ਜ਼ੀਰਾ ਸ਼ਰਾਬ ਫੈਕਟਰੀ ਬੰਦ ਕਰਕੇ ਪਰਚੇ ਕੀਤੇ ਜਾਣ ਰੱਦ: ਕਿਸਾਨ ਆਗੂ

By  Pardeep Singh December 23rd 2022 03:57 PM -- Updated: December 23rd 2022 04:00 PM

ਫਿਰੋਜ਼ਪੁਰ: ਜ਼ੀਰਾ ਸ਼ਰਾਬ ਫੈਕਟਰੀ ਨੂੰ ਲੈ ਕੇ ਧਰਨਾਕਾਰੀਆਂ ਨੇ ਪ੍ਰੈਸ ਕਾਨਫਰੰਸ ਕੀਤੀ। ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਇਹ ਕਿਸੇ ਦਾ ਕੋਈ ਨਿੱਜੀ ਮਾਮਲਾ ਨਹੀਂ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸ਼ਰਾਬ ਕਾਰਨ ਧਰਤੀ ਹੇਠਲਾ ਪਾਣੀ ਜ਼ਹਿਰੀਲਾ ਹੋ ਚੁੱਕਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਧਰਨੇ ਦਾ ਉਦੇਸ਼ ਸਿਰਫ਼ ਵਾਤਾਵਰਨ ਅਤੇ ਆਉਣ ਵਾਲੀਆਂ ਪੀੜੀਆ ਨੂੰ ਬਚਾਉਣਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਆਮ ਲੋਕਾਂ ਦਾ ਮਸਲਾ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਾਂ ਕਿ ਇਕ ਪਾਸੇ ਸਰਕਾਰ ਮਸਲਾ ਹੱਲ ਕਰਨ ਲਈ ਮੀਟਿੰਗ ਕਰਦੀ ਹੈ ਅਤੇ ਦੂਜੇ ਪਾਸੇ ਲੋਕਾਂ ਉੱਤੇ ਪਰਚਾ ਕਰਦੇ ਹੋ। ਉਨ੍ਹਾਂ  ਨੇ ਸੀਐਮ ਨੂੰ ਅਪੀਲ ਕੀਤੀ ਹੈ ਕਿ ਪਰਚੇ ਰੱਦ ਕਰਨੇ ਚਾਹੀਦੇ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਇਹ ਰਾਜਨੀਤਿਕ ਧਰਨਾ ਨਹੀਂ ਹੈ ਅਤੇ ਇਹ ਆਮ ਲੋਕਾਂ ਦਾ ਧਰਨਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਇਹ ਪੰਜਾਬ ਹਿਤੈਸ਼ੀ ਲੋਕ ਹਨ। ਉਨ੍ਹਾਂ ਦਾਕਹਿਣਾ ਹੈ ਕਿ ਇਲਾਕੇ ਦੇ ਲੋਕ ਗੰਧਲੇ ਪਾਣੀ ਤੋਂ ਪਰੇਸ਼ਾਨ ਹਨ।

ਉਨ੍ਹਾਂ ਦਾ ਕਹਿਣਾ ਹੈ ਕਿ ਸਾਰੀਆਂ ਜਥੇਬੰਦੀਆ ਇਸ ਸ਼ਾਂਤਮਈ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਤਾਂ ਕਿ ਇਹ ਕਿਸੇ  ਮੁਕਾਮ ਉੱਤੇ ਪਹੁੰਚੇ। ਇਸ ਮੌਕੇ ਕਿਸਾਨ ਆਗੂਆਂ ਨੇ ਪੰਜਾਬ ਸਰਕਾਰ ਨੂੰ ਵੱਡੀ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਸਾਡੀਆਂ ਮੰਗਾਂ  ਨਾ ਮੰਨੀਆਂ ਤਾਂ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।

ਉਨ੍ਹਾਂ ਨੇ ਕਿਹਾ ਹੈ ਕਿ ਸੀਐਮ ਮਾਨ ਕਮੇਟੀਆਂ ਬਣਾਉਣ ਦੀ ਗੱਲ ਕੀਤੀ ਜਾਂਦੀ ਹੈ ਪਰ ਧਰਨਾਕਾਰੀਆਂ ਦਾ ਮੰਨਣਾ ਹੈ ਕਿ ਪਹਿਲਾ ਸ਼ਰਾਬ ਫੈਕਟਰੀ ਬੰਦ ਕੀਤੀ ਜਾਵੇ ਫਿਰ ਹੀ ਕਮੇਟੀ ਬਣਾਈ ਜਾਵੇਗੀ।

ਇਸ ਮੌਕੇ ਸਰਪੰਚ ਗੁਰਮੇਲ ਸਿੰਘ ਦਾ ਕਹਿਣਾ ਹੈ ਕਿ ਪਰਚੇ ਰੱਦ ਕਰਕੇ ਧਰਨਾਕਾਰੀਆਂ ਨੂੰ ਰਿਹਾਅ ਕੀਤਾ ਜਾਵੇ।ਉਨ੍ਹਾਂ ਦਾ ਕਹਿਣਾ ਹੈ ਕਿ ਸਾਡੇ ਵਰਕਰਾਂ ਨਾਲ ਧੱਕੇਸ਼ਾਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਨੂੰ ਸਥਾਨਕ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ ਨਾ ਕਿ ਸ਼ਰਾਬ ਫੈਕਟਰੀ ਦੇ ਮਾਲਕ ਦਾ ਪੱਖ ਪੂਰਨਾ ਚਾਹੀਦਾ ਹੈ। 


Related Post