ਬਲਜੀਤ ਸਿੰਘ ਦਾਦੂਵਾਲ ਨੂੰ ਵੱਡਾ ਝਟਕਾ, ਮਹੰਤ ਕਰਮਜੀਤ ਸਿੰਘ ਬਣੇ HSGPC ਦੇ ਨਵੇਂ ਪ੍ਰਧਾਨ

By  Pardeep Singh December 21st 2022 01:11 PM -- Updated: December 21st 2022 02:24 PM

ਹਰਿਆਣਾ: ਹਰਿਆਣਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਮਹੰਤ ਕਰਮਜੀਤ ਸਿੰਘ ਚੁਣੇ ਗਏ  ਹਨ। ਦੱਸ ਦਈਏ ਕਿ ਨਵੇਂ ਪ੍ਰਧਾਨ ਨੂੰ ਚੁਣਨ ਦੀ ਇਸ ਬੈਠਕ ਵਿੱਚ ਬਲਜੀਤ ਸਿੰਘ ਦਾਦੂਵਾਲ ਸ਼ਾਮਿਲ ਨਹੀਂ ਹੋਏ ਅਤੇ ਉਨ੍ਹਾਂ ਨੇ ਬੈਠਕ ਦਾ ਬਾਈਕਾਟ ਕਰ ਦਿੱਤਾ।ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਉਹ ਇਸ ਫੈਸਲੇ ਨਾਲ ਸਹਿਮਤ ਨਹੀਂ ਹਨ। 

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਚੋਣਾਂ ਵਿੱਚ ਸੀਨੀਅਰ ਮੀਤ ਪ੍ਰਧਾਨ ਭੁਪਿੰਦਰ ਸਿੰਘ, ਜੂਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ, ਜਨਰਲ ਸਕੱਤਰ ਗੁਰਵਿੰਦਰ ਸਿੰਘ ਘਮੀਜਾ, ਸੰਯੁਕਤ ਸਕੱਤਰ ਮੋਹਨ ਜੀਤ ਸਿੰਘ ਆਦਿ ਚੁਣਿਆ ਗਿਆ।

ਸੀਨੀਅਰ ਮੀਤ ਪ੍ਰਧਾਨ ਦੀ ਚੋਣ ਨੂੰ ਲੈ ਕੇ 6 ਮੈਂਬਰਾਂ ਵਿੱਚ ਰੋਸ ਪਾਇਆ ਗਿਆ ਹੈ।ਮੀਤ ਪ੍ਰਧਾਨ ਦੇ ਚੋਣ ਨੂੰ ਲੈ ਕੇ ਬਲਦੇਵ ਸਿੰਘ ਖਾਲਸਾ, ਪਰਮਜੀਤ ਸਿੰਘ, ਸੁਰਜਿੰਦਰ ਸਿੰਘ ਪੰਚਕੂਲਾ, ਦੀਦਾਰ ਸਿੰਘ ਨਲਵੀ  ਅਤੇ ਗੁਰਮੀਤ ਸਿੰਘ ਕੈਥਲ ਆਦਿ ਨੇ ਵਿਰੋਧ ਕੀਤਾ ਹੈ।

 ਕਾਬਿਲੇਗੌਰ ਹੈ ਕਿ ਹਰਿਆਣਾ ਸਰਕਾਰ ਵੱਲੋਂ 1 ਦਸੰਬਰ 2022 ਨੂੰ 38 ਮੈਂਬਰਾਂ ਦਾ ਐਲਾਨ ਕੀਤਾ  ਸੀ ਅਤੇ ਇਸ 38 ਮੈਂਬਰੀ ਐਡਹਾਕ ਕਮੇਟੀ ਵੱਲੋਂ ਪ੍ਰਧਾਨ ਦੀ ਚੋਣ ਕੀਤੀ ਜਾਵੇਗੀ।  ਦੱਸ ਦੇਈਏ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਹੁਦੇ ਤੋਂ ਬਲਜੀਤ ਸਿੰਘ ਦਾਦੂਵਾਲ ਨੇ ਅਸਤੀਫ਼ਾ ਦਿੱਤਾ ਸੀ ਜੋ  ਹਰਿਆਣਾ ਦੇ  ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਸਵੀਕਾਰ ਨਹੀਂ ਕੀਤਾ ਗਿਆ ਸੀ। 

ਮੁੱਖ ਮੰਤਰੀ ਮਨੋਹਰ  ਲਾਲ ਖੱਟਰ ਨੇ ਇਕ ਬਿਆਨ ਵੀ ਦਿੱਤਾ ਸੀ ਜਿਸ ਵਿੱਚ ਕਿਹਾ ਸੀ ਕਿ ਜਦੋਂ ਤੱਕ ਨਵੇਂ ਪ੍ਰਧਾਨ ਦੀ ਚੋਣ ਨਹੀਂ ਹੁੰਦੀ ਉਦੋਂ ਤੱਕ ਬਲਜੀਤ ਸਿੰਘ ਦਾਦੂਵਾਲ ਹੀ ਪ੍ਰਧਾਨ ਰਹਿਣਗੇ।ਹੁਣ ਕਮੇਟੀ ਦੇ ਪ੍ਰਧਾਨ ਮਹੰਤ ਕਰਮਜੀਤ ਸਿੰਘ ਨੂੰ ਚੁਣਿਆ ਗਿਆ ਹੈ।

ਅਪਡੇਟ ਜਾਰੀ...

Related Post