Ludhiana News : ਕਾਰੋਬਾਰੀ ਤੇ ਅਕਾਲੀ ਲੀਡਰ ਕੋਲੋਂ ਫਿਰੌਤੀ ਮੰਗਣ ਦੇ ਮਾਮਲੇ ਚ ਪੁਲਿਸ ਨੇ ਇੱਕ ਆਰੋਪੀ ਨੂੰ ਕੀਤਾ ਕਾਬੂ

Ludhiana News : ਲੁਧਿਆਣਾ ਦੇ ਕਾਰੋਬਾਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਗੁਰਮੀਤ ਕੁਲਾਰ ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਡਿਵੀਜ਼ਨ ਨੰਬਰ 6 ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕਿ ਸਰਪ੍ਰੀਤ ਸਿੰਘ ਸੈਂਡੀ ਨਾਮਕ ਵਿਅਕਤੀ ਵੱਲੋਂ ਉਹਨਾਂ ਬਲੈਕਮੇਲ ਕੀਤਾ ਜਾ ਰਿਹਾ ਹੈ ਅਤੇ ਰਾਮਗੜੀਆ ਭਾਈਚਾਰੇ ਦੇ ਲੈਟਰ ਪੈਡ ਨੂੰ ਗਲਤ ਤੌਰ 'ਤੇ ਇਸਤੇਮਾਲ ਕੀਤਾ ਜਾ ਰਿਹਾ ਹੈ ,ਜੋ ਗਲਤ ਗੱਲ ਹੈ

By  Shanker Badra August 28th 2025 05:23 PM

Ludhiana News : ਲੁਧਿਆਣਾ ਦੇ ਕਾਰੋਬਾਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਗੁਰਮੀਤ ਕੁਲਾਰ ਦੀ ਸ਼ਿਕਾਇਤ ਦੇ ਅਧਾਰ 'ਤੇ ਥਾਣਾ ਡਿਵੀਜ਼ਨ ਨੰਬਰ 6 ਪੁਲਿਸ ਨੇ ਮਾਮਲਾ ਦਰਜ ਕੀਤਾ ਹੈ। ਜਿਸ ਵਿੱਚ ਉਹਨਾਂ ਜ਼ਿਕਰ ਕੀਤਾ ਕਿ ਸਰਪ੍ਰੀਤ ਸਿੰਘ ਸੈਂਡੀ ਨਾਮਕ ਵਿਅਕਤੀ ਵੱਲੋਂ ਉਹਨਾਂ ਬਲੈਕਮੇਲ ਕੀਤਾ ਜਾ ਰਿਹਾ ਹੈ ਅਤੇ ਰਾਮਗੜੀਆ ਭਾਈਚਾਰੇ ਦੇ ਲੈਟਰ ਪੈਡ ਨੂੰ ਗਲਤ ਤੌਰ 'ਤੇ ਇਸਤੇਮਾਲ ਕੀਤਾ ਜਾ ਰਿਹਾ ਹੈ ,ਜੋ ਗਲਤ ਗੱਲ ਹੈ। 

ਉਹਨਾਂ ਕਿਹਾ ਕਿ ਇਕ ਸੰਸਥਾ ਦੇ ਲੈਟਰ ਪੈਡ ਨੂੰ ਜਾਰੀ ਕਰਕੇ ਉਹਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹੀ ਨਹੀਂ ਉਹਨਾਂ ਕਿਹਾ ਕਿ ਇਸ ਵਿਅਕਤੀ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਅਤੇ ਇਸ ਵਿਅਕਤੀ ਵੱਲੋਂ ਉਹਨਾਂ ਦੇ ਭਰਾ ਅਤੇ ਉਹਨਾਂ ਦੀ ਫੋਟੋ ਨੂੰ ਪੋਸਟ ਕਰਕੇ ਬਦਨਾਮ ਕੀਤਾ ਜਾ ਰਿਹਾ ਤੇ ਉਹਨਾਂ ਪਾਸੋਂ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਹੈ ,ਜਿਸ ਦੀ ਉਹਨਾਂ ਨੇ ਸ਼ਿਕਾਇਤ ਲੁਧਿਆਣਾ ਪੁਲਿਸ ਨੂੰ ਦਿੱਤੀ ਸੀ। 

ਲੁਧਿਆਣਾ ਪੁਲਿਸ ਨੇ ਇਸ ਮਾਮਲੇ ਵਿੱਚ ਉਸ ਦੀ ਗ੍ਰਿਫਤਾਰੀ ਕੀਤੀ ਹੈ। ਇਸ ਦੌਰਾਨ ਉਹਨਾਂ ਨੇ ਇਨਸਾਫ ਦੀ ਮੰਗ ਕੀਤੀ ਹੈ। ਇਸ ਦੌਰਾਨ ਪੁਲਿਸ ਨੇ ਵੀ ਆਰੋਪੀ ਦੀ ਗ੍ਰਿਫਤਾਰੀ ਕੀਤੀ ਹੈ ਅਤੇ ਇਸ ਮਾਮਲੇ ਸਬੰਧੀ ਉਹਨਾਂ ਕਿਹਾ ਕਿ ਜਾਂਚ ਜਾਰੀ ਹੈ। ਫਿਲਹਾਲ ਉਹਨਾਂ ਕੈਮਰੇ ਸਾਹਮਣੇ ਬੋਲਣ ਤੋਂ ਇਨਕਾਰ ਕਰ ਦਿੱਤਾ।


 

Related Post