Ambedkar statue Desecration : ਡਾ. ਅੰਬੇਦਕਰ ਦੀ ਮੂਰਤੀ ਦਾ ਅਪਮਾਨ, ਸ਼ਰਾਰਤੀ ਅਨਸਰਾਂ ਨੇ ਜੁੱਤੀਆਂ ਦਾ ਹਾਰ ਪਾਇਆ, ਮਾਹੌਲ ਤਣਾਅਪੂਰਨ

BR Ambedkar statue Desecration : ਦੱਸਿਆ ਜਾ ਰਿਹਾ ਹੈ ਕਿ ਡਾ. ਅੰਬੇਦਕਰ ਦੀ ਮੂਰਤੀ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਗਲ 'ਚ ਜੁੱਤੀਆਂ ਦਾ ਹਾਰ ਪਾਇਆ ਗਿਆ ਹੈ, ਜਿਸ ਨਾਲ ਵਾਲਮੀਕੀ ਭਾਈਚਾਰੇ 'ਚ ਭਾਰੀ ਰੋਸ ਤੇ ਗੁੱਸੇ ਦੀ ਲਹਿਰ ਫੈਲ ਗਈ ਹੈ।

By  KRISHAN KUMAR SHARMA September 8th 2026 09:07 PM -- Updated: September 8th 2026 09:58 PM

BR Ambedkar statue Desecration : ਲੁਧਿਆਣਾ (Ludhiana News) 'ਚ ਸੰਵਿਧਾਨ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੀ ਮੂਰਤੀ ਦਾ ਅਪਮਾਨ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਡਾ. ਅੰਬੇਦਕਰ ਦੀ ਮੂਰਤੀ 'ਤੇ ਸ਼ਰਾਰਤੀ ਅਨਸਰਾਂ ਵੱਲੋਂ ਗਲ 'ਚ ਜੁੱਤੀਆਂ ਦਾ ਹਾਰ ਪਾਇਆ ਗਿਆ ਹੈ, ਜਿਸ ਨਾਲ ਵਾਲਮੀਕੀ ਭਾਈਚਾਰੇ 'ਚ ਭਾਰੀ ਰੋਸ ਤੇ ਗੁੱਸੇ ਦੀ ਲਹਿਰ ਫੈਲ ਗਈ ਹੈ। ਭਾਈਚਾਰੇ ਵੱਲੋਂ ਇਕੱਠੇ ਹੋ ਕੇ ਜਲੰਧਰ ਬਾਈਪਾਸ ਦੇ ਰਸਤੇ 'ਤੇ ਨਾਅਰੇਬਾਜ਼ੀ ਕਰਦੇ ਹੋਏ ਧਰਨਾ ਲਾ ਦਿੱਤਾ ਹੈ ਅਤੇ ਆਮ ਆਦਮੀ ਪਾਰਟੀ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਅਤੇ ਮੁੱਖ ਮਤਰੀ ਭਗਵੰਤ ਮਾਨ ਦੇ ਪੋਸਟਰ 'ਤੇ ਚੱਪਲਾਂ ਤੇ ਜੁੱਤੀਆਂ ਮਾਰੀਆਂ ਜਾ ਰਹੀਆਂ ਹਨ।

ਡਾ. ਅੰਬੇਦਕਰ ਦੇ ਬੁੱਤ 'ਤੇ ਪਾਇਆ ਗਿਆ ਜੁੱਤੀਆਂ ਦਾ ਹਾਰ (Ambedkar statue insult)

ਜਾਣਕਾਰੀ ਅਨੁਸਾਰ, ਇਹ ਮੂਰਤੀ ਸ਼ਹਿਰ ਦੇ ਜਲੰਧਰ ਬਾਈਪਾਸ ਚੌਂਕ ਵਿੱਚ ਸਥਾਪਤ ਹੈ, ਜਿਸ ਦਾ ਕਿਸੇ ਸ਼ਰਾਰਤੀ ਅਨਸਰ ਵੱਲੋਂ ਅਪਮਾਨ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਦਿਨ-ਦਿਹਾੜੇ ਕੋਈ ਵਿਅਕਤੀ ਬੁੱਤ ’ਤੇ ਚੜ੍ਹ ਕੇ ਅਪਮਾਨ ਕਰ ਗਿਆ ਅਤੇ ਕਿਸੇ ਨੂੰ ਭਣਕ ਤੱਕ ਨਹੀਂ ਲੱਗੀ।

ਪੁਲਿਸ ਸੀਸੀਟੀਵੀ ਰਾਹੀਂ ਲੱਭ ਰਹੀ ਸੁਰਾਗ਼

ਜਦੋਂ ਉੱਥੇ ਮੌਜੂਦ ਇੱਕ ਵਿਅਕਤੀ ਨੇ ਜਦੋਂ ਇਹ ਦੇਖਿਆ ਤਾਂ ਉਸ ਨੇ ਤੁਰੰਤ ਵੱਖ-ਵੱਖ ਸੰਸਥਾਵਾਂ ਨੂੰ ਇਸ ਦੀ ਸੂਚਨਾ ਦਿੱਤੀ, ਜਿਸ ਤੋਂ ਬਾਅਦ ਦੇਖਦਿਆਂ ਹੀ ਦੇਖਦਿਆਂ ਵੱਡੀ ਗਿਣਤੀ ਲੋਕ ਮੌਕੇ ’ਤੇ ਇਕੱਠੇ ਹੋ ਗਏ। ਡਾ. ਬੀ.ਆਰ. ਅੰਬੇਡਕਰ ਦੇ ਬੁੱਤ ਦੇ ਅਪਮਾਨ ਦੀ ਖ਼ਬਰ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਅਤੇ ਥਾਣਾ ਸਲੇਮ ਟਾਬਰੀ ਦੀ ਪੁਲਿਸ ਟੀਮ ਮੌਕੇ ’ਤੇ ਪਹੁੰਚ ਗਈ। ਪੁਲਿਸ ਨੇ ਆਸ-ਪਾਸ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਘਾਲਣੀ ਸ਼ੁਰੂ ਕਰ ਦਿੱਤੀ ਹੈ।

ਲੁਧਿਆਣਾ ਵੱਲੋਂ ਜਲੰਧਰ ਬਾਈਪਾਸ ਚਾਰੇ ਪਾਸਿਓਂ ਬੰਦ, ਲੱਗੀਆਂ ਲੰਬੀਆਂ ਲਾਈਨਾਂ 

ਮੌਕੇ ’ਤੇ ਪਹੁੰਚੀਆਂ ਸੰਸਥਾਵਾਂ ਨੇ ਮੁਲਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕਰਦਿਆਂ ਜਲੰਧਰ ਬਾਈਪਾਸ ਚੌਂਕ ’ਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਅਤੇ ਬਾਈਪਾਸ ਰੋਡ ਜਾਮ ਕਰ ਦਿੱਤੀ, ਜਿਸ ਨਾਲ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਭਾਈਚਾਰੇ ਦੇ ਲੋਕਾਂ ਵੱਲੋਂ ਨੈਸ਼ਨਲ ਹਾਈਵੇ ਨੂੰ ਚਾਰੋਂ ਪਾਸੇ ਬੰਦ ਕਰ ਦਿੱਤਾ ਗਿਆ ਹੈ ਅਤੇ ਪੰਜਾਬ ਸਰਕਾਰ ਤੇ ਆਪ MLA ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ। ਲੋਕਾਂ ਵੱਲੋਂ ਆਪ ਵਿਧਾਇਕ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਫੀ ਦੀ ਮੰਗ ਵੀ ਕੀਤੀ ਜਾ ਰਹੀ ਹੈ। ਘਟਨਾ ਨੂੰ ਲੈ ਕੇ ਭਾਈਚਾਰੇ 'ਚ ਰੋਸ ਨੂੰ ਵੇਖਦਿਆਂ ਮਾਹੌਲ ਤਣਾਅਪੂਰਨ ਬਣਿਆ ਹੋਇਆ ਹੈ।

ਘਟਨਾ 5 ਸਤੰਬਰ ਨੂੰ ਵਾਪਰੀ ਦੱਸੀ ਜਾ ਰਹੀ ਹੈ। ਇਸ ਦੇ ਜਵਾਬ ਵਿੱਚ, ਐਸਸੀ ਭਾਈਚਾਰੇ ਨੇ ਬੁੱਧਵਾਰ, 9 ਸਤੰਬਰ ਨੂੰ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਦਾ ਸੱਦਾ ਦਿੱਤਾ ਹੈ। ਉਧਰ, ਧਰਨੇ ਵਿੱਚ ਲਗਾਤਾਰ ਭਾਜਪਾ ਆਗੂ ਵੀ ਇਕੱਠੇ ਹੋ ਰਹੇ ਹਨ।

ਪੁਲਿਸ ਦੇ ਭਰੋਸੇ ਉਪਰੰਤ ਚੁੱਕਿਆ ਧਰਨਾ

ਡੀਸੀਪੀ ਆਲਮ ਨੇ ਕਿਹਾ, "ਸਾਨੂੰ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਸੰਬੰਧੀ ਸ਼ਿਕਾਇਤ ਮਿਲੀ ਹੈ, ਅਤੇ ਅਸੀਂ ਐਫਆਈਆਰ ਦਰਜ ਕਰ ਰਹੇ ਹਾਂ।"

ਅਖੀਰ, ਵਾਲਮੀਕੀ ਭਾਈਚਾਰੇ ਵੱਲੋਂ ਪੁਲਿਸ ਨੂੰ ਲਿਖਿਤ ਸ਼ਿਕਾਇਤ ਦੇਣ ਤੋਂ ਬਾਅਦ ਅਧਿਕਾਰੀਆਂ ਵੱਲੋਂ ਕਾਰਵਾਈ ਕੀਤੇ ਜਾਣ ਦੇ ਭਰੋਸੇ ਉਪਰੰਤ ਧਰਨਾ ਚੁੱਕਿਆ। ਭਾਈਚਾਰੇ ਵੱਲੋਂ ਮੁਲਜ਼ਮਾਂ ਨੂੰ 24 ਘੰਟੇ 'ਚ ਫੜਨ ਦਾ ਅਲਟੀਮੇਟਮ ਦਿੱਤਾ ਹੈ, ਜਿਸ ਤੋਂ ਬਾਅਦ ਪੰਜਾਬ ਭਰ 'ਚ ਬੰਦ ਕਰਕੇ ਸੰਘਰਸ਼ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ...

ਗੁਲਜ਼ਾਰ ਸਿੰਘ ਦੀ ਮੌਤ ਦੇ ਮਾਮਲੇ 'ਚ NCSC ਨੇ ਪੰਜਾਬ ਸਰਕਾਰ ਤੇ ਪੁਲਿਸ ਤੋਂ 5 ਦਿਨਾਂ 'ਚ ਮੰਗੀ ਰਿਪੋਰਟ

ਗੁਲਜ਼ਾਰ ਸਿੰਘ ਦੇ ਅੰਤਿਮ ਸਸਕਾਰ ਮੌਕੇ ਸ਼ਮਸ਼ਾਨਘਾਟ 'ਚ ਪੁਲਿਸ ਤੇ ਪਿੰਡ ਵਾਸੀ ਆਹਮੋ-ਸਾਹਮਣੇ, ਪਰਿਵਾਰ ਨੇ ਲਾਏ ਗੰਭੀਰ ਇਲਜ਼ਾਮ, ਵੇਖੋ Video

Related Post