Hoshiarpur ਨੇੜੇ ਵਾਪਰਿਆ ਵੱਡਾ ਹਾਦਸਾ; ਸੰਤੁਲਨ ਵਿਗੜਨ ਕਾਰਨ ਖੱਡ ’ਚ ਡਿੱਗੀ ਐਂਬੂਲੈਂਸ, 3 ਦੀ ਮੌਤ
ਪੁਲਿਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਸਵੇਰੇ 3.30-4 ਵਜੇ ਦੇ ਕਰੀਬ, ਸੂਚਨਾ ਮਿਲੀ ਕਿ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਇੱਕ ਐਂਬੂਲੈਂਸ ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਮੰਗੂਵਾਲ ਬੈਰੀਅਰ ਦੇ ਨੇੜੇ ਇੱਕ ਖੱਡ ਵਿੱਚ ਡਿੱਗ ਗਈ।
Hoshiarpur News : ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਮੰਗੂਵਾਲ ਬੈਰੀਅਰ ਨੇੜੇ ਇੱਕ ਐਂਬੂਲੈਂਸ ਖੱਡ ਵਿੱਚ ਡਿੱਗਣ ਨਾਲ ਤਿੰਨ ਲੋਕਾਂ ਦੀ ਮੌਤ ਹੋ ਗਈ। ਇਸ ਭਿਆਨਕ ਹਾਦਸੇ ’ਚ 3 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਜਦਕਿ 2 ਲੋਕ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਿਕ ਮੀਂਹ ਕਾਰਨ ਸੜਕ ਦਾ ਇੱਕ ਹਿੱਸਾ ਧੱਸਣ ਕਰਕੇ ਇਹ ਹਾਦਸਾ ਵਾਪਰਿਆ।
ਪੁਲਿਸ ਅਧਿਕਾਰੀ ਜਸਵੀਰ ਸਿੰਘ ਨੇ ਦੱਸਿਆ ਕਿ ਸਵੇਰੇ 3:30-4 ਵਜੇ ਦੇ ਕਰੀਬ, ਸੂਚਨਾ ਮਿਲੀ ਕਿ ਹਿਮਾਚਲ ਪ੍ਰਦੇਸ਼ ਤੋਂ ਆ ਰਹੀ ਇੱਕ ਐਂਬੂਲੈਂਸ ਹੁਸ਼ਿਆਰਪੁਰ ਦੇ ਚਿੰਤਪੁਰਨੀ ਰੋਡ 'ਤੇ ਮੰਗੂਵਾਲ ਬੈਰੀਅਰ ਦੇ ਨੇੜੇ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਤਿੰਨ ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ : Punjab Floods Situation : ਅੰਮ੍ਰਿਤਸਰ ਦੇ 190 ਪਿੰਡ ਹੜ੍ਹ ਦੀ ਲਪੇਟ 'ਚ, 5 ਲੋਕਾਂ ਦੀ ਗਈ ਜਾਨ, 134 ਦੇ ਲਗਭਗ ਘਰਾਂ ਨੂੰ ਨੁਕਸਾਨ