Abohar ’ਚ ਕਾਲਜ ਦੇ ਬਾਹਰ ਚੱਲੀਆਂ ਗੋਲੀਆਂ ਦੇ ਮਾਮਲੇ ’ਚ ਵੱਡੀ ਅਪਡੇਟ, 3 ਮੁਲਜ਼ਮ ਗ੍ਰਿਫਤਾਰ

ਪੁਲਿਸ ਵੱਲੋਂ ਪਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 190, 191(3) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27 ਅਤੇ 54 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

By  Aarti July 26th 2026 04:55 PM

ਅਬੋਹਰ ਦੇ ਡੀਏਵੀ ਕਾਲਜ ਨੇੜੇ ਹੋਈ ਫਾਇਰਿੰਗ ਦੀ ਘਟਨਾ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਡੀਐਸਪੀ ਅਬੋਹਰ ਹਰੀਸ਼ ਕੁਮਾਰ ਦੀ ਅਗਵਾਈ ਹੇਠ ਪੁਲਿਸ ਟੀਮ ਨੇ ਇਹ ਸਫਲਤਾ ਹਾਸਲ ਕੀਤੀ। ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ।

ਪੁਲਿਸ ਵੱਲੋਂ ਪਰਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਭਾਰਤੀ ਨਿਆਂ ਸੰਹਿਤਾ ਦੀਆਂ ਧਾਰਾਵਾਂ 109, 190, 191(3) ਅਤੇ ਆਰਮਜ਼ ਐਕਟ ਦੀਆਂ ਧਾਰਾਵਾਂ 25, 27 ਅਤੇ 54 ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਵਿਸ਼ਾਲ ਉਰਫ਼ ਸੋਖਲ ਵਾਸੀ ਸੈਯਦਾਂਵਾਲੀ, ਅਮਰਦੀਪ ਉਰਫ਼ ਅਮਰ ਵਾਸੀ ਆਲਮਗੜ੍ਹ ਅਤੇ ਆਦੇਸ਼ ਵਾਸੀ ਕਿਲਿਆਂਵਾਲੀ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਅਤੇ ਰਿਮਾਂਡ ਦੌਰਾਨ ਹੋਰ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।

ਕਾਬਿਲੇਗੌਰ ਹੈ ਕਿ ਸ਼ੁੱਕਰਵਾਰ ਦੁਪਹਿਰ ਨੂੰ ਡੀਏਵੀ ਕਾਲਜ ਦੇ ਬਾਹਰ ਮੋਟਰਸਾਈਕਲ 'ਤੇ ਸਵਾਰ ਅਣਪਛਾਤੇ ਨੌਜਵਾਨਾਂ ਨੇ ਇੱਕ ਵਾਹਨ 'ਤੇ ਗੋਲੀਆਂ ਚਲਾ ਦਿੱਤੀਆਂ। ਦਿਨ-ਦਿਹਾੜੇ ਵਾਪਰੀ ਇਸ ਘਟਨਾ ਨੇ ਪੂਰੇ ਇਲਾਕੇ ਵਿੱਚ ਦਹਿਸ਼ਤ ਫੈਲਾ ਦਿੱਤੀ। ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਹਮਲੇ ਵਿੱਚ ਗੱਡੀ ਵਿੱਚ ਸਵਾਰ ਕੋਈ ਵੀ ਵਿਅਕਤੀ ਜ਼ਖਮੀ ਨਹੀਂ ਹੋਇਆ ਅਤੇ ਸਾਰੇ ਵਾਲ-ਵਾਲ ਬਚ ਗਏ। ਘਟਨਾ ਤੋਂ ਬਾਅਦ ਹਮਲਾਵਰ ਮੌਕੇ ਤੋਂ ਭੱਜ ਗਏ।

ਇਹ ਵੀ ਪੜ੍ਹੋ  : Dharmendra Pradhan Resignation: ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ AAP 'ਤੇ ਵਧਿਆ ਸਿਆਸੀ ਦਬਾਅ, ਪੰਜਾਬ 'ਚ 2 ਮੰਤਰੀਆਂ ਦੇ ਅਸਤੀਫ਼ੇ ਦੀ ਚਰਚਾ ਤੇਜ਼!

Related Post