Ludhiana News : ਲੁਧਿਆਣਾ ਪੁਲਿਸ ਵੱਲੋਂ ਲੁੱਟਖੋਹ ਅਤੇ ਸਨੈਚਿੰਗ ਕਰਨ ਵਾਲੇ ਗਿਰੋਹ ਦੇ 3 ਮੈਂਬਰ ਕਾਬੂ , ਚੋਰੀ ਕੀਤਾ ਸਮਾਨ ਬਰਾਮਦ

Ludhiana News : ਲੁਧਿਆਣਾ ਪੁਲਿਸ ਨੂੰ ਸ਼ਹਿਰ ਵਿੱਚ ਵੱਧ ਰਹੀਆਂ ਸਨੈਚਿੰਗ ਅਤੇ ਮੋਟਰਸਾਈਕਲ ਚੋਰੀਆਂ ਨਾਲ ਵਾਰਦਾਤਾਂ 'ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਐਕਟਿਵ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਆਰੋਪੀਆਂ ਤੋਂ 2 ਚੋਰੀ ਕੀਤੇ ਮੋਟਰਸਾਈਕਲ, 9 ਖੋਹੇ ਗਏ ਮੋਬਾਈਲ ਫੋਨ ਅਤੇ ਅਪਰਾਧਾਂ ਵਿੱਚ ਵਰਤਿਆ ਜਾਣ ਵਾਲਾ ਲੋਹੇ ਦਾ ਹਥਿਆਰ ਬਰਾਮਦ ਕੀਤਾ ਹੈ

By  Shanker Badra December 12th 2025 04:32 PM

Ludhiana News : ਲੁਧਿਆਣਾ ਪੁਲਿਸ ਨੂੰ ਸ਼ਹਿਰ ਵਿੱਚ ਵੱਧ ਰਹੀਆਂ ਸਨੈਚਿੰਗ ਅਤੇ ਮੋਟਰਸਾਈਕਲ ਚੋਰੀਆਂ ਨਾਲ ਵਾਰਦਾਤਾਂ 'ਤੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇੱਕ ਐਕਟਿਵ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਚੋਰੀ ਕੀਤਾ ਸਮਾਨ ਬਰਾਮਦ ਕੀਤਾ ਹੈ। ਪੁਲਿਸ ਨੇ ਆਰੋਪੀਆਂ ਤੋਂ 2 ਚੋਰੀ ਕੀਤੇ ਮੋਟਰਸਾਈਕਲ, 9 ਖੋਹੇ ਗਏ ਮੋਬਾਈਲ ਫੋਨ ਅਤੇ ਅਪਰਾਧਾਂ ਵਿੱਚ ਵਰਤਿਆ ਜਾਣ ਵਾਲਾ ਲੋਹੇ ਦਾ ਹਥਿਆਰ ਬਰਾਮਦ ਕੀਤਾ ਹੈ। 

ਇਹ ਗਿਰੋਹ ਪਿਛਲੇ ਕਈ ਮਹੀਨਿਆਂ ਤੋਂ ਇਲਾਕੇ ਵਿੱਚ ਕਈ ਤਰ੍ਹਾਂ ਦੇ ਅਪਰਾਧਾਂ ਨੂੰ ਅੰਜਾਮ ਦੇ ਰਿਹਾ ਸੀ। ਗਿਰੋਹ ਦੇ ਮੁੱਖ ਆਰੋਪੀ ਦੀ ਪਛਾਣ ਕੇਤਨ (ਚੇਤਨ) ਕੁਮਾਰ ਵਜੋਂ ਹੋਈ ਹੈ। ਉਸ ਦੇ ਖਿਲਾਫ਼ 2020 ਤੋਂ ਹੁਣ ਤੱਕ ਵੱਖ-ਵੱਖ ਥਾਣਿਆਂ ਵਿੱਚ ਚਾਰ ਤੋਂ ਵੱਧ ਅਪਰਾਧਿਕ ਮਾਮਲੇ ਜ਼ਿਆਦਾਤਰ ਚੋਰੀਆਂ ਦਰਜ ਹਨ। ਹਰ ਗ੍ਰਿਫ਼ਤਾਰੀ ਤੋਂ ਬਾਅਦ ਉਹ ਜ਼ਮਾਨਤ 'ਤੇ ਰਿਹਾਅ ਹੋਣ ਤੋਂ ਬਾਅਦ ਅਪਰਾਧਿਕ ਗਤੀਵਿਧੀਆਂ ਸ਼ੁਰੂ ਕਰ ਦਿੰਦਾ ਸੀ। 

ਤਿੰਨੋਂ ਆਰੋਪੀ ਸਲੇਮ ਟਾਬਰੀ ਦੇ ਪੀਲੂ ਬੰਦਾ ਖੇਤਰ ਦੇ ਰਹਿਣ ਵਾਲੇ ਦੱਸੇ ਜਾਂਦੇ ਹਨ। ਪੁਲਿਸ ਦੇ ਅਨੁਸਾਰ ਆਰੋਪੀ ਨਸ਼ੇ ਦੇ ਆਦੀ ਹਨ ਅਤੇ ਚੋਰੀ -ਲੁੱਟ ਖੋਹ ਤੋਂ ਮਿਲਣ ਵਾਲੇ ਪੈਸਿਆਂ ਨਾਲ ਨਸ਼ਾ ਖਰੀਦਦੇ ਸਨ। ਪੁਲਿਸ ਹੁਣ ਜਾਂਚ ਕਰ ਰਹੀ ਹੈ ਕਿ ਉਹ ਨਸ਼ਾ ਕਿੱਥੋਂ ਖਰੀਦੇ ਸਨ ਅਤੇ ਇਸ ਨਾਲ ਜੁੜਿਆ ਨੈੱਟਵਰਕ ਕਿੰਨਾ ਵੱਡਾ ਹੈ। ਆਰੋਪੀਆਂ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ।

Related Post