Sanjay Dutt ਨੇ ਚੋਣ ਲੜਨ ਬਾਰੇ ਦਿੱਤਾ ਸਪਸ਼ਟੀਕਰਨ, ਨਾਲ ਫੈਨਜ਼ ਨੂੰ ਕੀਤੀ ਇਹ ਅਪੀਲ

By  Aarti April 8th 2024 05:29 PM

Sanjay Dutt Joining Politics Rumours: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅਭਿਨੇਤਾ ਸੰਜੇ ਦੱਤ ਨੂੰ ਲੈ ਕੇ ਚਰਚਾ ਸ਼ੁਰੂ ਹੋ ਗਈ ਹੈ ਕਿ ਉਹ ਚੋਣ ਲੜ ਸਕਦੇ ਹਨ। ਜਿਸ ਤੋਂ ਬਾਅਦ ਅਭਿਨੇਤਾ ਨੇ ਇਸ 'ਤੇ ਸਪੱਸ਼ਟੀਕਰਨ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ ਹੈ ਅਤੇ ਨਾ ਹੀ ਉਹ ਰਾਜਨੀਤੀ 'ਚ ਆਉਣ ਜਾ ਰਹੇ ਹਨ। 

ਦਰਅਸਲ ਕਈ ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਉਹ ਹਰਿਆਣਾ ਤੋਂ ਲੋਕ ਸਭਾ ਚੋਣ ਲੜ ਸਕਦੇ ਹਨ ਅਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵਿਰੁੱਧ ਕਾਂਗਰਸ ਦੇ ਉਮੀਦਵਾਰ ਬਣ ਸਕਦੇ ਹਨ। ਅਦਾਕਾਰ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਅਤੇ ਟਵੀਟ ਕੀਤਾ ਕਿ ਇਨ੍ਹਾਂ ਵਿੱਚ ਕੋਈ ਸੱਚਾਈ ਨਹੀਂ ਹੈ।

ਸੰਜੇ ਦੱਤ ਨੇ ਸੋਮਵਾਰ ਨੂੰ ਆਪਣੇ ਐਕਸ ਅਕਾਊਂਟ 'ਤੇ ਲਿਖਿਆ ਕਿ ਮੈਂ ਰਾਜਨੀਤੀ 'ਚ ਆਉਣ ਦੀਆਂ ਸਾਰੀਆਂ ਅਫਵਾਹਾਂ ਨੂੰ ਖਤਮ ਕਰਨਾ ਚਾਹਾਂਗਾ। ਮੈਂ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਿਹਾ ਅਤੇ ਨਾ ਹੀ ਚੋਣ ਲੜ ਰਿਹਾ ਹਾਂ। ਜੇਕਰ ਮੈਂ ਰਾਜਨੀਤੀ ਵਿੱਚ ਆਉਣ ਦਾ ਫੈਸਲਾ ਕਰਦਾ ਹਾਂ, ਤਾਂ ਮੈਂ ਸਭ ਤੋਂ ਪਹਿਲਾਂ ਇਸਦਾ ਐਲਾਨ ਕਰਾਂਗਾ। ਕਿਰਪਾ ਕਰਕੇ ਮੇਰੇ ਬਾਰੇ ਹੁਣ ਤੱਕ ਜੋ ਖਬਰਾਂ ਚੱਲ ਰਹੀਆਂ ਹਨ, ਉਨ੍ਹਾਂ 'ਤੇ ਵਿਸ਼ਵਾਸ ਨਾ ਕਰੋ। 

ਕਾਬਿਲੇਗੌਰ ਹੈ ਕਿ ਸੰਜੇ ਦੱਤ ਦੇ ਪਰਿਵਾਰਕ ਮੈਂਬਰ ਰਾਜਨੀਤੀ ਨਾਲ ਜੁੜੇ ਹੋਏ ਹਨ, ਇਸ ਲਈ ਪਹਿਲਾਂ ਵੀ ਉਨ੍ਹਾਂ ਨੂੰ ਲੈ ਕੇ ਚਰਚਾ ਹੁੰਦੀ ਰਹੀ ਹੈ ਕਿ ਉਹ ਰਾਜਨੀਤੀ ਵਿੱਚ ਆ ਸਕਦੇ ਹਨ। ਉਨ੍ਹਾਂ ਦੇ ਪਿਤਾ ਸੁਨੀਲ ਦੱਤ ਯੂਪੀਏ ਸਰਕਾਰ ਵਿੱਚ ਮੰਤਰੀ ਸਨ। ਕਾਂਗਰਸ ਪਾਰਟੀ ਦੀ ਟਿਕਟ 'ਤੇ, ਉਸਨੇ ਲਗਾਤਾਰ 5 ਵਾਰ ਮੁੰਬਈ ਉੱਤਰ ਪੱਛਮੀ ਲੋਕ ਸਭਾ ਸੀਟ ਜਿੱਤੀ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਬੇਟੀ ਪ੍ਰਿਆ ਦੱਤ ਨੇ ਆਪਣੇ ਪਿਤਾ ਦੀ ਵਿਰਾਸਤ ਨੂੰ ਸੰਭਾਲਿਆ ਅਤੇ ਉਸ ਸੀਟ ਤੋਂ ਜਿੱਤ ਪ੍ਰਾਪਤ ਕੀਤੀ। 

ਉੱਥੇ ਹੀ ਜੇਕਰ ਸੰਜੇ ਦੱਤ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਕੋਲ 'ਬਾਪ' ਅਤੇ 'ਵੈਲਕਮ ਟੂ ਦ ਜੰਗਲ' ਫਿਲਮਾਂ ਹਨ। ਉਹ ਆਖਰੀ ਵਾਰ 'ਜਵਾਨ' 'ਚ ਕੈਮਿਓ ਰੋਲ 'ਚ ਨਜ਼ਰ ਆਏ ਸਨ।

ਇਹ ਵੀ ਪੜ੍ਹੋ: Pushpa 2 Teaser: ਪੁਸ਼ਪਾ-2 ਦਾ ਟੀਜ਼ਰ ਰਿਲੀਜ਼, ਅਨੋਖੇ ਅੰਦਾਜ਼ 'ਚ ਨਜ਼ਰ ਆਏ 'ਪੁਸ਼ਪਾ ਰਾਜ', ਦੇਖੋ ਵੀਡੀਓ

 

Related Post