Lawrence Interview Case : ਛੋਟੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ, ਹਾਈਕੋਰਟ ਨੇ ਡੀਜੀਪੀ ਪੰਜਾਬ ਤੋਂ ਜੇਲ੍ਹਾਂ ਸਬੰਧੀ ਵੀ ਮੰਗੀ ਜਾਣਕਾਰੀ

Punjab News : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਜਾਣਕਾਰੀ ਮੰਗੀ ਕਿ ਇਸ ਸਾਲ ਜਨਵਰੀ 2024 ਤੋਂ 15 ਜੁਲਾਈ ਤੱਕ ਪੰਜਾਬ ਦੀਆਂ ਜੇਲ੍ਹਾਂ ਤੋਂ ਕਿੰਨੀਆਂ ਫਿਰੌਤੀ, ਧਮਕੀਆਂ ਅਤੇ ਟਾਰਗੇਟ ਕਿਲਿੰਗ ਕਾਲਾਂ ਆਈਆਂ।

By  KRISHAN KUMAR SHARMA July 17th 2025 08:38 AM -- Updated: July 17th 2025 08:47 AM

Punjab News : ਪੰਜਾਬ-ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਜਾਣਕਾਰੀ ਮੰਗੀ ਹੈ ਕਿ ਜਨਵਰੀ 2024 ਤੋਂ ਇਸ ਸਾਲ 15 ਜੁਲਾਈ ਤੱਕ ਪੰਜਾਬ ਦੀਆਂ ਜੇਲ੍ਹਾਂ ਤੋਂ ਕਿੰਨੀਆਂ ਫਿਰੌਤੀ, ਧਮਕੀਆਂ ਅਤੇ ਟਾਰਗੇਟ ਕਿਲਿੰਗ ਕਾਲਾਂ ਆਈਆਂ। ਹਾਈ ਕੋਰਟ ਨੇ ਕਿਹਾ, ਅਸੀਂ ਦੇਖਣਾ ਚਾਹੁੰਦੇ ਹਾਂ ਕਿ ਕੀ ਹਾਈ ਕੋਰਟ ਦੀ ਸਖ਼ਤੀ ਤੋਂ ਬਾਅਦ ਪੰਜਾਬ ਦੀਆਂ ਜੇਲ੍ਹਾਂ ਦੀ ਸੁਰੱਖਿਆ 'ਤੇ ਕੋਈ ਅਸਰ ਪਿਆ ਹੈ ਜਾਂ ਨਹੀਂ।

ਇਸਦੇ ਨਾਲ ਹੀ ਹਾਈਕੋਰਟ ਨੇ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਦੀ ਅੱਗੇ ਜਾਂਚ ਕਰ ਰਹੇ ਸਾਬਕਾ ਡੀਜੀਪੀ ਪ੍ਰਬੋਧ ਕੁਮਾਰ ਨੂੰ ਵੀ ਨਸੀਹਤ ਦਿੱਤੀ ਹੈ। ਹਾਈਕੋਰਟ ਨੇ ਕਿਹਾ ਕਿ ਹਰ ਪਹਿਲੂ ਤੋਂ ਜਾਂਚ ਕੀਤੀ ਜਾਵੇ, ਸਿਰਫ਼ ਛੋਟੇ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਨਾ ਬਣਾਇਆ ਜਾਵੇ।

ਹਾਈਕੋਰਟ ਨੇ ਨਾਲ ਹੀ ਚੇਤਾਵਨੀ ਦਿੰਦਿਆਂ ਕਿਹਾ, 'ਸਾਨੂੰ ਲੱਗਿਆ ਕਿ ਜਾਂਚ ਸਹੀ ਨਹੀਂ ਕੀਤੀ ਜਾ ਰਹੀ ਤਾਂ ਪੂਰੇ ਮਾਮਲੇ ਦੀ ਕੇਂਦਰੀ ਜਾਂਚ ਏਜੰਸੀ ਨੂੰ ਸੌਂਪੀ ਜਾ ਸਕਦੀ ਹੈ।''

ਹਾਈਕੋਰਟ ਨੇ ਕਿਹਾ ਕਿ ਏਜੀਟੀਐਫ਼ ਦੀ ਹਿਰਾਸਤ 'ਚ ਜੇਕਰ ਲਾਰੈਂਸ ਸੀ ਤਾਂ ਉਸ ਦੀ ਵੀ ਜਾਂਚ ਕੀਤੀ ਜਾਵੇ।

ਦੱਸ ਦਈਏ ਕਿ ਹਾਈਕੋਰਟ ਨੇ ਜਨਵਰੀ 'ਚ ਡੀਜੀਪੀ ਪ੍ਰਬੋਧ ਕੁਮਾਰ ਨੂੰ ਜਾਂਚ ਜਾਰੀ ਰੱਖਣ ਦੇ ਹੁਕਮ ਦਿੱਤੇ ਸਨ। ਹਾਈਕੋਰਟ ਨੇ ਸੁਣਵਾਈ ਦੌਰਾਨ ਡੀਜੀਪੀ ਪ੍ਰਬੋਧ ਕੁਮਾਰ ਨੂੰ ਡੇਢ ਲੱਖ ਰੁਪਏ ਮਹੀਨਾ ਆਨਰੀਅਮ ਦੇਣ ਦੀ ਗੱਲ ਕਹੀ ਸੀ। ਨਾਲ ਹੀ ਡੀਜੀਪੀ ਨੂੰ ਜਾਂਚ ਲਈ ਖੁੱਲ੍ਹੀ ਛੋਟ ਦਿੰਦਿਆਂ ਕਿਹਾ ਸੀ ਕਿ ਉਹ ਜਿਹੜੇ ਵੀ ਐਂਗਲ ਤੋਂ ਜਾਂਚ ਕਰਨਾ ਚਾਹੁੰਦੇ ਹਨ, ਕਰ ਸਕਦੇ ਹਨ।

Related Post