Ludhiana West by-election : ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖ਼ਲ : ਸਿਬਿਨ ਸੀ

Ludhiana West by-election : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ

By  Shanker Badra June 2nd 2025 08:07 PM

 Ludhiana West by-election : ਪੰਜਾਬ ਵਿਧਾਨ ਸਭਾ ਦੀ 64-ਲੁਧਿਆਣਾ ਪੱਛਮੀ ਸੀਟ ਲਈ ਨਾਮਜ਼ਦਗੀਆਂ ਦੇ ਆਖਰੀ ਦਿਨ 8 ਨਾਮਜ਼ਦਗੀ ਪੱਤਰ ਦਾਖਲ ਹੋਏ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 64- ਲੁਧਿਆਣਾ ਪੱਛਮੀ ਸੀਟ ਲਈ ਅੱਜ ਭਾਰਤੀ ਜਨਤਾ ਪਾਰਟੀ ਤੋਂ ਉਮੀਦਵਾਰ ਜੀਵਨ ਗੁਪਤਾ ਅਤੇ ਸੁਨੀਤਾ ਰਾਨੀ (ਕਵਰਿੰਗ ਉਮੀਦਵਾਰ) ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਗਿਆ ਹੈ। 

ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਵੱਲੋਂ ਨਵਨੀਤ ਕੁਮਾਰ ਨੇ ਨਾਮਜ਼ਦਗੀ ਦਾਖ਼ਲ ਕੀਤੀ ਹੈ। ਉੱਥੇ ਹੀ 5 ਆਜ਼ਾਦ ਉਮੀਦਵਾਰਾਂ ਹਰਮਿੰਦਰ ਅਰੋੜਾ, ਭੋਲਾ ਸਿੰਘ, ਰੇਨੂੰ, ਪਵਨਦੀਪ ਸਿੰਘ ਅਤੇ ਗੁਰਦੀਪ ਸਿੰਘ ਕਾਹਲੋਂ ਵੱਲੋਂ ਨਾਮਜ਼ਦਗੀ ਭਰੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਨਾਮਜ਼ਦਗੀ ਭਰਨ ਵਾਲੇ ਕੁੱਲ ਉਮੀਦਵਾਰਾਂ ਦੀ ਗਿਣਤੀ 22 ਹੋ ਗਈ ਹੈ।

  ਜ਼ਿਕਰਯੋਗ ਹੈ ਕਿ ਨਾਮਜ਼ਦਗੀ ਪੱਤਰਾਂ ਦੀ ਪੜਤਾਲ 3 ਜੂਨ ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਅੰਤਿਮ ਮਿਤੀ 5 ਜੂਨ ਹੈ।

Related Post