Ludhiana Gas Leak: ਜ਼ਹਿਰੀਲੀ ਗੈਸ ਕਾਰਨ 11 ਲੋਕਾਂ ਦੀ ਮੌਤ, ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਤਾਇਆ ਦੁੱਖ

Ludhiana Gas Leak:ਲੁਧਿਆਣਾ 'ਚ ਐਤਵਾਰ (30 ਅਪ੍ਰੈਲ) ਨੂੰ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ।

By  Amritpal Singh April 30th 2023 07:28 PM

Ludhiana Gas Leak:ਲੁਧਿਆਣਾ 'ਚ ਐਤਵਾਰ (30 ਅਪ੍ਰੈਲ) ਨੂੰ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਹਾਦਸੇ 'ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਹੈ ਕਿ NDRF (ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ) ਦੀ ਟੀਮ ਰਾਹਤ ਕਾਰਜਾਂ 'ਚ ਲੱਗੀ ਹੋਈ ਹੈ।


ਲੁਧਿਆਣਾ ਵਿੱਚ ਗੈਸ ਲੀਕ ਹਾਦਸੇ 'ਤੇ ਗ੍ਰਹਿ ਮੰਤਰੀ ਨੇ ਪ੍ਰਗਟਾਇਆ  ਦੁੱਖ 

ਗ੍ਰਹਿ ਮੰਤਰੀ ਸ਼ਾਹ ਨੇ ਟਵੀਟ ਕੀਤਾ, “ਪੰਜਾਬ ਦੇ ਲੁਧਿਆਣਾ ਵਿੱਚ ਗੈਸ ਲੀਕ ਹੋਣ ਦਾ ਹਾਦਸਾ ਦੁਖਦ ਹੈ। NDRF ਦੀ ਟੀਮ ਮੌਕੇ 'ਤੇ ਰਾਹਤ ਕਾਰਜਾਂ 'ਚ ਲੱਗੀ ਹੋਈ ਹੈ। ਹਾਦਸੇ ਵਿੱਚ ਜਾਨਾਂ ਗੁਆਉਣ ਵਾਲਿਆਂ ਦੇ ਪਰਿਵਾਰਾਂ ਪ੍ਰਤੀ ਮੈਂ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਪ੍ਰਮਾਤਮਾ ਉਹਨਾਂ ਨੂੰ ਇਹ ਦੁੱਖ ਸਹਿਣ ਦਾ ਬਲ ਬਖਸ਼ੇ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।


ਪੁਲਿਸ ਮੁਤਾਬਕ ਜਿਸ ਥਾਂ ਤੋਂ ਜ਼ਹਿਰੀਲੀ ਗੈਸ ਲੀਕ ਹੋਈ ਹੈ, ਉਹ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਗੈਸ ਲੀਕ ਹੋਣ ਕਾਰਨ ਚਾਰ ਲੋਕ ਬਿਮਾਰ ਵੀ ਹੋ ਗਏ ਹਨ। ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮਰਨ ਵਾਲੇ 11 ਲੋਕਾਂ ਵਿੱਚ ਪੰਜ ਔਰਤਾਂ ਅਤੇ ਛੇ ਪੁਰਸ਼ ਸਨ। ਪੁਰਸ਼ਾਂ ਵਿੱਚ 10 ਅਤੇ 13 ਸਾਲ ਦੇ ਦੋ ਬੱਚੇ ਸ਼ਾਮਲ ਸਨ। ਫਿਲਹਾਲ ਲੀਕ ਦੇ ਸਰੋਤ ਅਤੇ ਗੈਸ ਦੀ ਕਿਸਮ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।



Related Post