Sangrur ’ਚ ਦੇਰ ਰਾਤ ਚੋਰਾਂ ਦੀ ਵੱਡੀ ਵਾਰਦਾਤ; ਦੁਕਾਨ ਦਾ ਸ਼ਟਰ ਕੱਟ ਕੇ ਨਕਦੀ ਤੇ ਮੋਬਾਈਲ ਫੋਨ ਚੋਰੀ
ਇਹ ਘਟਨਾ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਵਾਪਰੀ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜੇ ਹੋ ਰਹੇ ਹਨ। ਸਥਾਨਕ ਲੋਕਾਂ ਵਿੱਚ ਇਸ ਵਾਰਦਾਤ ਨੂੰ ਲੈ ਕੇ ਡਰ ਅਤੇ ਗੁੱਸਾ ਦੋਵਾਂ ਦੇਖਣ ਨੂੰ ਮਿਲ ਰਿਹਾ ਹੈ।
Sangrur News : ਸੰਗਰੂਰ ਵਿੱਚ ਕਾਨੂੰਨ-ਵਿਵਸਥਾ ਨੂੰ ਚੁਣੌਤੀ ਦਿੰਦੇ ਹੋਏ ਚੋਰਾਂ ਨੇ ਦੇਰ ਰਾਤ ਇੱਕ ਮੋਬਾਈਲ ਫੋਨ ਦੀ ਦੁਕਾਨ ਨੂੰ ਨਿਸ਼ਾਨਾ ਬਣਾਇਆ। ਪਟਵਾਰ ਖਾਨੇ ਦੇ ਸਾਹਮਣੇ ਸਥਿਤ ਦੁਕਾਨ ਦਾ ਸ਼ਟਰ ਕੱਟ ਕੇ ਚੋਰ ਅੰਦਰ ਦਾਖਲ ਹੋਏ ਅਤੇ ਕਰੀਬ 20 ਹਜ਼ਾਰ ਰੁਪਏ ਨਕਦ ਸਮੇਤ ਕੁਝ ਮੋਬਾਈਲ ਫੋਨ ਚੋਰੀ ਕਰਕੇ ਮੌਕੇ ਤੋਂ ਫਰਾਰ ਹੋ ਗਏ।
ਇਹ ਘਟਨਾ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਵਾਪਰੀ ਹੈ, ਜਿਸ ਕਾਰਨ ਸੁਰੱਖਿਆ ਪ੍ਰਬੰਧਾਂ 'ਤੇ ਵੀ ਸਵਾਲ ਖੜੇ ਹੋ ਰਹੇ ਹਨ। ਸਥਾਨਕ ਲੋਕਾਂ ਵਿੱਚ ਇਸ ਵਾਰਦਾਤ ਨੂੰ ਲੈ ਕੇ ਡਰ ਅਤੇ ਗੁੱਸਾ ਦੋਵਾਂ ਦੇਖਣ ਨੂੰ ਮਿਲ ਰਿਹਾ ਹੈ।
ਦੁਕਾਨ ਮਾਲਕ ਦੇ ਅਨੁਸਾਰ, ਉਹ ਰੋਜ਼ਾਨਾ ਦੀ ਤਰ੍ਹਾਂ ਰਾਤ ਨੂੰ ਦੁਕਾਨ ਬੰਦ ਕਰਕੇ ਗਿਆ ਸੀ, ਪਰ ਸਵੇਰੇ ਆ ਕੇ ਵੇਖਿਆ ਤਾਂ ਸ਼ਟਰ ਕੱਟਿਆ ਹੋਇਆ ਸੀ ਅਤੇ ਅੰਦਰੋਂ ਸਮਾਨ ਗਾਇਬ ਸੀ। ਤੁਰੰਤ ਇਸ ਬਾਰੇ ਪੁਲਿਸ ਨੂੰ ਸੂਚਨਾ ਦਿੱਤੀ ਗਈ। ਉਧਰ, ਥਾਣਾ ਸਿਟੀ ਸੰਗਰੂਰ ਦੇ ਐਸ.ਐਚ.ਓ. ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦੀ ਜਾਣਕਾਰੀ ਸਵੇਰੇ ਮਿਲੀ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।
ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਸ-ਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਇਸ ਘਟਨਾ ਨੇ ਸ਼ਹਿਰ ਵਿੱਚ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਇੱਕ ਵਾਰ ਫਿਰ ਸਵਾਲ ਖੜੇ ਕਰ ਦਿੱਤੇ ਹਨ। ਸਥਾਨਕ ਲੋਕਾਂ ਨੇ ਰਾਤ ਦੇ ਸਮੇਂ ਪੁਲਿਸ ਪਹਿਰੇ ਨੂੰ ਵਧਾਉਣ ਦੀ ਮੰਗ ਕੀਤੀ ਹੈ ਤਾਂ ਜੋ ਇਸ ਤਰ੍ਹਾਂ ਦੀਆਂ ਵਾਰਦਾਤਾਂ ਨੂੰ ਰੋਕਿਆ ਜਾ ਸਕੇ।
ਇਹ ਵੀ ਪੜ੍ਹੋ : Amritsar Airport ‘ਤੇ 1 ਅਪ੍ਰੈਲ ਤੋਂ ਫਲਾਈਟ ਸੇਵਾਵਾਂ ‘ਚ ਵੱਡਾ ਬਦਲਾਅ, ਹਰ ਰੋਜ਼ ਇਸ ਸਮੇਂ ਤੱਕ ਰਨਵੇ ਰਹੇਗਾ ਬੰਦ