Majitha ਚ ਜ਼ਬਰਦਸਤ ਹੰਗਾਮਾ, ਪੁਲਿਸ ਦੇ ਭਰੋਸੇ ਪਿੱਛੋਂ ਕਿਸਾਨਾਂ ਤੇ ਅਕਾਲੀ ਦਲ ਨੇ ਚੁੱਕਿਆ ਧਰਨਾ, ਵੇਖੋ ਹੰਗਾਮੇ ਦੀਆਂ ਵੀਡੀਓਜ਼

Majitha Videos : ਕਿਸਾਨ ਜਥੇਬੰਦੀਆਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਦਿਨਾਂ ਭਰੋਸੇ 'ਤੇ ਧਰਨਾ ਚੁੱਕਣ 'ਤੇ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਭਰੋਸੇ ਤੋਂ ਬਾਅਦ ਵੀ ਕੋਈ ਮਸਲਾ ਹੱਲ ਨਹੀਂ ਹੁੰਦਾ ਤਾਂ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਰੋਡ ਜਾਮ ਕੀਤਾ ਜਾਵੇਗਾ।

By  KRISHAN KUMAR SHARMA May 31st 2026 03:57 PM -- Updated: May 31st 2026 04:13 PM

Majitha Hungama Videos : ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਬੂਥ ਏਜੰਟ ਜੋਬਨਪ੍ਰੀਤ ਸਿੰਘ (Jobanpreet Singh) ਨੂੰ ਪੁਲਿਸ ਵੱਲੋਂ ਚੁੱਕੇ ਜਾਣ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਅਤੇ ਕਿਸਾਨਾਂ ਵੱਲੋਂ ਲਾਇਆ ਧਰਨਾ ਚੁੱਕ ਲਿਆ ਗਿਆ ਹੈ। ਮੌਕੇ 'ਤੇ ਪੁਲਿਸ ਅਧਿਕਾਰੀਆਂ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਸੱਤ ਦਿਨਾਂ ਦੇ ਵਿੱਚ ਇਨਕੁਆਇਰੀ ਕਰਕੇ ਇਸ ਦਾ ਪਰਚਾ ਖਾਰਜ ਕਰ ਦਿੱਤਾ ਜਾਵੇਗਾ। ਉਪਰੰਤ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੇ ਅਕਾਲੀ ਵਰਕਰਾਂ ਨੇ ਬਿਕਰਮਜੀਤ ਸਿੰਘ ਮਜੀਠੀਆ ਨਾਲ ਗੱਲਬਾਤ ਕਰਨ ਤੋਂ ਬਾਅਦ ਧਰਨਾ ਪ੍ਰਦਰਸ਼ਨ ਖਤਮ ਕਰ ਦਿੱਤਾ। ਕਿਸਾਨ ਜਥੇਬੰਦੀਆਂ ਵੱਲੋਂ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤ ਦਿਨਾਂ ਭਰੋਸੇ 'ਤੇ ਧਰਨਾ ਚੁੱਕਣ 'ਤੇ ਚੇਤਾਵਨੀ ਵੀ ਦਿੱਤੀ ਗਈ ਹੈ ਕਿ ਜੇਕਰ ਇਸ ਭਰੋਸੇ ਤੋਂ ਬਾਅਦ ਵੀ ਕੋਈ ਮਸਲਾ ਹੱਲ ਨਹੀਂ ਹੁੰਦਾ ਤਾਂ ਵੱਡੇ ਪੱਧਰ 'ਤੇ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ ਰੋਡ ਜਾਮ ਕੀਤਾ ਜਾਵੇਗਾ।

ਇਸਤੋਂ ਪਹਿਲਾਂ ਜਿਵੇਂ ਹੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਇਸ ਕਾਰਵਾਈ ਬਾਰੇ ਭਿਣਕ ਲੱਗੀ ਤਾਂ ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਨਾਲ ਲੈ ਕੇ ਮਜੀਠਾ ਥਾਣੇ ਵੱਲ ਵਹੀਰਾਂ ਘੱਤ ਦਿੱਤੀਆਂ। ਥਾਣੇ ਅੱਗੇ ਪੁਲਿਸ ਤੇ ਅਕਾਲੀ ਆਗੂਆਂ ਵਿਚਾਲੇ ਧੱਕਾ-ਮੁੱਕੀ ਵੀ ਹੋਈ। ਇਸ ਦੌਰਾਨ ਬਿਕਰਮ ਮਜੀਠੀਆ ਦੀ ਕਈ ਪੁਲਿਸ ਅਧਿਕਾਰੀਆਂ ਨਾਲ ਤਿੱਖੀ ਬਹਿਸਬਾਜ਼ੀ ਵੀ ਹੋਈ।

ਬਿਕਰਮ ਸਿੰਘ ਮਜੀਠੀਆ ਨਾਲ ਧਰਨੇ ਵਿੱਚ ਪੋਲਿੰਗ ਏਜੰਟ ਜ਼ੋਬਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰ ਵੀ ਸ਼ਾਮਲ ਸਨ ਅਤੇ ਪੁਲਿਸ 'ਤੇ ਧੱਕੇਸ਼ਾਹੀ ਦੇ ਇਲਜ਼ਾਮ ਲਾਏ ਗਏ।

ਕੀ ਹੈ ਪੂਰਾ ਮਾਮਲਾ ? 

ਜਾਣਕਾਰੀ ਅਨੁਸਰ, ਇਹ ਮਾਮਲਾ ਪਿੰਡ ਸੋਹੀਆਂ ਕਲਾਂ ਦੇ ਅਕਾਲੀ ਯੂਥ ਆਗੂ ਜੋਬਨਪ੍ਰੀਤ ਸਿੰਘ ਉਪਰ ਚੈਨੀ ਚੋਰੀ ਦਾ ਝੂਠਾ ਮੁਕਦਮਾ ਦਰਜ ਕਰਨ ਨੂੰ ਲੈ ਕੇ ਹੈ, ਜਿਸ ਦੇ ਵਿਰੋਧ ਵਿੱਚ ਅਕਾਲੀ ਦਲ ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਕਿਸਾਨਾਂ ਤੇ ਅਕਾਲੀ ਆਗੂਆਂ ਨੇ ਕਿਹਾ ਕਿ ਇਹ ਝੂਠਾ ਪਰਚਾ ਦਰਜ ਕੀਤਾ ਗਿਆ ਹੈ, ਕਿਉਂਕਿ ਮਿਊਂਸਪਲ ਚੋਣਾਂ ਵਿੱਚ ਆਪਣੀ ਕਾਰਗੁਜ਼ਾਰੀ ਕਾਰਨ ਆਮ ਆਦਮੀ ਪਾਰਟੀ ਨਿਰਾਸ਼ਾ ਵਿੱਚ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਜੋਬਨਪ੍ਰੀਤ ਖਿਲਾਫ਼ ਸਿਆਸੀ ਦਬਾਅ ਹੇਠ ਧੱਕਾ ਕੀਤਾ ਹੈ।

Related Post