ਪਰਾਲੀ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਨੇ ਲਿਖੀ CM ਮਾਨ ਨੂੰ ਚਿੱਠੀ, ਮਾਨ ਨੇ ਦਿੱਤਾ ਜਵਾਬ

By  Pardeep Singh November 4th 2022 01:58 PM

ਨਵੀਂ ਦਿੱਲੀ: ਪਰਾਲੀ ਦੇ ਮੁੱਦੇ ਨੂੰ ਲੈ ਕੇ ਦਿੱਲੀ ਦੇ LG ਵਿਨੈ ਕੁਮਾਰ ਸਕਸੈਨਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ। ਪਰਾਲੀ ਦੀ ਰੋਕਥਾਮ ਲਈ ਜਲਦੀ ਤੋਂ ਜਲਦੀ ਠੋਸ ਕਦਮ ਚੁੱਕਣ ਲਈ ਕਿਹਾ ਗਿਆ ਹੈ।


ਪੱਤਰ ਵਿੱਚ ਲਿਖਿਆ ਹੈ ਕਿ ਪੰਜਾਬ ਵਿੱਚ ਪਰਾਲੀ ਨੂੰ ਅੱਗ ਲਾਉਣ ਕਾਰਨ ਰਾਜਧਾਨੀ ਦਿੱਲੀ ਇੱਕ ਵਾਰ ਫਿਰ ਗੈਸ ਚੈਂਬਰ ਵਿੱਚ ਤਬਦੀਲ ਹੋ ਗਈ ਹੈ।


ਉਨ੍ਹਾਂ ਪੱਤਰ ਵਿੱਚ ਇਹ ਵੀ ਲਿੱਖਿਆ ਕਿ ਪਰਾਲੀ ਨੂੰ ਅੱਗ ਲਾਉਣ ਕਾਰਨ ਕਿਸਾਨਾਂ ਉੱਤੇ ਪਰਚੇ ਦਰਜ ਕਰਨਾ ਕੋਈ ਢੁੱਕਵਾਂ ਹੱਲ ਨਹੀਂ ਹੈ। ਉਨ੍ਹਾਂ ਨੇ ਲਿਖਿਆ ਹੈ ਕਿ ਪਰਾਲੀ ਦਾ ਕੋਈ ਪੱਕਾ ਹੱਲ ਕਰਨਾ ਚਾਹੀਦਾ ਹੈ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆ ਲਿਖਿਆ ਕਿ ਐਲਜੀ ਸਾਹਿਬ, ਤੁਸੀਂ ਦਿੱਲੀ ਦੀ ਚੁਣੀ ਹੋਈ ਸਰਕਾਰ ਦੇ ਕੰਮ ਰੋਕ ਰਹੇ ਹੋ। "ਰੈੱਡ ਲਾਈਟ ਆਨ, ਗੱਡੀ ਆਫ" ਮੁਹਿੰਮ ਬੰਦ ਕਰਕੇ ਅਤੇ ਮੈਨੂੰ ਪੱਤਰ ਲਿਖ ਕੇ ਰਾਜਨੀਤੀ ਕਰ ਰਹੇ ਹੋ? ਅਜਿਹੇ ਗੰਭੀਰ ਵਿਸ਼ੇ 'ਤੇ ਰਾਜਨੀਤੀ ਕਰਨਾ ਠੀਕ ਨਹੀਂ ਹੈ।

ਇਹ ਵੀ ਪੜ੍ਹੋ: EXCLUSIVE: ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤੇ ਝੂਠੇ ਅੰਕੜੇ? CAG ਦੀ ਰਿਪੋਰਟ ਨੇ ਜ਼ਾਹਿਰ ਕੀਤਾ ਸੱਚ

Related Post