ਵੜਿੰਗ ਨੂੰ ਰਵਨੀਤ ਬਿੱਟੂ ਦਾ ਪਲਟਵਾਰ, ਕਿਹਾ- ਕਾਂਗਰਸ ਨੇ ਮੇਰੇ ਦਾਦਾ ਜੀ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ

ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ।

By  Aarti April 17th 2024 08:58 PM

Ravneet Bittu and Raja Warring:  ਲੋਕ ਸਭਾ ਚੋਣਾਂ 2024 ਦੀਆਂ ਤਿਆਰੀਆਂ 'ਚ ਲੱਗੀਆਂ ਸਾਰੀਆਂ ਸਿਆਸੀ ਪਾਰਟੀਆਂ ਪੂਰੇ ਜ਼ੋਰ-ਸ਼ੋਰ ਨਾਲ ਪ੍ਰਚਾਰ 'ਚ ਜੁਟੀਆਂ ਹੋਈਆਂ ਹਨ। ਚੋਣਾਂ ਦਾ ਪਹਿਲਾ ਪੜਾਅ 19 ਅਪ੍ਰੈਲ ਤੋਂ ਸ਼ੁਰੂ ਹੋ ਰਿਹਾ ਹੈ। ਦੂਜੇ ਪਾਸੇ ਪੰਜਾਬ ਵਿੱਚ ਵੀ ਭਾਜਪਾ ਅਤੇ ਇਸ ਦੇ ਆਗੂ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ।

ਖੈਰ ਚੋਣਾਂ ਦੌਰਾਨ ਅਤੇ ਇਸ ਤੋਂ ਪਹਿਲਾਂ ਝਗੜੇ ਹੋਣਾ ਆਮ ਗੱਲ ਹੈ। ਪੰਜਾਬ ਦੇ ਲੁਧਿਆਣਾ ਤੋਂ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਵੱਲੋਂ ਚੋਣ ਪ੍ਰਚਾਰ ਲਈ ਬੋਰਡ 'ਤੇ ਆਪਣੇ ਦਾਦਾ ਅਤੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਤਸਵੀਰ ਲਗਾਉਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ।

ਵੜਿੰਗ ਵੱਲੋਂ ਕੀਤੇ ਟਵੀਟ ’ਤੇ ਰਵਨੀਤ ਬਿੱਟੂ ਨੇ ਪਲਟਵਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਬੇਅੰਤ ਸਿੰਘ ਦੀ ਕੁਰਬਾਨੀ ਨੂੰ ਮਾਨਤਾ ਨਹੀਂ ਦਿੱਤੀ ਹੈ। ਕਾਂਗਰਸ ਭਵਨ ਸਾਹਮਣੇ ਤੋਂ ਕਿਉਂ ਹਟਾਇਆ ਬੇਅੰਤ ਸਿੰਘ ਦਾ ਬੁੱਤ। ਦੱਸ ਦਈਏ ਕਿ ਭਾਜਪਾ ਦੇ ਪੋਸਟਰ ’ਤੇ ਬੇਅੰਤ ਸਿੰਘ ਦੀ ਤਸਵੀਰ ਵੇਖ ਕੇ ਰਾਜਾ ਵੜਿੰਗ ਭੜਕ ਗਏ ਹਨ। ਜਿਸ ਦਾ ਬਿੱਟੂ ਨੇ ਪਲਟਵਾਰ ਕੀਤਾ ਹੈ। 


ਬੀਜੇਪੀ ਆਗੂ ਰਵਨੀਤ ਬਿੱਟੂ ਨੇ ਐਕਸ ’ਤੇ ਕਿਹਾ ਕਿ ਸ਼ਹੀਦ ਪਾਰਟੀਆਂ ਤੋਂ ਉਪਰ ਹੁੰਦੇ ਹਨ। ਕਾਂਗਰਸ ਨੇ ਮੇਰੇ ਦਾਦਾ ਜੀ ਦੀ ਸਰਵਉੱਚ ਕੁਰਬਾਨੀ ਨੂੰ ਕਦੇ ਵੀ ਮਾਨਤਾ ਨਹੀਂ ਦਿੱਤੀ। ਪੀਸੀਸੀ ਦੱਸੇ ਕਿ 25 ਸਾਲ ਵਿੱਚ ਚੋਣਾਂ ਜਾ ਪਾਰਟੀ ਦੇ ਪ੍ਰੋਗਰਾਮਾਂ ਵਿਚ ਉਹਨਾਂ ਦੀ ਕੁਰਬਾਨੀ ਦਾ ਕਦੇ ਜ਼ਿਕਰ ਵੀ ਕੀਤਾ?  ਚੰਡੀਗੜ੍ਹ ਕਾਂਗਰਸ ਭਵਨ ਸਾਹਮਣੇ ਤੋਂ ਬੇਅੰਤ ਸਿੰਘ ਜੀ ਦੇ ਬੁੱਤ ਕਿਉਂ ਹਟਾਏ ਗਏ?


ਦੱਸ ਦਈਏ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਤੰਜ ਕੱਸਿਆ ਸੀ। ਉਨ੍ਹਾਂ ਨੇ ਐਕਸ ’ਤੇ ਪੋਸਟ ਸ਼ੇਅਰ ਕਰਦੇ ਹੋਏ ਲਿਖਿਆ ਕਿ ਬਿੱਟੂ ਜੀ ਤੁਸੀਂ ਤਾਂ ਭਾਜਪਾ ਦੇ ਖੇਮੇ ’ਚ ਖੜੇ ਹੋ ਕੇ ਸੱਤਾ ਦੀ ਭੁੱਖ ਵਾਲੀ ਆਪਣੀ ਸ਼ਖਸੀਅਤ ਨੂੰ ਜਗਜਾਹਿਰ ਕਰ ਚੁੱਕੇ ਹੋ ਪਰ ਸਰਦਾਰ ਬੇਅੰਤ ਸਿੰਘ ਦੀ ਉਸ ਚਿੱਟੀ ਪਗੜੀ ਨੂੰ ਤਾਂ ਬਖਸ਼ ਦੋ। ਉਨ੍ਹਾਂ ਨੂੰ ਬਦਨਾਮ ਨਾ ਕਰੋ। ਉਨ੍ਹਾਂ ਦੀ ਤਸਵੀਰ ਦਾ ਵੋਟ ਲੈਣ ਦੇ ਲਈ ਇਸਤੇਮਾਲ ਨਾ ਕਰਕੇ ਉਨ੍ਹਾਂ ਦੀ ਸ਼ਹਾਦਤ ਦਾ ਮਜ਼ਾਕ ਬਣਾ ਰਹੇ ਹੋ। 

ਕਾਬਿਲੇਗੌਰ ਹੈ ਕਿ ਦੱਸ ਦਈਏ ਕਿ ਰਵਨੀਤ ਬਿੱਟੂ ਕੁਝ ਸਮਾਂ ਪਹਿਲਾਂ ਹੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋਏ ਸਨ। 26 ਮਾਰਚ ਨੂੰ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ਵਿੱਚ ਸ਼ਾਮਲ ਹੋ ਗਏ। ਲੋਕ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਲਈ ਇਸ ਨੂੰ ਵੱਡਾ ਝਟਕਾ ਮੰਨਿਆ ਜਾ ਰਿਹਾ ਸੀ। ਬਿੱਟੂ ਨੂੰ ਪੰਜਾਬ ਦਾ ਵੱਡਾ ਨੇਤਾ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਰਾਜਨੀਤੀ ਦੀ ਚੰਗੀ ਪਕੜ ਹੈ ਅਤੇ ਪੰਜਾਬ ਵਿੱਚ ਉਨ੍ਹਾਂ ਨੂੰ ਚੰਗਾ ਜਨ ਸਮਰਥਨ ਮਿਲਦਾ ਰਹਿੰਦਾ ਹੈ।

ਇਹ ਵੀ ਪੜ੍ਹੋ: 'ਆਪ' ਦੇ ਭੁੱਚੋ ਮੰਡੀ ਦੇ ਵਿਧਾਇਕ ਨੇ 'ਆਪ' ਦਾ ਕਿਸਾਨ ਵਿਰੋਧੀ ਚਿਹਰਾ ਕੀਤਾ ਬੇਨਕਾਬ: ਬਾਜਵਾ

Related Post