ਲੁਧਿਆਣਾ ਵਿਖੇ ਆਟੋ ਚਾਲਕ ਨੇ 5 ਸਾਲਾ ਮਾਸੂਮ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

By  Jasmeet Singh December 16th 2022 06:13 PM -- Updated: December 16th 2022 07:17 PM

ਨਵੀਨ ਸ਼ਰਮਾ, (ਲੁਧਿਆਣਾ, 16 ਦਸੰਬਰ): ਲੁਧਿਆਣਾ ਦੇ ਦੁੱਗਰੀ ਦੇ ਧੰਧਰਾ ਰੋਡ 'ਤੇ ਆਟੋ ਚਾਲਕ ਵੱਲੋਂ 6 ਸਾਲਾ ਬੱਚੀ ਨਾਲ ਜਬਰ ਜ਼ਨਾਹ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਹੈ ਕਿ ਆਟੋ ਚਾਲਕ ਨੇ ਵੀਰਵਾਰ ਸ਼ਾਮ ਨੂੰ ਇਕ ਆਟੋ 'ਚ ਲੜਕੀ ਨੂੰ ਅਗਵਾ ਕਰ ਲਿਆ ਅਤੇ ਫਿਰ ਉਸ ਨਾਲ ਬਲਾਤਕਾਰ ਕੀਤਾ ਅਤੇ ਉਸ ਨੂੰ ਪਾਰਕ ਦੇ ਕੋਲ ਛੱਡ ਕੇ ਫਰਾਰ ਹੋ ਗਿਆ। ਲੜਕੀ ਨੇ ਘਰ ਜਾ ਕੇ ਪਰਿਵਾਰ ਨੂੰ ਘਟਨਾ ਬਾਰੇ ਦੱਸਿਆ। ਜਿਸ ਤੋਂ ਬਾਅਦ ਰਿਸ਼ਤੇਦਾਰਾਂ ਨੇ ਘਟਨਾ ਦੀ ਸੂਚਨਾ ਦੁੱਗਰੀ ਪੁਲਿਸ ਨੂੰ ਦਿੱਤੀ। ਪੁਲਿਸ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਇਸ ਮਾਮਲੇ ਵਿੱਚ ਇੱਕ ਸੀਸੀਟੀਵੀ ਫੁਟੇਜ ਵੀ ਸਾਹਮਣੇ ਆਈ ਹੈ, ਦੱਸਿਆ ਜਾ ਰਿਹਾ ਹੈ ਕਿ ਪੁਲਿਸ ਸ਼ਹਿਰ ਵਿੱਚ ਕਈ ਆਟੋ ਚਾਲਕਾਂ ਅਤੇ ਆਟੋ ਸਟੈਂਡਾਂ ਦੀ ਚੈਕਿੰਗ ਕਰ ਰਹੀ ਹੈ। ਪੁਲਿਸ ਨੇ ਮੁਲਜ਼ਮ ਨੂੰ ਫੜਨ ਲਈ ਵੱਖ-ਵੱਖ ਟੀਮਾਂ ਵੀ ਲਗਾਈਆਂ ਹਨ ਤਾਂ ਜੋ ਉਸ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾ ਸਕੇ। ਪੁਲਿਸ ਨੂੰ ਆਟੋ ਚਾਲਕ ਦੀ ਫੁਟੇਜ ਵੀ ਮਿਲੀ ਹੈ। ਜਿਸ 'ਚ ਡਰਾਈਵਰ ਲੜਕੀ ਨੂੰ ਆਟੋ 'ਚ ਬਿਠਾ ਕੇ ਆਪਣੇ ਨਾਲ ਲੈ ਜਾਂਦਾ ਨਜ਼ਰ ਆ ਰਿਹਾ ਹੈ।

Related Post