Punjab Haryana Bar Council: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਕੰਮਕਾਜ ਠੱਪ, ਇੱਥੇ ਜਾਣੋ ਪੂਰਾ ਮਾਮਲਾ

ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ। ਜਿਸਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ।

By  Aarti September 26th 2023 08:34 AM -- Updated: September 26th 2023 01:37 PM

 Punjab Haryana Bar Council: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਅੱਜ ਕੰਮਕਾਜ ਠੱਪ ਰਹੇਗਾ। ਦੱਸ ਦਈਏ ਕਿ ਸ੍ਰੀ ਮੁਕਤਸਰ ਸਾਹਿਬ ਬਾਰ ਐਸੋਸੀਏਸ਼ਨ ਦੇ ਮੈਂਬਰ ਵਕੀਲ ਨੂੰ ਪੰਜਾਬ ਪੁਲਿਸ ਦੇ ਅਣਮਨੁੱਖੀ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ। ਜਿਸਦੇ ਵਿਰੋਧ ਵਿੱਚ ਪੰਜਾਬ-ਹਰਿਆਣਾ ਬਾਰ ਕੌਂਸਲ ਨੇ ਅਣਮਿੱਥੇ ਸਮੇਂ ਲਈ ਕੰਮ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਜੀ ਹਾਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੀਆਂ ਸਾਰੀਆਂ ਅਦਾਲਤਾਂ 'ਚ ਕੰਮ ਠੱਪ ਰਹੇਗਾ। 

ਪੰਜਾਬ ਅਤੇ ਹਰਿਆਣਾ ਬਾਹ ਐਸੋਸੀਏਸ਼ਨ ਦੇ ਸਕੱਤਰ ਜਸਮੀਤ ਭਾਟੀਆ ਨੇ ਕਿਹਾ ਕਿ ਜਦੋਂ ਤੱਕ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਜਾਂਦਾ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਐਸਐਸਪੀ ਨੂੰ ਮੁਅੱਤਲ ਨਹੀਂ ਕੀਤਾ ਜਾਂਦਾ ਉਦੋਂ ਤੱਕ ਹੜਤਾਲ ਜਾਰੀ ਰਹੇਗੀ।

ਉੱਥੇ ਹੀ ਦੂਜੇ ਪਾਸੇ ਮਾਮਲੇ ਸਬੰਧੀ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਅਤੇ ਵਕੀਲਾਂ ਦੇ ਭਾਰੀ ਦਬਾਅ ਤੋਂ ਬਾਅਦ ਬੀਤੀ ਸ਼ਾਮ ਪੁਲਿਸ ਨੇ ਐਸਪੀ ਇਨਵੈਸਟੀਗੇਸ਼ਨ ਰਮਨਦੀਪ ਸਿੰਘ ਭੁੱਲਰ ਅਤੇ 6 ਹੋਰ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਐਫਆਈਆਰ ਦਰਜ ਕਰ ਲਈ ਹੈ। ਹਾਲਾਂਕਿ ਵਕੀਲਾਂ ਦੀ ਹੜਤਾਲ ਆਪਣੀਆਂ ਮੰਗਾਂ ਨੂੰ ਲੈ ਕੇ ਜਾਰੀ ਰਹੇਗੀ। 

ਦੱਸ ਦਈਏ ਕਿ ਵਕੀਲਾਂ ਨੇ ਸਰਕਾਰ ਨੂੰ ਤਿੰਨ ਦਿਨਾਂ ਦੇ ਅੰਦਰ ਉਕਤ ਮੁਲਜ਼ਮ ਪੁਲਿਸ ਅਧਿਕਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਗ੍ਰਿਫਤਾਰ ਕਰਨ ਅਤੇ ਉਨ੍ਹਾਂ ਨੂੰ ਸੇਵਾ ਤੋਂ ਬਰਖਾਸਤ ਕਰਨ ਦੀ ਮੰਗ ਕਰ ਦਿੱਤੀ ਗਈ ਹੈ। ਸ਼ੁਕਰਵਾਰ ਨੂੰ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਜਨਰਲ ਹਾਉਸ ਦੀ ਮੁੜ ਤੋਂ ਬੈਠਕ ਹੋਵੇਗੀ। ਜਿਸ ’ਚ ਅੱਗੇ ਦੀ ਕਾਰਵਾਈ ’ਤੇ ਧਿਆਨ ਦਿੱਤਾ ਜਾਵੇਗਾ। ਉਸ ਸਮੇਂ ਤੱਕ ਵਕੀਲਾਂ ਦੀ ਹੜਤਾਲ ਜਾਰੀ ਰਹੇਗੀ।  

ਵਕੀਲਾਂ ਦੀਆਂ ਹੇਠ ਲਿਖੀਆਂ ਮੰਗਾਂ ਪੂਰੀਆਂ ਹੋਣ ਤੱਕ ਇਹ ਹੜਤਾਲ ਅਣਮਿੱਥੇ ਸਮੇਂ ਲਈ ਜਾਰੀ ਰਹੇਗੀ

  1. ਸਾਰੀ ਘਟਨਾ ਦੀ ਜਾਂਚ ਪੰਜਾਬ ਤੋਂ ਬਾਹਰ ਹਰਿਆਣਾ ਜਾਂ ਚੰਡੀਗੜ੍ਹ ਦੀ ਕਿਸੇ ਸੁਤੰਤਰ ਏਜੰਸੀ ਨੂੰ ਸੌਂਪੀ ਜਾਵੇਗੀ। 
  2. ਵਕੀਲ ਵਿਰੁੱਧ ਦਰਜ ਕੀਤੀ ਗਈ ਝੂਠੀ ਐਫਆਈਆਰ ਤੁਰੰਤ ਪ੍ਰਭਾਵ ਨਾਲ ਰੱਦ ਕੀਤੀ ਜਾਵੇ। 
  3. ਵਕੀਲ 'ਤੇ ਅਜਿਹਾ ਅਣਮਨੁੱਖੀ ਤਸ਼ੱਦਦ ਕਰਨ ਵਾਲੇ ਦੋਸ਼ੀ ਪੁਲਿਸ ਅਧਿਕਾਰੀਆਂ ਵਿਰੁੱਧ ਐਫਆਈਆਰ ਦਰਜ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ। 
  4. ਐਸਐਸਪੀ ਸ੍ਰੀ ਮੁਕਤਸਰ ਸਾਹਿਬ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ।

ਇਹ ਵੀ ਪੜ੍ਹੋ: ਭਾਰਤ-ਕੈਨੇਡਾ ਮਾਮਲੇ ’ਚ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਾਸ ਕੀਤਾ ਇਕ ਵਿਸ਼ੇਸ਼ ਮਤਾ

Related Post