LPG Cylinder Subsidy: ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਨੂੰ ਹੁਣ ਮਿਲੇਗਾ 600 ਰੁਪਏ ਦਾ ਗੈਸ ਸਿਲੰਡਰ, ਮੋਦੀ ਕੈਬਨਿਟ ਨੇ ਸਬਸਿਡੀ ਵਧਾਈ

LPG Cylinder Subsidy: ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਦੀ ਰਕਮ 200 ਰੁਪਏ ਤੋਂ ਵਧਾ ਕੇ 300 ਰੁਪਏ ਪ੍ਰਤੀ ਐਲਪੀਜੀ ਸਿਲੰਡਰ ਕਰ ਦਿੱਤੀ ਹੈ।

By  Amritpal Singh October 4th 2023 03:54 PM -- Updated: October 4th 2023 04:08 PM

LPG Cylinder Subsidy: ਮੋਦੀ ਸਰਕਾਰ ਨੇ ਉੱਜਵਲਾ ਯੋਜਨਾ ਤਹਿਤ ਕਰੋੜਾਂ ਲਾਭਪਾਤਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਗੈਸ ਸਿਲੰਡਰ 'ਤੇ ਸਬਸਿਡੀ 200 ਰੁਪਏ ਦੀ ਬਜਾਏ 300 ਰੁਪਏ ਕਰ ਦਿੱਤੀ ਹੈ। ਇਸ ਦਾ ਮਤਲਬ ਹੈ ਕਿ ਉੱਜਵਲਾ ਯੋਜਨਾ ਤਹਿਤ ਆਉਣ ਵਾਲੇ ਲੋਕਾਂ ਨੂੰ ਹੁਣ ਸਿਰਫ 600 ਰੁਪਏ ਦਾ ਗੈਸ ਸਿਲੰਡਰ ਮਿਲੇਗਾ। ਸਰਕਾਰ ਨੇ ਕਰੀਬ 37 ਦਿਨਾਂ 'ਚ ਦੂਜੀ ਵਾਰ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਹੈ। ਜਿਸ ਦਾ ਲਾਭ 10 ਕਰੋੜ ਲਾਭਪਾਤਰੀਆਂ ਨੂੰ ਮਿਲੇਗਾ। ਇਸ ਤੋਂ ਪਹਿਲਾਂ 29 ਅਗਸਤ ਨੂੰ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦੀ ਕਟੌਤੀ ਕੀਤੀ ਸੀ। ਜਿਸ ਦਾ ਲਾਭ ਦੇਸ਼ ਦੇ ਸਾਰੇ ਖਪਤਕਾਰਾਂ ਨੂੰ ਮਿਲਿਆ।

ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕੈਬਨਿਟ ਦੇ ਫੈਸਲਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਨੇ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੇ ਲਾਭਪਾਤਰੀਆਂ ਲਈ ਸਬਸਿਡੀ ਦੀ ਰਕਮ 200 ਰੁਪਏ ਤੋਂ ਵਧਾ ਕੇ 300 ਰੁਪਏ ਪ੍ਰਤੀ ਐਲਪੀਜੀ ਸਿਲੰਡਰ ਕਰ ਦਿੱਤੀ ਹੈ।

ਇਸ ਤੋਂ ਪਹਿਲਾਂ 29 ਅਗਸਤ ਨੂੰ ਕੇਂਦਰ ਸਰਕਾਰ ਨੇ ਗੈਸ ਸਿਲੰਡਰ ਦੀ ਕੀਮਤ ਵਿੱਚ 200 ਰੁਪਏ ਦਾ ਵਾਧਾ ਕੀਤਾ ਸੀ। ਜਿਸ ਤਹਿਤ ਦੇਸ਼ ਦੇ ਸਾਰੇ ਗੈਸ ਸਿਲੰਡਰ ਖਪਤਕਾਰਾਂ ਨੂੰ ਰਾਹਤ ਦਿੱਤੀ ਗਈ ਹੈ। ਫਿਰ ਉੱਜਵਲਾ ਸਕੀਮ ਤਹਿਤ 200 ਰੁਪਏ ਦੀ ਸਬਸਿਡੀ ਦੇ ਨਾਲ 400 ਰੁਪਏ ਦੀ ਰਾਹਤ ਅਤੇ 200 ਰੁਪਏ ਦੀ ਕਟੌਤੀ ਕੀਤੀ ਗਈ। ਹੁਣ ਸਰਕਾਰ ਨੇ ਸਬਸਿਡੀ 200 ਰੁਪਏ ਤੋਂ ਵਧਾ ਕੇ 300 ਰੁਪਏ ਕਰ ਦਿੱਤੀ ਹੈ। ਜਿਸ ਤੋਂ ਬਾਅਦ 700 ਰੁਪਏ ਵਿੱਚ ਮਿਲਣ ਵਾਲਾ ਗੈਸ ਸਿਲੰਡਰ 600 ਰੁਪਏ ਵਿੱਚ ਉਪਲਬਧ ਹੋ ਗਿਆ ਹੈ।

Related Post