ਲਾਰੈਂਸ ਆਫ਼ ਪੰਜਾਬ OTT ਪਲੇਟਫਾਰਮ ਜ਼ੀ 5 ’ਤੇ ਨਹੀਂ ਹੋਵੇਗੀ ਰਿਲੀਜ਼, ਭਾਰਤ ਸਰਕਾਰ ਨੇ ਲਗਾਈ ਪਾਬੰਦੀ

ਗੈਂਗਸਟਰ ਲਾਰੈਂਸ ਬਿਸ਼ਨੋਈ 'ਤੇ ਬਣੀ ਲੜੀ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਸਬੰਧੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਵੀ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ।

By  Aarti April 24th 2026 12:09 PM -- Updated: April 24th 2026 04:17 PM

ਲਾਰੈਂਸ ਆਫ਼ ਪੰਜਾਬ ਹੁਣ ਓਟੀਟੀ ਪਲੇਟਫਾਰਮ ਜ਼ੀ 5 'ਤੇ ਰਿਲੀਜ਼ ਨਹੀਂ ਹੋਵੇਗੀ। ਮਿਲੀ ਜਾਣਕਾਰੀ ਮੁਤਾਬਿਕ ਭਾਰਤ ਸਰਕਾਰ ਵੱਲੋਂ ਇਸ ਵੈੱਬ ਸੀਰੀਜ਼ ’ਤੇ ਪਾਬੰਦੀ ਲਗਾਈ ਗਈ ਹੈ। ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਨੇ ਖੁਦ ਜ਼ੀ5 ਨੂੰ ਫਿਲਮ ਲਾਰੈਂਸ ਆਫ ਪੰਜਾਬ ਦਾ ਪ੍ਰਸਾਰਣ ਨਾ ਕਰਨ ਦਾ ਹੁਕਮ ਦਿੱਤਾ ਹੈ। 

ਇਸ ਸਬੰਧੀ ਜਾਣਕਾਰੀ ਹਾਸਿਲ ਹੋਣ ਮਗਰੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਦੂਜੇ ਪਾਸੇ ਲਾਰੈਂਸ ਬਿਸ਼ਨੋਈ ਦੇ ਨਾਲ ਸਬੰਧਿਤ ਵੈੱਬ ਸੀਰੀਜ਼ ਨੂੰ ਲੈ ਕੇ ਲਾਰੈਂਸ ਬਿਸ਼ਨੋਈ ਦੇ ਪਰਿਵਾਰ ਦਾ ਕਹਿਣਾ ਹੈ ਕਿ ਲਾਰੈਂਸ ਦੇ ਚਚੇਰੇ ਭਰਾ ਨੇ ਕਿਹਾ ਕਿ ਸਾਡੇ ਪਰਿਵਾਰ ਤੋਂ ਸਹਿਮਤੀ ਨਹੀ ਲਈ ਇਸ ਲਈ ਫਿਲਮ ਤੇ ਬੈਨ ਹੋਣਾ ਚਾਹੀਦਾ ਹੈ। 

ਗੈਂਗਸਟਰ ਲਾਰੈਂਸ ਬਿਸ਼ਨੋਈ 'ਤੇ ਬਣੀ ਇਸ ਸੀਰੀਜ ਨੇ ਵਿਵਾਦ ਪੈਦਾ ਕਰ ਦਿੱਤਾ ਸੀ, ਜਿਸ ਕਾਰਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਵੜਿੰਗ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਪੰਜਾਬ ਪੁਲਿਸ ਨੇ ਕੇਂਦਰ ਸਰਕਾਰ ਨੂੰ ਵੀ ਪੱਤਰ ਲਿਖਿਆ ਸੀ, ਜਿਸ ਵਿੱਚ ਇਹ ਚਿੰਤਾ ਜਤਾਈ ਗਈ ਸੀ ਕਿ ਫਿਲਮ ਦੀ ਰਿਲੀਜ਼ ਪੰਜਾਬ ਦੇ ਮਾਹੌਲ ਨੂੰ ਨੁਕਸਾਨ ਪਹੁੰਚਾ ਸਕਦੀ ਹੈ।

ਪੰਜਾਬ ਭਾਜਪਾ ਦੇ ਮੁੱਖ ਬੁਲਾਰੇ ਪ੍ਰਿਤਪਾਲ ਸਿੰਘ ਬਲੀਆਵਾਲ ਨੇ ਕਿਹਾ ਕਿ ਇਸ ਦਸਤਾਵੇਜ਼ੀ ਦਾ ਉਦੇਸ਼ ਪੰਜਾਬ ਨੂੰ ਬਦਨਾਮ ਕਰਨਾ ਅਤੇ ਨੌਜਵਾਨਾਂ ਨੂੰ ਗੁੰਮਰਾਹ ਕਰਨਾ ਹੈ। ਉਨ੍ਹਾਂ ਨੇ ਇਸ ਦਸਤਾਵੇਜ਼ੀ ਨੂੰ ਰੋਕਣ ਲਈ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ।

ਦੱਸ ਦਈਏ ਕਿ ਵੈੱਬ ਸੀਰੀਜ਼ ਦਾ ਟ੍ਰੇਲਰ ਰਿਲੀਜ ਹੋ ਗਿਆ ਹੈ। ਇਸ ਵੈੱਬ ਸੀਰੀਜ ਨੂੰ ਨਿਰਦੇਸ਼ਕ ਰਾਘਵ ਧਾਰ ਵੱਲੋਂ ਤਿਆਰ ਕੀਤੀ ਗਈ ਹੈ। ਇਹ ਸੀਰੀਜ਼ ਓਟੀਟੀ ਪਲੇਟਫਾਰਮ ਜ਼ੀ5 'ਤੇ 27 ਅਪ੍ਰੈਲ, 2026 ਨੂੰ ਰਿਲੀਜ਼ ਹੋਣ ਵਾਲੀ ਸੀ। ਟ੍ਰੇਲਰ ਦੇ ਰਿਲੀਜ਼ ਹੋਣ ਤੋਂ ਬਾਅਦ, ਇਸਨੇ ਪੰਜਾਬ ਵਿੱਚ ਰਾਜਨੀਤਿਕ ਵਿਵਾਦ ਛੇੜ ਦਿੱਤਾ ਸੀ। ਪੰਜਾਬ ਕਾਂਗਰਸ ਨੇ ਇਸ ਸੀਰੀਜ 'ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ, ਇਹ ਕਹਿੰਦੇ ਹੋਏ ਕਿ ਇਹ ਅਪਰਾਧੀਆਂ ਨੂੰ ਹਾਈਲਾਈਟ ਕਰ ਰਹੀ ਹੈ। 

Related Post