Shiromani Akali Dal Candidate List: ਸ਼੍ਰੋਮਣੀ ਅਕਾਲੀ ਦਲ ਨੇ ਪਹਿਲੀ ਸੂਚੀ ਕੀਤੀ ਜਾਰੀ, ਗੁਰਦਾਸਪੁਰ ਤੋਂ ਦਲਜੀਤ ਚੀਮਾ ਨੂੰ ਚੋਣ ਮੈਦਾਨ ਵਿੱਚ ਉਤਾਰਿਆ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ।

By  Amritpal Singh April 13th 2024 03:03 PM -- Updated: April 13th 2024 03:48 PM

Lok Sabha Elections 2024: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਸੰਸਦੀ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਸੂਚੀ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। 



ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ।


ਗੁਰਦਾਸਪੁਰ  ਤੋਂ ਡਾ. ਦਲਜੀਤ ਸਿੰਘ ਚੀਮਾ 

ਸ੍ਰੀ ਅਨੰਦਪੁਰ ਸਾਹਿਬ ਤੋਂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ 

ਪਟਿਆਲਾ ਤੋ  ਐੱਨ.ਕੇ. ਸ਼ਰਮਾ

ਅੰਮ੍ਰਿਤਸਰ ਤੋ ਅਨਿਲ ਜੋਸ਼ੀ 

ਸ੍ਰੀ ਫਤਿਹਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ 

ਫਰੀਦਕੋਟ ਤੋਂ ਰਾਜਵਿੰਦਰ ਸਿੰਘ 

ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ 


ਲੋਕ ਸਭਾ ਹਲਕਾ ਫਰੀਦਕੋਟ ਤੋਂ  ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਾਜਵਿੰਦਰ ਸਿੰਘ ਸਨ, ਰਾਜਵਿੰਦਰ ਸਿੰਘ ਸਾਬਕਾ ਖੇਤੀਬਾੜੀ ਮੰਤਰੀ ਸਵ ਗੁਰਦੇਵ ਸਿੰਘ ਬਾਦਲ ਦਾ ਦੋਹਤਾ ਅਤੇ ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਸ਼ੀਤਲ ਸਿੰਘ ਦਾ ਲੜਕਾ ਹੈ।


ਬਠਿੰਡਾ ਲੋਕ ਸਭਾ ਸੀਟ ਅਕਾਲੀ ਦਲ ਨੇ ਅਜੇ ਐਲਾਨ ਨਹੀ ਕੀਤਾ। ਹਰਸਿਮਰਤ ਕੌਰ ਬਾਦਲ ਇੱਥੋਂ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣ ਜਿੱਤ ਚੁੱਕੇ ਹਨ। ਪਹਿਲੀ ਸੂਚੀ ਵਿੱਚ ਹਰਸਿਮਰਤ ਕੌਰ ਬਾਦਲ ਦਾ ਨਾਂ ਤੈਅ ਮੰਨਿਆ ਜਾ ਰਿਹਾ ਸੀ। ਹਾਲਾਂਕਿ ਪਾਰਟੀ ਨੇ ਅਜੇ ਉਨ੍ਹਾਂ ਦੇ ਨਾਂ ਦਾ ਐਲਾਨ ਨਹੀਂ ਕੀਤਾ ਹੈ।

ਫ਼ਿਰੋਜ਼ਪੁਰ ਸੀਟ 'ਤੇ ਵੀ ਉਮੀਦਵਾਰ ਦੇ ਨਾਂ ਦਾ ਐਲਾਨ ਨਹੀਂ ਹੋਇਆ

ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਇਸ ਸਮੇਂ ਫਿਰੋਜ਼ਪੁਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ। ਪਹਿਲੀ ਸੂਚੀ ਵਿੱਚ ਵੀ ਫ਼ਿਰੋਜ਼ਪੁਰ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ ਹੈ। ਚਰਚਾ ਹੈ ਕਿ ਪਾਰਟੀ ਇੱਥੇ ਕੋਈ ਹੋਰ ਚਿਹਰਾ ਉਤਾਰ ਸਕਦੀ ਹੈ।




Related Post