Amritsar ’ਚ ਨਸ਼ੇ ਤੇ ਹਥਿਆਰਾਂ ਦੀ ਵੱਡੀ ਬਰਾਮਦਗੀ, 200 ਕਰੋੜ ਤੋਂ ਵੱਧ ਹੈਰੋਇਨ ਬਰਾਮਦ

ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਪਾਕਿਸਤਾਨ ਵੱਲੋਂ ਡਰੋਨ ਦੇ ਜ਼ਰੀਏ ਕਾਲੇ ਪੈਕਟਾਂ ਵਿੱਚ ਪੈਕ ਹੋ ਕੇ ਸਮਾਨ ਭਾਰਤ ਵਿੱਚ ਸੁੱਟਿਆ ਗਿਆ ਸੀ। ਪੁਲਿਸ ਅਨੁਸਾਰ ਕਰੀਬ 40 ਕਿੱਲੋ ਤੋਂ ਵੱਧ ਹੈਰੋਇਨ, 4 ਹੈਂਡ ਗ੍ਰਨੇਡ, 1 ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਹੋਏ ਹਨ।

By  Aarti January 29th 2026 10:36 AM

ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਤੋਂ ਇੱਕ ਵੱਡੀ ਅਤੇ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ। ਰਾਜਾਸਾਂਸੀ ਦੇ ਪਿੰਡ ਓਠੀਆਂ ਤੋਂ ਪੁਲਿਸ ਨੇ 200 ਕਰੋੜ ਰੁਪਏ ਤੋਂ ਵੱਧ ਦੀ ਹੈਰੋਇਨ ਦੇ ਨਾਲ ਨਾਲ ਹਥਿਆਰ ਵੀ ਬਰਾਮਦ ਕੀਤੇ ਹਨ।

ਮਿਲੀ ਜਾਣਕਾਰੀ ਮੁਤਾਬਕ ਦੇਰ ਰਾਤ ਪਾਕਿਸਤਾਨ ਵੱਲੋਂ ਡਰੋਨ ਦੇ ਜ਼ਰੀਏ ਕਾਲੇ ਪੈਕਟਾਂ ਵਿੱਚ ਪੈਕ ਹੋ ਕੇ ਸਮਾਨ ਭਾਰਤ ਵਿੱਚ ਸੁੱਟਿਆ ਗਿਆ ਸੀ। ਪੁਲਿਸ ਅਨੁਸਾਰ ਕਰੀਬ 40 ਕਿੱਲੋ ਤੋਂ ਵੱਧ ਹੈਰੋਇਨ, 4 ਹੈਂਡ ਗ੍ਰਨੇਡ, 1 ਪਿਸਤੌਲ ਅਤੇ ਕੁਝ ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਇਹ ਸਮਾਨ ਮੋਟਰਸਾਈਕਲ ‘ਤੇ ਲੈ ਕੇ ਜਾ ਰਹੇ ਕੁਝ ਨੌਜਵਾਨਾਂ ਵੱਲੋਂ ਲਿਜਾਇਆ ਜਾ ਰਿਹਾ ਸੀ। ਜਦੋਂ ਰਾਤ ਸਮੇਂ ਪਿੰਡ ਵਿੱਚ ਬਣ ਰਹੀ ਨਵੀਂ ਸੜਕ ਦੌਰਾਨ ਉਨ੍ਹਾਂ ਨੂੰ ਅੱਗੇ ਜਾਣ ਤੋਂ ਰੋਕਿਆ ਗਿਆ ਤਾਂ ਡਰ ਦੇ ਮਾਹੌਲ ਵਿੱਚ ਨੌਜਵਾਨ ਮੋਟਰਸਾਈਕਲ ਮੌਕੇ ‘ਤੇ ਹੀ ਛੱਡ ਕੇ ਫਰਾਰ ਹੋ ਗਏ।

ਸੂਚਨਾ ਮਿਲਦੇ ਹੀ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਇਲਾਕੇ ਨੂੰ ਘੇਰ ਲਿਆ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ। ਦੇਰ ਰਾਤ ਹੀ ਹਲਕਾ ਰਾਜਾਸਾਂਸੀ ਦੀ ਇੰਚਾਰਜ ਮੈਡਮ ਸੋਨੀਆ ਮਾਨ ਵੀ ਮੌਕੇ ‘ਤੇ ਪਹੁੰਚੇ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।

ਇਸ ਮੌਕੇ ਸੋਨੀਆ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅਜਿਹੀਆਂ ਕਾਰਵਾਈਆਂ ਲਗਾਤਾਰ ਜਾਰੀ ਰਹਿਣਗੀਆਂ। ਉਨ੍ਹਾਂ ਦੱਸਿਆ ਕਿ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਅਤੇ ਜਲਦ ਹੀ ਫਰਾਰ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : Punjab Secretariat Bomb Threat : ਪੰਜਾਬ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ! ਮੱਚੀ ਹੜਕੰਪ, ਖਾਲੀ ਕਰਵਾਇਆ ਸਕੱਤਰੇਤ

Related Post