Advocate Strike News Update: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਜਾਰੀ ਰਹੇਗੀ ਵਕੀਲਾਂ ਦੀ ਹੜਤਾਲ, ਜਾਣੋ ਪੂਰਾ ਮਾਮਲਾ

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਬਾਰ ਐਸੋਸੀਏਸ਼ਨ ਵੱਲੋਂ 29 ਸਤੰਬਰ ਤੱਕ ਹੜਤਾਲ ਜਾਰੀ ਰਹੇਗੀ।

By  Aarti September 28th 2023 10:16 AM

Advocate Strike News Update: ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਬਾਰ ਐਸੋਸੀਏਸ਼ਨ ਵੱਲੋਂ 29 ਸਤੰਬਰ ਤੱਕ ਹੜਤਾਲ ਜਾਰੀ ਰਹੇਗੀ। ਦੱਸ ਦਈਏ ਕਿ ਬੀਤੇ ਦਿਨ ਮੁਲਜ਼ਮ ਪੁਲਿਸ ਅਧਿਕਾਰੀਆਂ ਦੀ ਗ੍ਰਿਫਤਾਰੀ ਕੀਤੀ ਗਈ ਅਤੇ ਮਾਮਲੇ ਦੀ ਜਾਂਚ ਦੇ ਲਈ ਐਸਆਈਟੀ ਦਾ ਗਠਨ ਵੀ ਕੀਤਾ ਗਿਆ। ਜਿਸ ਤੋਂ ਬਾਅਦ ਹੜਤਾਲ ’ਤੇ ਗਏ ਵਕੀਲਾਂ ਨੇ ਕੰਮ ’ਤੇ ਪਰਤਣ ਦਾ ਸੱਦਾ ਦਿੱਤਾ। 

ਮਿਲੀ ਜਾਣਕਾਰੀ ਮੁਤਾਬਿਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੀਆਂ ਜ਼ਿਲ੍ਹਾਂ ਅਦਾਲਤਾਂ ’ਚ ਅੱਜ ਹੜਤਾਲ ਖਤਮ ਕਰ ਵਾਪਸ ਕੰਮ ’ਤੇ ਪਰਤ ਸਕਦੇ ਹਨ। ਹਾਲਾਂਕਿ ਦੂਜੇ ਪਾਸੇ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਆਪਣੀ ਹੜਤਾਲ ਨੂੰ ਸ਼ੁਕਰਵਾਰ ਤੱਕ ਜਾਰੀ ਰੱਖਣ ਦੀ ਗੱਲ ਆਖੀ ਹੈ। ਜਿਸ ਤੋਂ ਬਾਅਦ ਇਹ ਪੂਰਾ ਤੈਅ ਹੈ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਹੜਤਾਲ ਜਾਰੀ ਰਹੇਗੀ ਅਤੇ ਬਾਕੀ ਥਾਵਾਂ ’ਤੇ ਕੰਮਕਾਜ ਅੱਜ ਤੋਂ ਸ਼ੁਰੂ ਹੋ ਸਕਦਾ ਹੈ। 

ਕਾਬਿਲੇਗੌਰ ਹੈ ਕਿ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ 'ਚ ਵਕੀਲ 'ਤੇ ਤਸ਼ੱਦਦ ਕਰਨ ਦੇ ਮਾਮਲੇ 'ਚ ਨਾਮਜ਼ਦ ਐੱਸਪੀ ਰਮਨਦੀਪ ਭੁੱਲਰ ਅਤੇ ਸੀਆਈਏ ਇੰਚਾਰਜ ਰਮਨ ਕੰਬੋਜ ਸਮੇਤ ਤਿੰਨ ਪੁਲਸ ਮੁਲਾਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਸਰਕਾਰ ਨੇ ਮਾਮਲੇ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਹੈ।

ਦੱਸ ਦਈਏ ਕਿ ਡੀਜੀਪੀ ਗੌਰਵ ਯਾਦਵ ਦੇ ਹੁਕਮਾਂ ਅਨੁਸਾਰ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਇਸ ਦੀ ਅਗਵਾਈ ਕਰਨਗੇ। ਉਨ੍ਹਾਂ ਦੇ ਨਾਲ ਡੀਸੀਪੀ ਡਿਟੈਕਟਿਵ ਲੁਧਿਆਣਾ ਹਰਮੀਤ ਸਿੰਘ ਹੁੰਦਲ, ਏਡੀਸੀਪੀ ਸਿਟੀ-2 ਸੋਹੇਲ ਕਾਸਿਮ ਮੀਰ ਅਤੇ ਐਸਪੀ ਇਨਵੈਸਟੀਗੇਸ਼ਨ ਸੰਗਰੂਰ ਪਲਵਿੰਦਰ ਸਿੰਘ ਚੀਮਾ ਵੀ ਮੌਜੂਦ ਹੋਣਗੇ। ਇਹ ਐਸਆਈਟੀ ਏਡੀਜੀਪੀ ਜਸਕਰਨ ਸਿੰਘ ਨੂੰ ਰਿਪੋਰਟ ਕਰੇਗੀ। ਬਾਰ ਕੌਂਸਲ ਨੇ ਸਰਕਾਰ ਦੀ ਇਸ ਕਾਰਵਾਈ ’ਤੇ ਤਸੱਲੀ ਪ੍ਰਗਟਾਈ ਹੈ। ਜਿਸ ਤੋਂ ਬਾਅਦ ਕੰਮ ਬੰਦ ਕਰਨ ਦਾ ਫੈਸਲਾ ਤੁਰੰਤ ਵਾਪਸ ਲੈ ਲਿਆ ਗਿਆ।

ਇਹ ਵੀ ਪੜ੍ਹੋ: Sukhpal Singh Khaira: ਪੰਜਾਬ ਪੁਲਿਸ ਦੀ ਹਿਰਾਸਤ ’ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ, ਜਾਣੋ ਪੂਰਾ ਮਾਮਲਾ

Related Post