Lucknow Building Fire : ਲਖਨਊ ਚ ਬਹੁ-ਮੰਜਿਲਾ ਇਮਾਰਤ ਚ ਅੱਗ ਦਾ ਤਾਂਡਵ, 13 ਲੋਕ ਜਿਊਂਦਾ ਸੜੇ
Lucknow Building Fire : ਲਖਨਊ 'ਚ ਇੱਕ ਬਹੁ-ਮੰਜਿਲਾ ਇਮਾਰਤ 'ਚ ਅੱਗ ਲੱਗਣ ਦੀ ਖੌਫਨਾਕ ਘਟਨਾ ਵਾਪਰੀ ਹੈ। ਇਮਾਰਤ 'ਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ, ਜਦਕਿ ਕਈ ਲੋਕ ਅਜੇ ਵੀ ਫਸੇ ਹੋਏ ਹਨ।
Lucknow Building Fire : ਲਖਨਊ 'ਚ ਇੱਕ ਬਹੁ-ਮੰਜਿਲਾ ਇਮਾਰਤ 'ਚ ਅੱਗ ਲੱਗਣ ਦੀ ਖੌਫਨਾਕ ਘਟਨਾ ਵਾਪਰੀ ਹੈ। ਇਮਾਰਤ 'ਚ ਅੱਗ ਲੱਗਣ ਕਾਰਨ 13 ਲੋਕਾਂ ਦੀ ਮੌਤ ਹੋਈ ਦੱਸੀ ਜਾ ਰਹੀ ਹੈ, ਜਦਕਿ ਕਈ ਲੋਕ ਅਜੇ ਵੀ ਫਸੇ ਹੋਏ ਹਨ। ਇਮਾਰਤ 'ਚ ਅੱਗ ਬੁਝਾਉਣ ਅਤੇ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਪ੍ਰਸ਼ਾਸਨ ਅਤੇ ਪੁਲਿਸ ਟੀਮਾਂ ਵੱਲੋਂ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਉਧਰ, ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਘਟਨਾ ਦਾ ਪਤਾ ਲੱਗਣ 'ਤੇ ਆਪਣਾ ਅਲੀਗੜ੍ਹ ਦੌਰਾ ਰੱਦ ਕਰ ਦਿੱਤਾ ਹੈ ਅਤੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਵੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪੀੜਤਾਂ ਲਈ ਰਾਹਤ ਦਾ ਐਲਾਨ ਕੀਤਾ ਗਿਆ ਹੈ।
ਜਾਣਕਾਰੀ ਅਨੁਸਾਰ, ਜ਼ਖਮੀਆਂ ਨੂੰ ਕੇਜੀਐਮਯੂ ਟਰਾਮਾ ਸੈਂਟਰ ਭੇਜਿਆ ਗਿਆ ਹੈ। ਉਪ ਮੁੱਖ ਮੰਤਰੀ ਬ੍ਰਜੇਸ਼ ਪਾਠਕ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਰਾਜੀਵ ਕ੍ਰਿਸ਼ਨਾ, ਅਤੇ ਸਹਾਇਕ ਮੁੱਖ ਸਕੱਤਰ (ਗ੍ਰਹਿ) ਸੰਜੇ ਪ੍ਰਸਾਦ, ਕਈ ਹੋਰ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਕੇਜੀਐਮਯੂ ਟਰਾਮਾ ਸੈਂਟਰ ਦੇ ਇੰਚਾਰਜ ਪ੍ਰੇਮ ਰਾਜ ਸਿੰਘ ਨੇ ਦੱਸਿਆ ਕਿ 15 ਲਾਸ਼ਾਂ ਸਮੇਤ 22 ਲੋਕਾਂ ਨੂੰ ਉੱਥੇ ਲਿਆਂਦਾ ਗਿਆ। ਉਨ੍ਹਾਂ ਕਿਹਾ ਕਿ ਜ਼ਖਮੀਆਂ ਦੀ ਹਾਲਤ ਸਥਿਰ ਹੈ।
ਮੁੱਖ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ
ਮੁੱਖ ਮੰਤਰੀ ਯੋਗੀ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਹੈ। ਉਨ੍ਹਾਂ ਕਿਹਾ, "ਮੇਰੀ ਦਿਲੀ ਇੱਛਾ ਸੀ ਕਿ ਅੱਜ ਅਲੀਗੜ੍ਹ ਵਿੱਚ ਹੋਵਾਂ, ਪਰ ਮੈਨੂੰ ਇਹ ਦੁੱਖ ਨਾਲ ਕਹਿਣਾ ਪੈ ਰਿਹਾ ਹੈ। ਮੈਨੂੰ ਹੁਣੇ ਹੀ ਲਖਨਊ ਵਿੱਚ ਇੱਕ ਭਿਆਨਕ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਕੁਝ ਬੱਚੇ ਇਸ ਵਿੱਚ ਫਸ ਗਏ ਅਤੇ ਉਨ੍ਹਾਂ ਦੀ ਦੁਖਦਾਈ ਮੌਤ ਹੋ ਗਈ। ਇਸ ਲਈ, ਮੈਨੂੰ ਤੁਰੰਤ ਵਾਪਸ ਆਉਣਾ ਪਵੇਗਾ। ਮੈਂ ਉਨ੍ਹਾਂ ਲੋਕਾਂ ਦੇ ਪਰਿਵਾਰਾਂ ਪ੍ਰਤੀ ਸੰਵੇਦਨਾ ਪ੍ਰਗਟ ਕਰਦਾ ਹਾਂ ਜਿਨ੍ਹਾਂ ਨੇ ਆਪਣੀ ਜਾਨ ਗੁਆ ਦਿੱਤੀ।"
ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਿਸ ਡਾਇਰੈਕਟਰ ਜਨਰਲ ਅਤੇ ਵਧੀਕ ਮੁੱਖ ਸਕੱਤਰ, ਗ੍ਰਹਿ ਨੂੰ ਵੀ ਮੌਕੇ ਦਾ ਦੌਰਾ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕਿਹਾ ਹੈ। ਮੈਂ ਖੁਦ ਵੀ ਉੱਥੇ ਜਾ ਰਿਹਾ ਹਾਂ ਤਾਂ ਜੋ ਇਸ ਪੂਰੇ ਮਾਮਲੇ ਦੀ ਤਹਿ ਤੱਕ ਜਾ ਸਕਾਂ, ਦੋਸ਼ੀਆਂ ਨੂੰ ਸਜ਼ਾ ਦੇ ਸਕਾਂ ਅਤੇ ਪ੍ਰਭਾਵਿਤ ਪਰਿਵਾਰਾਂ ਪ੍ਰਤੀ ਆਪਣੀ ਹਮਦਰਦੀ ਪ੍ਰਗਟ ਕਰ ਸਕਾਂ।
ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ
ਉਧਰ, ਘਟਨਾ 'ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦਾ ਐਲਾਨ ਕੀਤਾ। ਉਨ੍ਹਾਂ ਜ਼ਖਮੀਆਂ ਲਈ 50,000 ਰੁਪਏ ਦੀ ਵਾਧੂ ਸਹਾਇਤਾ ਦਾ ਵੀ ਐਲਾਨ ਕੀਤਾ। ਉਨ੍ਹਾਂ ਨੇ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ।