ਸਾਬਕਾ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ, ਜਾਣੋ ਕਾਰਨ

By  Ravinder Singh December 6th 2022 02:59 PM

ਪਟਿਆਲਾ : ਰਾਜਪੁਰਾ ਵਿਖੇ ਪੱਤਰਕਾਰ ਵੱਲੋਂ ਕੀਤੀ ਗਈ ਖ਼ੁਦਕੁਸ਼ੀ ਮਗਰੋਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਦੀਆਂ ਮੁਸ਼ਕਲਾਂ ਦਿਨ-ਬ-ਦਿਨ ਵੱਧਦੀਆਂ ਜਾ ਰਹੀਆਂ ਹਨ। ਪੁਲਿਸ ਇਸ ਮਾਮਲੇ ਵਿਚ ਅਗਲੀ ਕਾਰਵਾਈ ਕਰਦੇ ਹੋਏ ਕੰਬੋਜ ਖ਼ਿਲਾਫ਼ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲਿਸ ਨੂੰ ਖ਼ਦਸ਼ਾ ਹੈ ਕਿ ਹਰਦਿਆਲ ਸਿੰਘ ਵਿਦੇਸ਼ ਭੱਜਣ ਦੀ ਕੋਸ਼ਿਸ਼ ਵਿਚ ਹੈ, ਜਿਸ ਕਾਰਨ ਪੁਲਿਸ ਨੇ ਸਾਰੇ ਹਵਾਈ ਅੱਡਿਆਂ ਉਤੇ ਇਹ ਨੋਟਿਸ ਭੇਜ ਦਿੱਤਾ ਹੈ।


ਦਰਅਸਲ ਰਾਜਪੁਰਾ ਵਿਚ ਇਕ ਪੱਤਰਕਾਰ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ। ਸੁਸਾਇਡ ਨੋਟ ਵਿਚ ਪੱਤਰਕਾਰ ਨੇ ਸਾਬਕਾ ਵਿਧਾਇਕ ਉਤੇ ਗੰਭੀਰ ਦੋਸ਼ ਲਗਾਏ ਸਨ। ਪੱਤਰਕਾਰਾਂ ਨੇ ਨਾ ਸਿਰਫ ਸੁਸਾਇਡ ਨੋਟ ਲਿਖਿਆ ਸਗੋਂ ਮਰਨ ਤੋਂ ਪਹਿਲਾਂ ਵੀਡੀਓ ਵੀ ਬਣਾਈ ਸੀ, ਜਿਸ ਵਿਚ ਉਸ ਨੇ ਕੰਬੋਜ ਉਪਰ ਤੰਗ ਕਰਨ ਦੇ ਗੰਭੀਰ ਦੋਸ਼ ਲਗਾਏ ਸਨ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ।


ਇਹ ਵੀ ਪੜ੍ਹੋ : ਸੰਘਣੀ ਧੁੰਦ ਤੇ ਠੰਢ ਕਾਰਨ ਆਵਾਜਾਈ ਪ੍ਰਭਾਵਿਤ, ਸਰਦੀ ਵੱਧਣ ਦੀ ਪੇਸ਼ੀਨਗੋਈ

ਇਸ ਘਟਨਾ ਪਿੱਛੋਂ ਸਾਬਕਾ ਕਾਂਗਰਸੀ ਵਿਧਾਇਕ ਫ਼ਰਾਰ ਚੱਲ ਰਹੇ ਸਨ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦਰਮਿਆਨ ਪੁਲਿਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜਣ ਦੀ ਫਿਰਾਕ ਵਿਚ ਹਨ, ਜਿਸ ਕਾਰਨ ਪੁਲਿਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।

Related Post