Ludhiana ਪੁਲਿਸ ਨੇ ਮੋਟਰਸਾਈਕਲ ਚੋਰ ਗਿਰੋਹ ਦੇ 2 ਆਰੋਪੀਆਂ ਨੂੰ ਕੀਤਾ ਗ੍ਰਿਫ਼ਤਾਰ ,18 ਮੋਟਰਸਾਈਕਲ ਬਰਾਮਦ
Ludhiana News : ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਭਾਂਡਾ ਫੋੜਨ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਿੱਥੇ ਪੁਲਿਸ ਵੱਲੋਂ ਦੋ ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਕੋਲੋਂ 18 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ,ਜੋ ਵੱਖ-ਵੱਖ ਏਰੀਏ ਵਿੱਚੋਂ ਚੋਰੀ ਕੀਤੇ ਗਏ ਸਨ। ਇਨ੍ਹਾਂ ਆਰੋਪੀਆਂ ਵੱਲੋਂ ਇਹ ਮੋਟਰਸਾਈਕਲ ਚੋਰੀ ਕਰਕੇ ਵੇਚੇ ਜਾਂਦੇ ਸਨ
Ludhiana News : ਲੁਧਿਆਣਾ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਇੱਥੇ ਪੁਲਿਸ ਵੱਲੋਂ ਇੱਕ ਮੋਟਰਸਾਈਕਲ ਚੋਰ ਗਿਰੋਹ ਦਾ ਭਾਂਡਾ ਫੋੜਨ ਕਰਨ ਦਾ ਦਾਅਵਾ ਕੀਤਾ ਗਿਆ ਹੈ। ਜਿੱਥੇ ਪੁਲਿਸ ਵੱਲੋਂ ਦੋ ਅਰੋਪੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਕੋਲੋਂ 18 ਮੋਟਰਸਾਈਕਲ ਬਰਾਮਦ ਕੀਤੇ ਗਏ ਹਨ ,ਜੋ ਵੱਖ-ਵੱਖ ਏਰੀਏ ਵਿੱਚੋਂ ਚੋਰੀ ਕੀਤੇ ਗਏ ਸਨ। ਇਨ੍ਹਾਂ ਆਰੋਪੀਆਂ ਵੱਲੋਂ ਇਹ ਮੋਟਰਸਾਈਕਲ ਚੋਰੀ ਕਰਕੇ ਵੇਚੇ ਜਾਂਦੇ ਸਨ। ਰਿਮਾਂਡ ਦੌਰਾਨ ਖੁਲਾਸਾ ਹੋਇਆ ਹੈ ਕਿ 2 ਆਰੋਪੀ ਫਰਾਰ ਦੱਸੇ ਜਾ ਰਹੇ ਹਨ। ਜਿਹਨਾਂ ਦੀ ਗ੍ਰਿਫਤਾਰੀ ਲਈ ਪੁਲਿਸ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਥਾਣਾ ਇਨਚਾਰਜ ਜਸਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੀ ਉਹਨਾਂ ਦੇ ਇਲਾਕੇ ਵਿੱਚ ਚੋਰੀ ਸਬੰਧੀ ਸ਼ਿਕਾਇਤ ਦਰਜ ਕਰਵਾਈ ਗਈ ਸੀ। ਇਸ ਮਾਮਲੇ ਵਿੱਚ ਇੱਕ ਆਰੋਪੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਜਿਸ ਦੀ ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਤੇ ਇੱਕ ਹੋਰ ਆਰੋਪੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਜੇ 2 ਆਰੋਪੀ ਫਰਾਰ ਦੱਸੇ ਜਾ ਰਹੇ ਹਨ ,ਇਹਨਾਂ ਦੀ ਭਾਲ ਕੀਤੀ ਜਾ ਰਹੀ ਹੈ।