ ਕੇ ਕੋਟਕਪੂਰਾ ਸਿਟੀ ਅੰਦਰ ਅਗਸਤ 2018 ਨੂੰ ਲਾਰੈਂਸ ਬਿਸ਼ਨੋਈ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਇਕ ਕੇਸ ਦੇ ਸੰਬੰਧ ’ਚ ਲਾਰੈਂਸ ਬਿਸ਼ਨੋਈ ਨੂੰ ਜਦ ਪੰਜਾਬ ਲਿਆਂਦਾ ਗਿਆ ਸੀ ਤਾਂ ਫਰੀਦਕੋਟ ਪੁਲਿਸ ਵਲੋਂ ਉਕਤ ਫਿਰੌਤੀ ਮਾਮਲੇ ’ਚ ਲਾਰੈਂਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਫਰੀਦਕੋਟ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਜਦ ਕਿ ਬਾਅਦ ’ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਉਸ ਦੀ ਪੇਸ਼ੀ ਹੁੰਦੀ ਰਹੀ।

ਇਸ ਸੰਬੰਧੀ ਲਾਰੈਂਸ ਦੇ ਵਕੀਲ ਅਮਿਤ ਮਿੱਤਲ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਧਿਰ ਵਲੋਂ ਅਦਾਲਤ ’ਚ ਆਪਣਾ ਪੱਖ ਰੱਖਿਆ ਗਿਆ ਪਰ ਸਾਡੀਆਂ ਜਵਾਬੀ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ ਅਦਾਲਤ ਵਲੋਂ ਇਸ ਕੇਸ ’ਚੋਂ ਲਾਰੈਂਸ ਨੂੰ ਬਰੀ ਕਰਨ ਦਾ ਹੁਕਮ ਸੁਣਾਇਆ ਗਿਆ ਹੈ।


Related Post