Punjab ’ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ! ਲੁਧਿਆਣਾ ਪੁਲਿਸ ਵੱਲੋਂ ਹੈਂਡ ਗ੍ਰੇਨੇਡ ਸਣੇ 10 ਮੁਲਜ਼ਮ ਗ੍ਰਿਫਤਾਰ
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਮਾਮਲੇ ਚ 4 ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਜਦੋਂ 10 ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।
Terror Plot Foiled in Punjab : ਲੁਧਿਆਣਾ ਪੁਲਿਸ ਵੱਲੋਂ ਬੀਤੇ ਦਿਨ ਬਸਤੀ ਜੋਧੇਵਾਲ ਦੇ ਅਧੀਨ ਪੈਂਦੇ ਇਲਾਕੇ ਦੇ ਵਿੱਚ ਸ਼ੱਕੀਆਂ ਦੇ ਕੋਲੋਂ ਹੈਂਡ ਗ੍ਰੇਨੇਡ ਬਰਾਮਦ ਹੋਣ ਦੇ ਮਾਮਲੇ ਦੇ ਵਿੱਚ ਵੱਡੀ ਕਾਰਵਾਈ ਕਰਦੇ ਹੋਏ ਹੁਣ ਤੱਕ 10 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ’ਤੇ ਗੈਰ ਕਾਨੂੰਨੀ ਗਤੀਵਿਧੀਆਂ ਐਕਟ ਯੂਏਪੀਏ ਅਤੇ ਬੀਐਨਐਸ ਦੀ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲੇ ਦਰਜ ਕੀਤੇ ਗਏ ਹਨ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਵੱਲੋਂ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ ਹੈ। ਇਸ ਮਾਮਲੇ ਚ 4 ਮੁਲਜ਼ਮਾਂ ਦੀ ਗ੍ਰਿਫਤਾਰੀ ਹਾਲੇ ਬਾਕੀ ਹੈ ਜਦੋਂ 10 ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੁਲਜ਼ਮ ਮਲੇਸ਼ੀਆ ਅਤੇ ਪਾਕਿਸਤਾਨ ਤੋਂ ਸਬੰਧਿਤ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਇਨ੍ਹਾਂ ਦੇ ਨਸ਼ੇ ਦੀ ਤਸਕਰੀ ਦੇ ਮਾਮਲੇ ਦਰਜ ਹਨ। ਨਸ਼ੇ ਨੂੰ ਲੈਕੇ ਹੀ ਇਨ੍ਹਾਂ ਦੇ ਤਾਰ ਪਾਕਿਸਤਾਨ ਦੇ ਵਿੱਚ ਬੈਠੇ ਦਹਿਸ਼ਤਗਰਦਾਂ ਦੇ ਨਾਲ ਜੁੜੇ ਹਨ। ਉਨ੍ਹਾਂ ਕਿਹਾ ਕਿ ਜਿਆਦਾਤਰ ਮੁਲਜ਼ਮ ਮੁਕਤਸਰ ਦੇ ਰਹਿਣ ਵਾਲੇ ਹਨ।
ਗ੍ਰਿਫਤਾਰ ਕੀਤੇ ਗਏ ਇਹਨਾਂ ਮੁਲਜ਼ਮਾਂ ਦੇ ਪਾਕਿਸਤਾਨ ਅਤੇ ਹੋਰ ਵਿਦੇਸ਼ੀ ਲਿੰਕ ਵੀ ਸਾਹਮਣੇ ਆਏ ਹਨ ਜਿਸ ਦੇ ਅਧਾਰ ’ਤੇ ਪੁਲਿਸ ਵੱਲੋਂ ਕੁਝ ਮੁਲਜ਼ਮਾਂ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ। ਗ੍ਰਿਫਤਾਰ ਕੀਤੇ ਗਏ ਮੁਲਜ਼ਮਾਂ ਦੇ ਵਿੱਚ ਕੁਲਦੀਪ ਸਿੰਘ, ਸ਼ੇਖਰ ਸਿੰਘ, ਅਜੇ ਸਿੰਘ, ਨੂੰ ਸਭ ਤੋਂ ਪਹਿਲਾਂ ਮੁੱਢਲੀ ਜਾਂਚ ਦੇ ਦੌਰਾਨ ਲੁਧਿਆਣਾ ਦੇ ਬਸਤੀ ਜੋਧੇਵਾਲ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਜਿਨ੍ਹਾਂ ਕੋਲੋਂ ਹੈਂਡ ਗ੍ਰੇਨੇਡ ਬਰਾਮਦ ਹੋਇਆ ਸੀ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਕਿ ਇਨ੍ਹਾਂ ਮੁਲਜ਼ਮਾਂ ਦੇ ਪਾਕਿਸਤਾਨ ਦੇ ਵਿੱਚ ਇੰਟਰ ਸਰਵਿਸਿਸ ਇੰਟੈਲੀਜੇਂਸ ਆਈਐਸਆਈ ਦੇ ਨਾਲ ਲਿੰਕ ਸਾਹਮਣੇ ਆਏ ਸਨ ਅਤੇ ਲੁਧਿਆਣਾ ਦੀ ਘਣੀਆਂ ਆਬਾਦੀ ਦੇ ਵਿੱਚ ਇਹਨਾਂ ਮੁਲਜ਼ਮਾਂ ਨੂੰ ਹੈਂਡ ਗਰਨੇਡ ਚਲਾਉਣ ਦਾ ਟਾਸਕ ਦਿੱਤਾ ਗਿਆ ਸੀ ਜਿਸ ਨਾਲ ਦਹਿਸ਼ਤ ਫਲਾਉਣਾ ਸੀ।
ਇਹ ਵੀ ਪੜ੍ਹੋ : Mobile Phone Blast News : 10 ਸਾਲਾਂ ਬੱਚੇ ਦੇ ਹੱਥ ’ਚ ਫਟਿਆ ਮੋਬਾਈਲ, ਬਾਥਰੂਮ ਵਿੱਚ ਚਲਾ ਰਿਹਾ ਸੀ ਫੋਨ