Ludhiana ਕਤਲ ਮਾਮਲੇ ਚ ਪੁਲਿਸ ਨੇ ਪਤੀ -ਪਤਨੀ ਨੂੰ ਕੀਤਾ ਗ੍ਰਿਫ਼ਤਾਰ , ਦੋਸਤ ਹੀ ਨਿਕਲਿਆ ਦੋਸਤ ਦਾ ਕਾਤਲ

Ludhiana Murder Case : ਲੁਧਿਆਣਾ ਸਲੇਮ ਟਾਬਰੀ ਪੁਲਿਸ ਸਟੇਸ਼ਨ ਅਧੀਨ ਆਉਂਦੇ ਇਲਾਕੇ ਦੇ ਵਿੱਚ ਬੀਤੇ ਦਿਨ ਬੇਰਹਿਮੀ ਨਾਲ ਕਤਲ ਕੀਤੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਦਵਿੰਦਰ ਕੁਮਾਰ ਵਜੋਂ ਹੋਈ ਹੈ। ਦਵਿੰਦਰ ਕੁਮਾਰ ਲੁਧਿਆਣਾ ਦੀ ਭਾਰਤੀ ਕਲੋਨੀ ਵਿੱਚ ਰਹਿੰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਮੁੰਬਈ ਤੋਂ ਘਰ ਵਾਪਸ ਆਇਆ ਸੀ

By  Shanker Badra January 9th 2026 01:07 PM -- Updated: January 9th 2026 03:55 PM

Ludhiana Murder Case : ਲੁਧਿਆਣਾ ਸਲੇਮ ਟਾਬਰੀ ਪੁਲਿਸ ਸਟੇਸ਼ਨ ਅਧੀਨ ਆਉਂਦੇ ਇਲਾਕੇ ਦੇ ਵਿੱਚ ਬੀਤੇ ਦਿਨ ਬੇਰਹਿਮੀ ਨਾਲ ਕਤਲ ਕੀਤੇ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ। ਮ੍ਰਿਤਕ ਦੀ ਪਛਾਣ 30 ਸਾਲਾ ਦਵਿੰਦਰ ਕੁਮਾਰ ਵਜੋਂ ਹੋਈ ਹੈ। ਦਵਿੰਦਰ ਕੁਮਾਰ ਲੁਧਿਆਣਾ ਦੀ ਭਾਰਤੀ ਕਲੋਨੀ ਵਿੱਚ ਰਹਿੰਦਾ ਸੀ ਅਤੇ ਦੋ ਦਿਨ ਪਹਿਲਾਂ ਹੀ ਮੁੰਬਈ ਤੋਂ ਘਰ ਵਾਪਸ ਆਇਆ ਸੀ। 

ਪੁਲਿਸ ਨੇ ਕਤਲ ਦੇ ਦੋਸ਼ ਵਿੱਚ ਉਸਦੇ ਦੋਸਤ ਸ਼ੇਰਾ ਅਤੇ ਉਸਦੀ ਪਤਨੀ ਕੁਲਦੀਪ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਵਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਸ਼ੁਰੂਆਤੀ ਜਾਂਚ ਵਿੱਚ ਪਤਾ ਲੱਗਾ ਹੈ ਕਿ ਦਵਿੰਦਰ ਕੁਮਾਰ ਦੀ ਹੱਤਿਆ ਕਰਨ ਤੋਂ ਬਾਅਦ ਉਨ੍ਹਾਂ ਨੇ ਉਸਦੀ ਲਾਸ਼ ਨੂੰ ਆਰੇ ਨਾਲ ਕੱਟ ਦਿੱਤਾ, ਇਸਨੂੰ ਇੱਕ ਢੋਲ ਵਿੱਚ ਭਰਿਆ ਅਤੇ ਜਲੰਧਰ ਬਾਈਪਾਸ ਦੇ ਨੇੜੇ ਸੈਕਰਡ ਹਾਰਟ ਸਕੂਲ ਦੇ ਨੇੜੇ ਇੱਕ ਖਾਲੀ ਪਲਾਟ ਵਿੱਚ ਸੁੱਟ ਦਿੱਤਾ।

ਇਸ ਸਬੰਧੀ ਲੁਧਿਆਣਾ ਦੇ ਏਡੀਸੀਪੀ ਵਨ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸ਼ਮਸ਼ੇਰ ਅਤੇ ਮ੍ਰਿਤਕ ਦਵਿੰਦਰ ਕੁਮਾਰ ਦੋਵੇਂ ਹੀ ਦੋਸਤ ਸਨ। ਇਹ ਦੋਵੇਂ ਹੀ ਨਸ਼ੇ ਦੇ ਆਦੀ ਸਨ ਅਤੇ ਦੋਵਾਂ ਨੇ ਇਕੱਠੇ ਹੀ ਬੈਠ ਕੇ ਨਸ਼ਾ ਕੀਤਾ, ਜਿਸ ਤੋਂ ਬਾਅਦ ਇਹਨਾਂ ਦੀ ਆਪਸ ਦੇ ਵਿੱਚ ਕੋਈ ਬਹਿਸਬਾਜ਼ੀ ਹੋ ਗਈ ਅਤੇ ਫਿਰ ਸ਼ਮਸ਼ੇਰ ਨੇ ਦਵਿੰਦਰ ਕੁਮਾਰ ਦਾ ਕਤਲ ਕਰ ਦਿੱਤਾ। ਦੇਰ ਰਾਤ ਸ਼ਮਸ਼ੇਰ ਅਤੇ ਉਸ ਦੀ ਪਤਨੀ ਨੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਲਈ ਕਈ ਟੁਕੜਿਆਂ ਦੇ ਵਿੱਚ ਕੱਟ ਕੇ ਉਸਨੂੰ ਬੋਰੀ ਦੇ ਵਿੱਚ ਪਾਇਆ ਅਤੇ ਫਿਰ ਲੈ ਕੇ ਚਲੇ ਗਏ।

ਪੁਲਿਸ ਵੱਲੋਂ ਕਤਲ 'ਚ ਵਰਤਿਆ ਗਿਆ ਹਥਿਆਰ ਵੀ ਬਰਾਮਦ ਕਰ ਲਿਆ ਹੈ। ਉਹਨਾਂ ਕਿਹਾ ਕਿ ਇਸ ਦੀ ਪਤਨੀ ਦਾ ਰੋਲ ਇਨਾ ਹੀ ਹੈ ਕਿ ਉਸ ਨੇ ਲਾਸ਼ ਨੂੰ ਖੁਰਦ ਬੁਰਦ ਕਰਨ ਦੇ ਵਿੱਚ ਉਸਦਾ ਸਾਥ ਦਿੱਤਾ ਸੀ। ਉਨ੍ਹਾਂ ਕਿਹਾ ਕਿ ਡਰ ਦੇ ਕਾਰਨ ਉਸ ਨੇ ਲਾਸ਼ ਨੂੰ ਖੁਰਦ ਬੁਰਦ ਕੀਤਾ ਕਿਉਂਕਿ ਉਸ ਨੂੰ ਡਰ ਸੀ ਕਿ ਸਭ ਨੂੰ ਪਤਾ ਲੱਗ ਜਾਵੇਗਾ। ਉਹਨਾਂ ਕਿਹਾ ਕਿ ਅੱਗੇ ਅਸੀਂ ਪੋਸਟਮਾਰਟਮ ਕਰਵਾ ਰਹੇ ਹਾਂ ਅਤੇ ਹੋਰ ਖੁਲਾਸੇ ਹੋ ਸਕਦੇ ਹਨ। ਏਡੀਸੀਪੀ ਨੇ ਕਿਹਾ ਕਿ ਅਸੀਂ ਦੋਵੇਂ ਪਤੀ ਪਤਨੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ। 

Related Post