Ajnala : ਅਜਨਾਲਾ ਚ ਗੱਡੀ ਸਵਾਰ ਵਕੀਲ ਤੇ ਚੱਲੀਆਂ ਗੋਲੀਆਂ, ਪੁਲਿਸ ਥਾਣੇ ਚ ਪਿੱਛਾ ਕਰਦੇ ਰਹੇ ਮੁਲਜ਼ਮ, ਦੋ ਗ੍ਰਿਫ਼ਤਾਰ
Ajanala Firing : ਵਕੀਲ ਨੇ ਦੱਸਿਆ ਕਿ ਦੋ ਨੌਜਵਾਨ ਉਹਨਾਂ ਪਿੱਛੇ ਥਾਣੇ ਤੱਕ ਆਏ, ਜਿਨ੍ਹਾਂ ਨੂੰ ਤੁਰੰਤ ਹਫ਼ੜਾ-ਦਫੜੀ ਵਿੱਚ ਫੜ ਕੇ ਪੁਲਿਸ ਦੇ ਹਵਾਲੇ ਕੀਤਾ। ਉਹਨਾਂ ਕਿਹਾ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਇਨ੍ਹਾਂ ਲੋਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।
Ajanala Firing : ਅਜਨਾਲਾ ਅੰਦਰ ਸ਼ਰੇਆਮ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਦੇਰ ਰਾਤ ਅੰਮ੍ਰਿਤਸਰ ਤੋਂ ਅਜਨਾਲਾ ਆਪਣੀ ਗੱਡੀ ਉਪਰ ਆ ਰਹੇ ਵਕੀਲ ਸੁਨੀਲ ਪਾਲ ਅਤੇ ਉਸ ਦੇ ਸਾਥੀਆਂ ਉੱਪਰ ਕੁਝ ਗੱਡੀ ਤੇ ਸਵਾਰ ਲੋਕਾਂ ਵੱਲੋਂ ਸ਼ਰੇਆਮ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਗੱਡੀ ਉੱਪਰ ਲੱਗ ਗਈ ਪਰ ਆਪਣੀ ਜਾਨ ਨੂੰ ਬਚਾਉਂਦੇ ਹੋਏ ਐਡਵੋਕੇਟ ਸੁਨੀਲ ਪਾਲ ਨੇ ਗੱਡੀ ਲਿਆ ਕੇ ਥਾਣੇ ਅੰਦਰ ਵਾੜ ਕੇ ਆਪਣੀ ਜਾਨ ਬਚਾਈ ਅਤੇ ਇਨਸਾਫ਼ ਦੀ ਗੁਹਾਰ ਲਗਾਈ।
ਇਸ ਮੌਕੇ ਐਡਵੋਕੇਟ ਸੁਨੀਲ ਪਾਲ ਸਿੰਘ ਨੇ ਕਿਹਾ ਕਿ ਉਹ ਅੰਮ੍ਰਿਤਸਰ ਤੋਂ ਆਪਣੇ ਕੁਝ ਸਾਥੀਆਂ ਬੱਚਿਆਂ ਨਾਲ ਅਜਨਾਲਾ ਵਾਪਸ ਆ ਰਹੇ ਸੀ, ਜਿਸ ਦੌਰਾਨ ਅਜਨਾਲਾ ਰਿਲਾਇੰਸ ਪੈਟਰੋਲ ਪੰਪ ਨੇੜੇ ਗੱਡੀ ਤੇ ਸਵਾਰ ਕੁਝ ਲੋਕਾਂ ਨੇ ਉਹਨਾਂ ਦੀ ਗੱਡੀ ਉੱਪਰ ਫਾਇਰਿੰਗ ਕਰ ਦਿੱਤੀ, ਜਿਸ ਦੌਰਾਨ ਇੱਕ ਗੋਲੀ ਉਹਨਾਂ ਦੀ ਗੱਡੀ ਵਿੱਚ ਲੱਗੀ ਅਤੇ ਉਹਨਾਂ ਨੇ ਗੱਡੀ ਭਜਾ ਕੇ ਥਾਣੇ ਵਿੱਚ ਵੜ ਕੇ ਆਪਣੀ ਜਾਨ ਬਚਾਈ। ਉਹਨਾਂ ਨੇ ਦੱਸਿਆ ਕਿ ਜਿਹੜੇ ਲੋਕ ਉਹਨਾਂ ਦੇ ਪਿੱਛੇ ਲੱਗੇ ਹੋਏ ਸੀ, ਉਹਨਾਂ 'ਚੋਂ ਦੋ ਨੌਜਵਾਨ ਉਹਨਾਂ ਪਿੱਛੇ ਥਾਣੇ ਤੱਕ ਆਏ, ਜਿਨ੍ਹਾਂ ਨੂੰ ਤੁਰੰਤ ਹਫ਼ੜਾ-ਦਫੜੀ ਵਿੱਚ ਫੜ ਕੇ ਪੁਲਿਸ ਦੇ ਹਵਾਲੇ ਕੀਤਾ। ਉਹਨਾਂ ਕਿਹਾ ਉਹ ਪੁਲਿਸ ਪ੍ਰਸ਼ਾਸਨ ਕੋਲੋਂ ਮੰਗ ਕਰਦੇ ਹਨ ਕਿ ਜਲਦ ਤੋਂ ਜਲਦ ਇਨ੍ਹਾਂ ਲੋਕਾਂ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਬਾਕੀ ਲੋਕਾਂ ਨੂੰ ਵੀ ਕਾਬੂ ਕੀਤਾ ਜਾਵੇ।
ਮਾਮਲੇ ਸਬੰਧੀ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਗਿਆ, ਉਸ ਖਿਲਾਫ਼ ਸਖ਼ਤ ਕਾਰਵਾਈ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜਿਸ ਗੱਡੀ ਉੱਪਰ ਗੋਲੀ ਲੱਗੀ ਹੈ ਉਸ ਦੀ ਫੋਰੈਂਸਿਕ ਜਾਂਚ ਕਰਵਾਈ ਜਾ ਰਹੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਖੰਗਾਲੇ ਜਾ ਰਹੇ ਹਨ