ਅੰਮ੍ਰਿਤਪਾਲ ਸਿੰਘ ਖਿਲਾਫ਼ ਲੁਕਆਊਟ ਨੋਟਿਸ ਜਾਰੀ, ਹਵਾਈ ਅੱਡੇ ਅਤੇ ਸੁਰੱਖਿਆ ਏਜੰਸੀਆਂ ਨੂੰ ਕੀਤਾ ਅਲਰਟ

'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਐਕਸ਼ਨ ਲਗਾਤਾਰ ਜਾਰੀ ਹੈ। 21 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਇਸਦੇ ਨਾਲ ਹੀ ਉਸਦੇ ਖਿਲਾਫ ਗੈਰ - ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਗਿਆ ਹੈ।

By  Ramandeep Kaur March 22nd 2023 12:18 PM

Amritpal Singh: 'ਵਾਰਿਸ ਪੰਜਾਬ ਦੇ' ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਿਲਾਫ਼ ਐਕਸ਼ਨ ਲਗਾਤਾਰ ਜਾਰੀ ਹੈ। 21 ਮਾਰਚ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਖਿਲਾਫ਼ ਲੁਕਆਊਟ ਨੋਟਿਸ ਜਾਰੀ ਕੀਤਾ ਹੈ। ਇਸਦੇ ਨਾਲ ਹੀ ਉਸਦੇ ਖਿਲਾਫ ਗੈਰ - ਜ਼ਮਾਨਤੀ ਵਾਰੰਟ ਵੀ ਜਾਰੀ ਕਰ ਦਿੱਤਾ ਗਿਆ ਹੈ।

ਪੁਲਿਸ ਅੰਮ੍ਰਿਤਪਾਲ ਦੀ ਹਰ ਥਾਂ ਤਲਾਸ਼ ਕਰ ਰਹੀ ਹੈ। ਅਜਿਹੇ 'ਚ ਪੰਜਾਬ ਪੁਲਿਸ ਨੇ ਹਵਾਈ ਅੱਡੇ ਅਤੇ ਬੰਦਰਗਾਹਾਂ 'ਤੇ ਹਰ ਜਗ੍ਹਾ ਅੰਮ੍ਰਿਤਪਾਲ ਬਾਰੇ ਸੁਰੱਖਿਆ ਏਜੰਸੀਆਂ ਨੂੰ ਅਲਰਟ ਕਰ ਦਿੱਤਾ ਹੈ।ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਜਾਣਕਾਰੀ ਦਿੰਦੇ ਹੋਏ ਪੰਜਾਬ ਪੁਲਿਸ ਦੇ ਆਈਜੀ ਸੁਖਚੈਨ ਗਿੱਲ ਨੇ ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੇ ਦੌਰਾਨ ਕਿਹਾ ਕਿ ਅੰਮ੍ਰਿਤਪਾਲ ਪਿੰਡ ਨਵਾਂ ਕਿਲਾ ਤੋਂ ਕੱਪੜੇ ਬਦਲ ਕੇ ਕਾਰ ਛੱਡ ਕੇ ਮੋਟਰਸਾਈਕਲ 'ਤੇ ਫਰਾਰ ਹੋ ਗਿਆ ਸੀ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ, "18 ਮਾਰਚ ਨੂੰ ਅੰਮ੍ਰਿਤਪਾਲ ਸਿੰਘ ਜਿਸ ਕਾਰ ਤੋਂ ਫਰਾਰ ਹੋਇਆ ਸੀ, ਉਹ ਕਾਰ ਬਰਾਮਦ ਕਰ ਲਈ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਭੱਜਣ ਵਿੱਚ ਮਦਦ ਕਰਨ ਵਾਲੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।"ਪੰਜਾਬ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੀਆਂ ਕੁਝ ਤਸਵੀਰਾਂ ਜਾਰੀ ਕੀਤੀਆਂ ਹਨ। 

ਇਹ ਵੀ ਪੜ੍ਹੋ: ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੇ ਪੰਜਾਬ ਗੱਤਕਾ ਐਸੋਸੀਏਸ਼ਨ ਨੂੰ ਸੌਂਪਿਆ 2 ਲੱਖ ਦਾ ਚੈੱਕ

Related Post