ਠੰਢ 'ਚ ਵੀ ਲੱਗ ਰਹੇ ਬਿਜਲੀ ਦੇ ਲੰਬੇ-ਲੰਬੇ ਕੱਟ, ਲੋਕਾਂ ਨੇ ਗਰਿੱਡ 'ਚ ਵੜ ਕੇ ਕੀਤੀ ਨਾਅਰੇਬਾਜ਼ੀ

By  Ravinder Singh January 7th 2023 04:09 PM

ਲਹਿਰਾਗਾਗਾ  : ਕੜਾਕੇ ਦੀ ਠੰਢ ਦਰਮਿਆਨ ਵੀ ਪੰਜਾਬ ਵਿਚ ਬਿਜਲੀ ਦੇ ਲੱਗ ਰਹੇ ਲੰਬੇ-ਲੰਬੇ ਕੱਟਾਂ ਤੋਂ ਲੋਕ ਕਾਫੀ ਪਰੇਸ਼ਾਨ ਹਨ। ਬਿਜਲੀ ਦੇ ਕੱਟਾਂ ਕਾਰਨ ਲੋਕਾਂ ਸੜਕਾਂ ਉਤੇ ਉੱਤਰ ਆਏ ਹਨ ਤੇ ਪਾਵਰਕਾਮ ਖ਼ਿਲਾਫ਼ ਮੋਰਚਾ ਖੋਲ੍ਹ ਦਿੱਤਾ ਹੈ।



ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਬਲਾਕ ਲਹਿਰਾਗਾਗਾ ਇਕਾਈ ਵੱਲੋਂ ਮੀਤ ਪ੍ਰਧਾਨ ਸੂਬਾ ਸਿੰਘ ਸੰਗਤਪੁਰਾ ਦੀ ਅਗਵਾਈ ਹੇਠ ਘਰੇਲੂ ਬਿਜਲੀ ਦੀ ਨਿਰਵਿਘਨ ਸਪਲਾਈ ਲਈ  ਗਰਿਡ ਅੱਗੇ ਧਰਨਾ ਦਿੱਤਾ ਗਿਆ। ਦੁਪਹਿਰ 12 ਤੋਂ ਤਿੰਨ ਵਜੇ ਤਕ ਦਿੱਤੇ ਇਸ ਧਰਨੇ ਵਿੱਚ ਕਿਸਾਨ-ਮਜ਼ਦੂਰ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਮੁਜ਼ਾਹਰਾਕਾਰੀਆਂ ਨੇ ਮਲੋਟ ਵਿਚ ਪਾਵਰਕਾਮ ਦੇ ਗਰਿੱਡ ਵਿਚ ਵੜ ਕੇ ਪੰਜਾਬ ਸਰਕਾਰ ਤੇ ਬਿਜਲੀ ਕਾਰਪੋਰੇਸ਼ਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਉਨ੍ਹਾਂ ਨੇ ਕਿਹਾ ਕਿ ਕੜਾਕੇ ਦੀ ਠੰਢ ਵਿਚ ਦੋ ਤੋਂ ਤਿੰਨ-ਤਿੰਨ ਘੰਟੇ ਬਿਜਲੀ ਦੇ ਕੱਟ ਲੱਗ ਰਹੇ ਹਨ। ਇਸ ਕਾਰਨ ਲੋਕਾਂ ਨੂੰ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੈਬਨਿਟ ਮੰਤਰੀ ਫ਼ੌਜਾ ਸਿੰਘ ਸਰਾਰੀ ਵੱਲੋਂ ਅਸਤੀਫ਼ਾ, ਡਾ.ਬਲਬੀਰ ਸਿੰਘ ਦੀ ਪੰਜਾਬ ਵਜ਼ਾਰਤ 'ਚ ਸ਼ਾਮਲ ਹੋਣ ਦੀ ਸੰਭਾਵਨਾ

ਧਰਨਾਕਾਰੀਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੀ ਅਜਿਹੀ ਸਰਕਾਰ ਜੋ ਸਰਦੀਆਂ ਦੇ ਮੌਸਮ ਵਿਚ ਬਿਜਲੀ ਦੇ ਕੱਟ ਲਗਾ ਰਹੀ ਹੈ। ਇਸ ਕਾਰਨ ਲੋਕ ਸੜਕਾਂ ਉਤੇ ਉਤਰੇ ਹੋਏ ਹਨ। ਦੂਜੇ ਪਾਸੇ ਕਿਸਾਨ ਆਗੂਆਂ ਨੇ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਬਿਜਲੀ ਸਪਲਾਈ ਵਿੱਚ ਲੱਗ ਰਹੇ ਕੱਟ ਬੰਦ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿਚ ਸਾਰੇ ਗਰਿੱਡਾਂ ਅੱਗੇ ਧਰਨੇ ਦਿੱਤੇ ਜਾਣਗੇ।

Related Post