Ludhiana Traffic Policeman: ਕਾਰ ਚਾਲਕ ਨੇ ਕਈ ਕਿਲੋਮੀਟਰ ਤੱਕ ਘੜੀਸਿਆ ਟ੍ਰੈਫਿਕ ਪੁਲਿਸ ਮੁਲਾਜ਼ਮ, ਇਹ ਸੀ ਪੂਰਾ ਮਾਮਲਾ

ਲੁਧਿਆਣਾ ਵਿੱਚ ਇੱਕ ਕਾਰ ਚਾਲਕ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਗੱਡੀ ਦੀ ਬੋਨਟ ’ਤੇ ਕਈ ਕਿਲੋਮੀਟਰ ਤੱਕ ਘੜੀਸਿਆ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ।

By  Aarti April 14th 2023 05:37 PM -- Updated: April 14th 2023 06:09 PM

ਨਵੀਨ ਸ਼ਰਮਾ (ਲੁਧਿਆਣਾ, 14 ਅਪ੍ਰੈਲ): ਜ਼ਿਲ੍ਹਾ ਲੁਧਿਆਣਾ ਵਿੱਚ ਇੱਕ ਕਾਰ ਚਾਲਕ ਵੱਲੋਂ ਟ੍ਰੈਫਿਕ ਪੁਲਿਸ ਮੁਲਾਜ਼ਮ ਨਾਲ ਦਬੰਗਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਲੁਧਿਆਣਾ ਦੇ ਮਾਤਾ ਰਾਣੀ ਚੌਕ ਇਲਾਕੇ ਦੀ ਦੱਸੀ ਜਾ ਰਹੀ ਹੈ। ਦੱਸ ਦਈਏ ਕਿ ਇੱਕ ਕਾਰ ਚਾਲਕ ਨੇ ਟ੍ਰੈਫਿਕ ਪੁਲਿਸ ਮੁਲਾਜ਼ਮ ਨੂੰ ਗੱਡੀ ਦੀ ਬੋਨਟ ’ਤੇ ਕਈ ਕਿਲੋਮੀਟਰ ਤੱਕ ਘੜੀਸਿਆ ਜਿਸ ਦੀ ਵੀਡੀਓ ਵੀ ਸਾਹਮਣੇ ਆਈ ਹੈ। 

ਮਿਲੀ ਜਾਣਕਾਰੀ ਮੁਤਾਬਿਕ ਡਿਊਟੀ ’ਤੇ ਤੈਨਾਤ ਟ੍ਰੈਫਿਕ ਹੈੱਡ ਕਾਂਸਟੇਬਲ ਹਰਦੀਪ ਸਿੰਘ ਨੇ ਜਦੋਂ ਘੰਟਾ ਘਰ ਚੌਕ ਵੱਲੋਂ ਆ ਰਹੇ ਇਕ ਕਾਰ ਚਾਲਕ ਨੂੰ ਮੋਬਾਇਲ ਫੋਨ ਦੀ ਵਰਤੋਂ ਕਰਨ ਤੇ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਸ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ। ਜਦੋਂ ਹਰਦੀਪ ਸਿੰਘ ਉਸ ਦੀ ਗੱਡੀ ਦੇ ਅੱਗੇ ਆਇਆ ਤਾਂ ਉਸ ਨੇ ਗੱਡੀ ਤੇਜ਼ ਰਫ਼ਤਾਰ ਨਾਲ ਚਲਾਉਂਦੇ ਹੋਏ ਹਰਦੀਪ ਸਿੰਘ ਨੂੰ ਗੱਡੀ ਦੇ ਬੋਨਟ ’ਤੇ ਇੱਕ ਕਿਲੋਮੀਟਰ ਤੱਕ ਘੜੀਸਿਆ। ਲੁਧਿਆਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਘੁਮਾਇਆ

ਇਸ ਤੋਂ ਬਾਅਦ ਕਾਰ ਚਾਲਕ ਅਚਾਨਕ ਹਰਦੀਪ ਸਿੰਘ ਨੂੰ ਇੱਕ ਪਾਸੇ ਸੁੱਟ ਕੇ ਫਰਾਰ ਹੋ ਗਿਆ। ਫਿਲਹਾਲ ਪੁਲਿਸ ਨੇ ਮੁਲਜ਼ਮ ਦੀ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ, ਪਰ ਮੁਲਜ਼ਮ ਫਿਲਹਾਲ ਫਰਾਰ ਦੱਸਿਆ ਜਾ ਰਿਹਾ ਹੈ। 

ਦੱਸ ਦਈਏ ਕਿ ਪੁਲਿਸ ਨੇ ਮੁਲਜ਼ਮਾਂ ’ਤੇ 307 ਅਤੇ ਕਈ ਹੋਰ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਦੇ ਮੁਤਾਬਕ ਕਾਰ ਚਾਲਕ ਹਾਰਡ ਕ੍ਰਿਮੀਨਲ ਹਨ। ਪਹਿਲਾਂ ਵੀ ਮੁਲਜ਼ਮਾਂ ’ਤੇ ਕਈ ਕਤਲ ਦੇ ਅਤੇ ਕਈ ਹੋਰ ਗੰਭੀਰ ਮਾਮਲੇ ਦਰਜ ਹਨ। 

ਇਹ ਵੀ ਪੜ੍ਹੋ: CoronaVirus cases: ਦੇਸ਼ ’ਚ ਕੋਰੋਨਾ ਦਾ ਕਹਿਰ ਜਾਰੀ; 24 ਘੰਟਿਆਂ ’ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 11 ਹਜ਼ਾਰ ਤੋਂ ਪਾਰ ਤੇ 29 ਮੌਤਾਂ

Related Post