Ludhiana gas leak Update: ਲੁਧਿਆਣਾ ਜ਼ਹਿਰੀਲੀ ਗੈਸ ਲੀਕ ਮਾਮਲੇ ਦੀ ਅੱਜ NGT ਕਰੇਗੀ ਸੁਣਵਾਈ, ਜਾਣੋ ਹੁਣ ਤੱਕ ਦੀ ਅਪਡੇਟ

ਲੁਧਿਆਣਾ 'ਚ 30 ਅਪ੍ਰੈਲ ਨੂੰ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ। ਹੁਣ ਇਹ ਮਾਮਲਾ ਐਨਜੀਟੀ ਕੋਲ ਪਹੁੰਚ ਚੁੱਕਿਆ ਹੈ।

By  Aarti May 2nd 2023 11:13 AM

Ludhiana gas leak Update:ਲੁਧਿਆਣਾ 'ਚ 30 ਅਪ੍ਰੈਲ ਨੂੰ ਗਿਆਸਪੁਰਾ ਇਲਾਕੇ 'ਚ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਿੱਥੇ ਅਜੇ ਵੀ ਜਾਂਚ ਚੱਲ ਰਹੀ ਹੈ ਉੱਥੇ ਹੀ ਦੂਜੇ ਪਾਸੇ ਐਨਡੀਆਰਐਫ ਵੱਲੋਂ ਵੀ ਜਾਂਚ ਕੀਤੀ ਜਾ ਰਹੀ ਹੈ। ਜਿਸ ਚ ਖੁਲਾਸਾ ਹੋਇਆ ਹੈ ਕਿ ਹਾਈਡ੍ਰੋਜਨ ਸੈਲਫਾਈਡ ਗੈਸ ਦੇ ਕਾਰਨ ਇਹ ਹਾਦਸਾ ਵਾਪਰਿਆ ਸੀ। ਹੁਣ ਇਸ ਮਾਮਲੇ ਦੀ ਜਾਂਚ ਐਨਜੀਟੀ ਵੀ ਸ਼ਾਮਲ ਹੋ ਗਈ ਹੈ। 


ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਗਿਆਸਪੁਰਾ ਹਾਦਸੇ ’ਚ ਮਾਰੇ ਗਏ 11 ਲੋਕਾਂ ਦੇ ਮਾਮਲੇ ’ਚ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਵੱਲੋਂ ਜਾਂਚ ਸ਼ੁਹੂ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਐਨਜੀਟੀ ਵੱਲੋਂ ਲੁਧਿਆਣਾ ਗੈਸ ਹਾਦਸੇ ਮਾਮਲੇ ਸਬੰਧੀ ਇੱਕ ਕਮੇਟੀ ਬਣਾਈ ਜਾਵੇਗੀ। ਫਿਲਹਾਲ ਅੱਜ 11 ਵਜੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਇਸ ਮਾਮਲੇ ਨੂੰ ਲੈ ਕੇ ਮੀਟਿੰਗ ਕਰੇਗੀ।  

ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ ਹਾਦਸਾ 
ਦੱਸ ਦਈਏ ਕਿ ਮਾਮਲੇ ਤੋਂ ਬਾਅਦ ਐਨਡੀਆਰਐਫ ਅਤੇ ਹੋਰ ਵਿਭਾਗਾਂ ਦੀ ਟੀਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਲੁਧਿਆਣਾ ਦੇ ਗਿਆਸਪੁਰਾ ਇਲਾਕੇ ਵਿੱਚ ਬੀਤੇ ਦਿਨੀਂ ਗੈਸ ਲੀਕ ਹੋਣ ਦੇ ਮਾਮਲੇ ਵਿੱਚ ਐਨਡੀਆਰਐਫ ਅਤੇ ਨਗਰ ਨਿਗਮ ਸਮੇਤ ਸਥਾਨਕ ਪ੍ਰਸ਼ਾਸਨ ਵੱਲੋਂ ਲਗਾਤਾਰ ਗੈਸ ਦੇ ਪੱਧਰ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਹੁਣ ਤੱਕ ਦੀ ਜਾਂਚ ’ਚ ਇਹ ਖੁਲਾਸਾ ਹੋਇਆ ਹੈ ਕਿ ਇਹ ਹਾਦਸਾ ਹਾਈਡ੍ਰੋਜਨ ਸਲਫਾਈਡ ਗੈਸ ਕਾਰਨ ਵਾਪਰਿਆ। 

3 ਬੱਚਿਆ ਸਮੇਤ 11 ਦੀ ਮੌਤ  
ਕਾਬਿਲੇਗੌਰ ਹੈ ਕਿ 30 ਅਪ੍ਰੈਲ ਨੂੰ ਕਥਿਤ ਤੌਰ 'ਤੇ ਜ਼ਹਿਰੀਲੀ ਗੈਸ ਸਾਹ ਲੈਣ ਨਾਲ 11 ਵਿਅਕਤੀਆਂ ਵਿੱਚ ਤਿੰਨ ਬੱਚਿਆਂ ਦੀ ਮੌਤ ਹੋ ਗਈ ਸੀ। ਗਿਆਸਪੁਰਾ ਇਲਾਕਾ ਬਹੁਤ ਸੰਘਣੀ ਆਬਾਦੀ ਵਾਲਾ ਇਲਾਕਾ ਹੈ। ਚਾਰ ਹੋਰ ਲੋਕ ਇਲਾਜ ਅਧੀਨ ਹਨ। ਸਾਰੇ ਪੀੜਤ ਉੱਤਰ ਪ੍ਰਦੇਸ਼ ਅਤੇ ਬਿਹਾਰ ਦੇ ਰਹਿਣ ਵਾਲੇ ਸਨ।

5 ਮੈਂਬਰੀ ਐੱਸਆਈਟੀ ਗਠਿਤ 
ਮਿਲੀ ਜਾਣਕਾਰੀ ਮੁਤਾਬਿਕ ਮਾਮਲੇ ਦੀ ਜਾਂਚ ਪੰਜਾਬ ਪੁਲਿਸ ਦੀ 5 ਮੈਂਬਰੀ ਐੱਸਆਈਟੀ ਕਰੇਗੀ। ਪੰਜਾਬ ਸਰਕਾਰ ਵੱਲੋਂ ਲੁਧਿਆਣਾ ਗਿਆਸਪੁਰਾ ਹਾਦਸੇ ’ਚ ਮ੍ਰਿਤਕਾਂ ਦੇ ਪਰਿਵਾਰਿਕ ਮੈਂਬਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ।  

Related Post