Ludhiana By Poll Elections : ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੀ ਤਰੀਕ ਦਾ ਐਲਾਨ; 19 ਜੂਨ ਨੂੰ ਹੋਵੇਗੀ ਵੋਟਿੰਗ
ਦੱਸ ਦਈਏ ਕਿ ਇਹ ਸੀਟ ਲੁਧਿਆਣਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਲੰਬੇ ਸਮੇਂ ਤੋਂ ਇੱਥੇ ਆਪਣੀ ਤਾਕਤ ਦਿਖਾ ਰਹੀਆਂ ਹਨ।
Aarti
May 25th 2025 09:58 AM --
Updated:
May 25th 2025 10:16 AM
Ludhiana By Poll Elections : ਪੰਜਾਬ ਦੇ ਲੁਧਿਆਣਾ ਵਿੱਚ ਉਪ ਚੋਣ ਦਾ ਬਿਗਲ ਵਜ ਗਿਆ ਹੈ। ਭਾਰਤੀ ਚੋਣ ਕਮਿਸ਼ਨ ਨੇ ਹਲਕਾ ਪੱਛਮੀ ਵਿੱਚ ਉਪ ਚੋਣ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਵੋਟਿੰਗ 19 ਜੂਨ ਨੂੰ ਹੋਵੇਗੀ ਅਤੇ ਚੋਣ ਨਤੀਜਾ 23 ਜੂਨ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵੱਲੋਂ ਉਪ ਚੋਣ ਦੇ ਐਲਾਨ ਦੇ ਨਾਲ ਹੀ ਇੱਥੇ ਆਦਰਸ਼ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।
ਦੱਸ ਦਈਏ ਕਿ ਇਹ ਸੀਟ ਲੁਧਿਆਣਾ ਹਲਕਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਮੌਤ ਤੋਂ ਬਾਅਦ ਖਾਲੀ ਹੈ। ਕਾਂਗਰਸ, ਆਮ ਆਦਮੀ ਪਾਰਟੀ (ਆਪ) ਅਤੇ ਭਾਜਪਾ ਲੰਬੇ ਸਮੇਂ ਤੋਂ ਇੱਥੇ ਆਪਣੀ ਤਾਕਤ ਦਿਖਾ ਰਹੀਆਂ ਹਨ। ਇਲਾਕੇ ਦੇ ਲੋਕ ਲੰਬੇ ਸਮੇਂ ਤੋਂ ਉਪ ਚੋਣ ਦਾ ਇੰਤਜ਼ਾਰ ਕਰ ਰਹੇ ਸਨ।