NRI Murder Case: ਲੁਧਿਆਣਾ ਪੁਲਿਸ ਨੇ ਸੁਲਝਾਈ NRI ਦੇ ਕਤਲ ਦੀ ਗੁੱਥੀ, ਇੱਥੇ ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਪਿੰਡ ਲਲਤੋਂ ਵਿਖੇ ਹੋਇਆ ਐਨਆਰਆਈ ਦੇ ਕਤਲ ਮਾਮਲੇ ਨੂੰ ਪੁਲਿਸ ਨੇ 36 ਘੰਟਿਆਂ ਦੇ ਅੰਦਰ ਸੁਲਝਾ ਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਵੱਲੋਂ ਮਾਮਲੇ ਸਬੰਧੀ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।

By  Aarti July 22nd 2023 12:43 PM

Ludhiana NRI Murder Update: ਪੰਜਾਬ ‘ਚ ਲੁੱਟਖੋਹ ਅਤੇ ਕਤਲ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਇਸੇ ਤਰ੍ਹਾਂ ਦਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਸੀ ਜਿੱਥੇ ਇੱਕ ਐਨਆਰਆਈ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਇਸ ਮਾਮਲੇ ਨੂੰ ਪੁਲਿਸ ਨੇ ਸੁਲਝਾ ਲਿਆ ਹੈ।

ਮਿਲੀ ਜਾਣਕਾਰੀ ਮੁਤਾਬਿਕ ਪੁਲਿਸ ਨੇ ਕਾਰਵਾਈ ਕਰਦੇ ਹੋਏ ਮਾਮਲੇ ਦੇ ਨਾਲ ਸਬੰਧਿਤ 4 ਸੁਪਾਰੀ ਕਿੱਲਰਾਂ ਨੂੰ ਗ੍ਰਿਫਤਾਰ ਕਰਨ ‘ਚ ਸਫਲਤਾ ਹਾਸਿਲ ਕੀਤੀ ਹੈ। ਫਿਲਹਾਲ ਇਸ ਸਬੰਧੀ ਪੁਲਿਸ ਵੱਲੋਂ ਦੁਪਹਿਰ 2 ਵਜੇ ਪ੍ਰੈਸ ਕਾਨਫਰੰਸ ਵੀ ਕੀਤੀ ਜਾਵੇਗੀ।  

ਇਹ ਸੀ ਪੂਰਾ ਮਾਮਲਾ 

ਕਾਬਿਲੇਗੌਰ ਹੈ ਕਿ 42 ਸਾਲਾਂ ਬਰਿੰਦਰ ਸਿੰਘ ਆਪਣੇ ਨੌਕਰ ਨਾਲ ਲਲਤੋਂ ਕਲਾਂ ਸਥਿਤ ਫਾਰਮ ਹਾਊਸ ਤੋਂ ਆਪਣੀ ਰਿਹਾਇਸ਼ ਵੱਲ ਜਾ ਰਿਹਾ ਸੀ ਤਾਂ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਨ੍ਹਾਂ ਨੂੰ ਰੋਕ ਲਿਆ। ਹਮਲਾਵਰਾਂ ਨੇ ਆਪਣੇ ਮੂੰਹ ਢਕੇ ਹੋਏ ਸੀ ਅਤੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕਰਕੇ ਐਨਆਰਆਈ 'ਤੇ ਹਮਲਾ ਕੀਤਾ ਸੀ।

ਇਹ ਵੀ ਪੜ੍ਹੋ: ਫਿਲਮੀ ਅੰਦਾਜ਼ 'ਚ ਵਿਜੀਲੈਂਸ ਨੇ ਰਿਸ਼ਵਤ ਲੈਂਦਾ ਏ.ਐਸ.ਆਈ. ਕੀਤਾ ਕਾਬੂ

Related Post