Ludhiana Triple Murder Update:ਪੁਲਿਸ ਨੇ ਸੁਲਝਾਇਆ ਟ੍ਰਿਪਲ ਮਰਡਰ ਕੇਸ, ਗੁਆਂਢੀ ਹੀ ਨਿਕਲਿਆ ਕਾਤਲ
ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ।
Ludhiana Triple Murder case Update: ਲੁਧਿਆਣਾ ਜ਼ਿਲ੍ਹੇ ਦੀ ਪੁਲਿਸ ਨੇ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਜ਼ਿਲ੍ਹਾ ਪੁਲੀਸ ਨੇ ਸਲੇਮ ਟਾਬਰੀ ਸਥਿਤ ਨਿਊ ਜਨਕਪੁਰੀ ਵਿੱਚ ਤੀਹਰੇ ਕਤਲ ਕਾਂਡ ਨੂੰ 12 ਘੰਟਿਆਂ ਵਿੱਚ ਸੁਲਝਾਉਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਨਾਲ ਹੀ ਮਾਮਲੇ ਦੇ ਮੁਲਜ਼ਮ ਨੂੰ ਵੀ ਹਿਰਾਸਤ ਚ ਲੈ ਲਿਆ ਗਿਆ ਹੈ। ਇਸ ਸਬੰਧੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਵੱਲੋਂ ਟਵੀਟ ਵੀ ਕੀਤਾ ਗਿਆ ਹੈ।
ਡੀਜੀਪੀ ਨੇ ਦਿੱਤੀ ਜਾਣਕਾਰੀ
ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਦੇ ਹੋਏ ਕਿਹਾ ਹੈ ਕਿ ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਸਫਲਤਾ ਹਾਸਿਲ ਹੋਈ ਹੈ। ਉਨ੍ਹਾਂ ਨੇ 12 ਘੰਟਿਆਂ ਤੋਂ ਵੀ ਘੱਟ ਸਮੇਂ 'ਚ ਦੋਸ਼ੀ ਨੂੰ ਗ੍ਰਿਫਤਾਰ ਕਰਕੇ ਇਕ ਸਨਸਨੀਖੇਜ਼ ਤੀਹਰੇ ਕਤਲ ਕਾਂਡ ਨੂੰ ਸੁਲਝਾ ਲਿਆ ਹੈ। ਡੀਜੀਪੀ ਨੇ ਇਹ ਵੀ ਦੱਸਿਆ ਕਿ ਸਲੇਮ ਟਾਬਰੀ ਲੁਧਿਆਣਾ ਵਿੱਚ ਬਜ਼ੁਰਗ ਜੋੜੇ ਅਤੇ ਉਨ੍ਹਾਂ ਦੀ ਬਜ਼ੁਰਗ ਮਾਂ ਦਾ ਕਤਲ, ਸਬੂਤ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਕੀਤੀ ਗਈ।
ਆਪਣੇ ਇੱਕ ਹੋਰ ਟਵੀਟ ‘ਚ ਡੀਜੀਪੀ ਨੇ ਦੱਸਿਆ ਕਿ ਮਾਮਲੇ ਨੂੰ ਹੱਲ ਕਰਨ ਲਈ ਪੇਸ਼ੇਵਰ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਗਈ ਹੈ। ਪੰਜਾਬ ਪੁਲਿਸ ਮੁੱਖ ਮੰਤਰੀ ਦੇ ਸੁਪਨੇ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਬਣਾਉਣ ਲਈ ਵਚਨਬੱਧ ਹੈ।
ਗੁਆਂਢੀ ਹੀ ਨਿਕਲਿਆ ਕਾਤਲ- ਸੂਤਰ
ਦੱਸ ਦਈਏ ਕਿ ਕਾਤਲਾਂ ਨੇ ਸਬੂਤਾਂ ਨੂੰ ਨਸ਼ਟ ਕਰਨ ਅਤੇ ਲਾਸ਼ਾਂ ਨੂੰ ਸਾੜਨ ਦੀ ਕੋਸ਼ਿਸ਼ ਵੀ ਕੀਤੀ। ਕਾਤਲਾਂ ਨੇ ਤਿੰਨੋਂ ਕਤਲਾਂ ਨੂੰ ਹਾਦਸੇ ਵਜੋਂ ਦਿਖਾਉਣ ਦੀ ਕੋਸ਼ਿਸ਼ ਵੀ ਕੀਤੀ ਸੀ। ਜਿਸ ਲਈ ਸਿਲੰਡਰ ਤੱਕ ਚਾਲੂ ਰੱਖਿਆ ਤਾਂ ਜੋ ਇਹ ਕਤਲ ਹਾਦਸੇ ਦਾ ਰੂਪ ਲੈ ਲਵੇ ਪਰ ਅਜਿਹਾ ਨਹੀਂ ਹੋ ਸਕਿਆ। ਸੂਤਰਾਂ ਮੁਤਾਬਿਕ ਕਾਤਲ ਬਾਹਰੀ ਨਹੀਂ ਬਲਕਿ ਮ੍ਰਿਤਕ ਦਾ ਗੁਆਂਢੀ ਹੀ ਦੱਸਿਆ ਜਾ ਰਿਹਾ ਹੈ। ਜਿਸ ਸਬੰਧੀ ਪੁਲਿਸ ਵੱਲੋਂ ਅੱਜ ਖੁਲਾਸਾ ਕੀਤਾ ਜਾ ਸਕਦਾ ਹੈ।
ਪੁਲਿਸ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ
ਉੱਥੇ ਹੀ ਦੂਜੇ ਪਾਸੇ ਪੁਲਿਸ ਵੱਲੋਂ ਹੁਣ ਪੁਲਿਸ ਵੱਲੋਂ ਪ੍ਰੈਸ ਕਾਨਫਰੰਸ ਕੀਤੀ ਗਈ। ਜਿਸ ‘ਚ ਮਾਮਲੇ ਸਬੰਧੀ ਕਈ ਹੋਰ ਵੱਡੇ ਖੁਲਾਸੇ ਕੀਤੇ।
ਇਹ ਵੀ ਪੜ੍ਹੋ: Sidhu Moosewala case: ਸਿੱਧੂ ਮੂਸੇਵਾਲਾ ਦੇ ਕਾਤਲ ਪ੍ਰਿਅਵਰਤ ਫੌਜੀ ਦੇ ਭਰਾ ਦਾ ਹੋਇਆ ਐਨਕਾਊਂਟਰ, ਇੱਥੋ ਪੜ੍ਹੋ ਪੂਰੀ ਜਾਣਕਾਰੀ