Ludhiana Private Hospital ਦੀ ਵੱਡੀ ਲਾਪਰਵਾਹੀ; ਜਿਊਂਦੇ ਬੱਚੇ ਨੂੰ ਦੱਸਿਆ ਮਰਿਆ ਹੋਇਆ; ਪਰਿਵਾਰ ਨੇ ਕੀਤਾ ਹੰਗਾਮਾ

ਦੱਸ ਦਈਏ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਟ੍ਰੈਫਿਕ ਜਾਮ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਥਿਤੀ ਨੂੰ ਸਾਂਭਿਆ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

By  Aarti August 8th 2025 09:13 PM

Ludhiana Private Hospital News : ਪੰਜਾਬ ਦੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਇੱਕ ਨਵਜੰਮੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੂੰ ਦੱਸਿਆ ਗਿਆ ਕਿ ਬੱਚਾ ਮਰਿਆ ਹੋਇਆ ਪੈਦਾ ਹੋਇਆ ਸੀ। ਇਸ ਤੋਂ ਬਾਅਦ ਜਦੋਂ ਪਰਿਵਾਰ ਉਸਨੂੰ ਦਫ਼ਨਾਉਣ ਲਈ ਲੈ ਗਏ ਤਾਂ ਉਨ੍ਹਾਂ ਨੂੰ ਲੱਗਾ ਕਿ ਉਹ ਸਾਹ ਲੈ ਰਿਹਾ ਹੈ। ਇਸ ਤੋਂ ਬਾਅਦ ਪਰਿਵਾਰ ਤੁਰੰਤ ਉਸਨੂੰ ਸਰਕਾਰੀ ਹਸਪਤਾਲ ਦੇ ਡਾਕਟਰਾਂ ਕੋਲ ਵਾਪਸ ਲੈ ਗਿਆ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਇਹ ਬੱਚਾ ਜਿਊਂਦਾ ਹੈ। 

ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਬਾਹਰ ਲੋਕਾਂ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ। ਦਰਅਸਲ ਇੱਕ ਨਵਜਾਤ ਬੱਚੇ ਦੀ ਮੌਤ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਨਿੱਜੀ ਹਸਪਤਾਲ ਦੇ ਡਾਕਟਰਾਂ ’ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ। 

ਦੱਸ ਦਈਏ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਟ੍ਰੈਫਿਕ ਜਾਮ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਥਿਤੀ ਨੂੰ ਸਾਂਭਿਆ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : Amritsar News : ਤਿੰਨ ਥਾਵਾਂ 'ਤੇ ਲਿਖੇ ਖਾਲਿਸਤਾਨੀ ਪੱਖੀ ਨਾਅਰਿਆਂ ਦੇ ਮਾਮਲੇ ’ਚ ਪੁਲਿਸ ਨੇ 2 ਮੁਲਜ਼ਮ ਕੀਤੇ ਗ੍ਰਿਫਤਾਰ; 1 ਨਾਬਾਲਿਗ ਵੀ ਸ਼ਾਮਲ

Related Post