Punjab Corona Update : ਪੰਜਾਬ ਚ ਜਾਨਲੇਵਾ ਹੋਣ ਲੱਗਿਆ ਕੋਰੋਨਾ, ਸੂਬੇ ’ਚ ਕੋਰੋਨਾ ਨਾਲ ਦੂਜੀ ਮੌਤ ,69 ਸਾਲਾ ਮਹਿਲਾ ਨੇ ਤੋੜਿਆ ਦਮ

Punjab Corona Update : ਪੰਜਾਬ ਵਿੱਚ ਇੱਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 69 ਸਾਲਾ ਮ੍ਰਿਤਕ ਔਰਤ ਕੁਮਕਲਾਂ ਦੇ ਨੇੜੇ ਪਿੰਡ ਜੋਨੇਵਾਲ ਦੀ ਰਹਿਣ ਵਾਲੀ ਸੀ ਅਤੇ ਉਸਨੂੰ ਇਲਾਜ ਲਈ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ

By  Shanker Badra June 7th 2025 10:51 AM

Punjab Corona Update  : ਪੰਜਾਬ ਵਿੱਚ ਇੱਕ ਹੋਰ ਮਰੀਜ਼ ਦੀ ਕੋਰੋਨਾ ਨਾਲ ਮੌਤ ਹੋ ਗਈ ਹੈ। 69 ਸਾਲਾ ਮ੍ਰਿਤਕ ਔਰਤ ਕੁਮਕਲਾਂ ਦੇ ਨੇੜੇ ਪਿੰਡ ਜੋਨੇਵਾਲ ਦੀ ਰਹਿਣ ਵਾਲੀ ਸੀ ਅਤੇ ਉਸਨੂੰ ਇਲਾਜ ਲਈ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਕਾਰਨ ਹੁਣ ਲੁਧਿਆਣਾ ਵਿੱਚ ਕੋਰੋਨਾ ਕਾਰਨ ਦੂਜੀ ਮੌਤ ਹੋ ਗਈ ਹੈ। ਇਸ ਤੋਂ ਪਹਿਲਾਂ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ।

ਮਹਿਲਾ ਦੇ ਸੰਪਰਕ ਵਿਚ ਆਏ ਪਰਿਵਾਰ ਦੇ ਤਿੰਨ ਲੋਕ ਵੀ ਕੋਰੋਨਾ ਇਨਫੈਕਟਿਡ ਮਿਲੇ ਹਨ। ਸਾਰੇ ਹੋਮ ਕੁਆਰੰਟੀਨ ਹਨ। ਇਸ ਤੋਂ ਪਹਿਲਾਂ ਵੀ ਕੋਰੋਨਾ ਪਾਜ਼ੀਟਿਵ ਲੁਧਿਆਣਾ ਦੇ ਇਕ ਵਿਅਕਤੀ ਦੀ ਚੰਡੀਗੜ੍ਹ ਵਿਚ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਤਹਿਤ ਮਾਸਕ ਪਾਉਣ, ਸੈਨੇਟਾਈਜ਼ਰ ਇਸਤੇਮਾਲ ਕਰਨ ਅਤੇ ਇਨਫੈਕਸ਼ਨ ਤੋਂ ਬਚਾਅ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

 ਦੱਸਿਆ ਜਾ ਰਿਹਾ ਹੈ ਕਿ ਸੂਬੇ ਵਿਚ 7 ਮਰੀਜ਼ ਕੋਰੋਨਾ ਨਾਲ ਪੀੜਤ ਹਨ। ਮੋਹਾਲੀ ਵਿਚ ਵੀ ਦੋ ਕੋਰੋਨਾ ਪਾਜ਼ੀਟਿਵ ਮਰੀਜ਼ ਮਿਲੇ ਹਨ। ਇਨ੍ਹਾਂ ਵਿਚੋਂ ਇਕ 21 ਸਾਲ ਦੀ ਲੜਕੀ ਉੱਤਰ ਪ੍ਰਦੇਸ਼ ਤੋਂ ਮੋਹਾਲੀ ਆਪਣੇ ਰਿਸ਼ਤੇਦਾਰ ਦੇ ਇੱਥੇ ਮਿਲਣ ਆਈ ਹੋਈ ਸੀ। ਦੂਜਾ ਨੌਜਵਾਨ ਮੋਹਾਲੀ ਦਾ ਹੀ ਰਹਿਣ ਵਾਲਾ ਹੈ। ਮਾਨਸਾ ਜ਼ਿਲ੍ਹੇ ਵਿਚ ਵੀ ਦੋ ਮਰੀਜ਼ਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ। 

 ਦੱਸ ਦੇਈਏ ਕਿ ਦੇਸ਼ ਭਰ ਵਿੱਚ ਇੱਕ ਵਾਰ ਫਿਰ ਕੋਰੋਨਾ ਵਾਇਰਸ ਦੇ ਮਾਮਲੇ ਵਧਣੇ ਸ਼ੁਰੂ ਹੋ ਗਏ ਹਨ। ਕੱਲ੍ਹ ਭਾਰਤ ਵਿੱਚ ਸਰਗਰਮ ਕੋਵਿਡ ਮਾਮਲਿਆਂ ਦੀ ਗਿਣਤੀ 5,364 ਤੱਕ ਪਹੁੰਚ ਗਈ, ਜਦੋਂ ਕਿ 24 ਘੰਟਿਆਂ ਵਿੱਚ 4 ਮੌਤਾਂ ਵੀ ਦਰਜ ਕੀਤੀਆਂ ਗਈਆਂ। ਸਾਰੇ ਸੂਬਿਆਂ ਨੂੰ ਕੋਰੋਨਾ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਆਕਸੀਜਨ, ਆਈਸੋਲੇਸ਼ਨ ਬੈੱਡ, ਵੈਂਟੀਲੇਟਰਾਂ ਅਤੇ ਜ਼ਰੂਰੀ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਭਾਰਤ ਵਿੱਚ 5,364 ਐਕਟਿਵ ਕੇਸ ਹਨ।

Related Post