Ludhiana West ByElection : ਚੋਣ ਡਿਊਟੀ ਤੇ ਹਾਜ਼ਰ ਨਾ ਹੋਣ ਤੇ ਲੁਧਿਆਣਾ ਪ੍ਰਸ਼ਾਸਨ ਨੇ 6 ਅਧਿਆਪਕ ਕੀਤੇ ਮੁਅੱਤਲ, ਵੇਖੋ ਸੂਚੀ

Ludhiana West ByElection : ਲੁਧਿਆਣਾ ਪ੍ਰਸ਼ਾਸਨ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੇ 6 ਅਧਿਆਪਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਨ੍ਹਾਂ 6 ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

By  KRISHAN KUMAR SHARMA April 16th 2025 06:59 PM -- Updated: April 16th 2025 07:08 PM

Ludhiana West ByElection : ਲੁਧਿਆਣਾ ਪ੍ਰਸ਼ਾਸਨ ਵੱਲੋਂ ਪੱਛਮੀ ਵਿਧਾਨ ਸਭਾ ਹਲਕੇ ਦੀ ਉਪ ਚੋਣ ਨੂੰ ਲੈ ਕੇ ਗ਼ੈਰ-ਹਾਜ਼ਰ ਰਹਿਣ ਵਾਲੇ 6 ਅਧਿਆਪਕਾਂ ਖਿਲਾਫ਼ ਸਖਤ ਕਾਰਵਾਈ ਕੀਤੀ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਇਨ੍ਹਾਂ 6 ਅਧਿਆਪਕਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਜਾਣਕਾਰੀ ਅਨੁਸਾਰ ਇਹ ਸਾਰੇ ਅਧਿਆਪਕ ਸਰਕਾਰੀ ਪ੍ਰਾਇਮਰੀ ਸਕੂਲ, ਸੁਨਟ ਨਾਲ ਸਬੰਧਤ ਹਨ। ਇਹ ਹੁਕਮ ਚੋਣ ਰਜਿਸਟ੍ਰੇਸ਼ਨ ਅਫਸਰ ਅਤੇ ਸਹਾਇਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ), ਲੁਧਿਆਣਾ ਵੱਲੋਂ ਜਾਰੀ ਕੀਤੇ ਗਏ ਹਨ।

ਆਗਾਮੀ ਵੋਟਰ ਸੂਚੀ ਵਿਸ਼ੇਸ਼ ਸੰਖੇਪ ਸੋਧ 2025 ਦੇ ਤਹਿਤ ਲੁਧਿਆਣਾ (ਪੱਛਮੀ) ਹਲਕੇ ਵਿੱਚ ਚੋਣ ਨਾਲ ਸਬੰਧਤ ਕੰਮ ਲਈ 6 ਮਹਿਲਾ ਅਧਿਆਪਕਾਂ ਨੂੰ ਡਿਊਟੀ 'ਤੇ ਤਾਇਨਾਤ ਕੀਤਾ ਗਿਆ ਸੀ। ਡਿਊਟੀ ਆਰਡਰ ਦੇ ਅਨੁਸਾਰ, ਇਹ ਸਾਰੇ ਕਰਮਚਾਰੀ 12 ਅਪ੍ਰੈਲ 2025 ਤੋਂ 15 ਅਪ੍ਰੈਲ 2025 ਤੱਕ ਚੋਣ ਕਾਰਜਾਂ ਵਿੱਚ ਹਿੱਸਾ ਲੈਣਾ ਸੀ। 

ਜਿਹੜੇ ਅਧਿਆਪਕਾਂ ਨੂੰ ਮੁਅੱਤਲ ਕੀਤਾ ਗਿਆ ਹੈ, ਉਨ੍ਹਾਂ ਵਿੱਚ ਉਮਾ ਸ਼ਰਮਾ - ਪ੍ਰਾਇਮਰੀ ਕੇਡਰ, ਗੁਰਵਿੰਦਰ ਕੌਰ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਜਸਪ੍ਰੀਤ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਸਰਬਜੀਤ ਕੌਰ - ਐਸੋਸੀਏਟ ਪ੍ਰੀ-ਪ੍ਰਾਇਮਰੀ ਟੀਚਰ, ਹਰਦੀਪ ਕੌਰ – ਸਹਿਯੋਗੀ ਅਧਿਆਪਕਾ ਅਤੇ ਮਨਮਿੰਦਰ ਕੌਰ – ਸਹਿਯੋਗੀ ਅਧਿਆਪਕਾ ਸ਼ਾਮਲ ਹਨ।

Related Post