21 ਫਰਵਰੀ ਨੂੰ ਪੰਜਾਬ ਆਉਣਗੇ ਮਮਤਾ, ਮਾਨ ਤੇ ਕੇਜਰੀਵਾਲ ਨਾਲ ਕਰ ਸਕਦੇ ਮੁਲਾਕਾਤ

By  Jasmeet Singh February 15th 2024 11:18 AM

Mamata Banerjee - Bhagwant Mann - Arvind Kejriwal: ਪੱਛਮੀ ਬੰਗਾਲ ਦੇ ਮੁੱਖ ਮੰਤਰੀ ਅਤੇ ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਮਮਤਾ ਬੈਨਰਜੀ 21 ਫਰਵਰੀ ਨੂੰ ਪੰਜਾਬ ਦੌਰੇ 'ਤੇ ਆ ਰਹੇ ਹਨ। ਕੌਮੀ ਖ਼ਬਰਾਂ ਮੁਤਾਬਕ ਮਮਤਾ ਬੈਨਰਜੀ ਅੰਮ੍ਰਿਤਸਰ ਸਥਿਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਵੀ ਆ ਸਕਦੇ ਹਨ। 

ਇਹ ਵੀ ਪੜ੍ਹੋ: ਫਾਇਰਿੰਗ ਨਾਲ ਮੁੜ ਕੰਬਿਆ America; ਕੰਸਾਸ ਸਿਟੀ 'ਚ ਹੋਈ ਗੋਲੀਬਾਰੀ, 1 ਦੀ ਮੌਤ ਤੇ 22 ਜ਼ਖਮੀ

ਇਸ ਤੋਂ ਇਲਾਵਾ ਉਨ੍ਹਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੀਟਿੰਗ ਹੋਣ ਦੀ ਸੰਭਾਵਨਾ ਹੈ। ਦੱਸਿਆ ਜਾ ਰਿਹਾ ਕਿ ਇਸ ਮੀਟਿੰਗ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਮੌਜੂਦ ਰਹਿਣ ਦੀ ਸੰਭਾਵਨਾ ਹੈ।

ਬਹੁਤ ਮਹੱਤਵਪੂਰਨ ਹੋਵੇਗੀ ਮੁਲਾਕਾਤ 

ਪੰਜਾਬ ਵਿੱਚ ਇਹ ਮੀਟਿੰਗ ਬਹੁਤ ਅਹਿਮ ਹੈ। ਮਮਤਾ ਦੇ ਨਾਲ-ਨਾਲ ਤ੍ਰਿਣਮੂਲ ਕਾਂਗਰਸ ਦੇ ਜਨਰਲ ਸਕੱਤਰ ਅਭਿਸ਼ੇਕ ਬੈਨਰਜੀ ਨੇ ਸਪੱਸ਼ਟ ਕੀਤਾ ਹੈ ਕਿ ਪਾਰਟੀ ਪੱਛਮੀ ਬੰਗਾਲ 'ਚ ਆਉਣ ਵਾਲੀਆਂ ਲੋਕ ਸਭਾ ਚੋਣਾਂ ਇਕੱਲੇ ਲੜੇਗੀ। 

ਇਹ ਵੀ ਪੜ੍ਹੋ: Anti-Valentine Week: ਵੈਲੇਨਟਾਈਨ ਡੇਅ ਤੋਂ ਬਾਅਦ ਮਨਾਏ ਜਾਣਗੇ ਇਹ ਅਨੋਖੇ ਦਿਨ, ਥੱਪੜ ਤੋਂ ਲੈ ਕੇ ਬ੍ਰੇਕਅਪ ਡੇਅ ਸ਼ਾਮਲ 

ਇਸੇ ਤਰ੍ਹਾਂ ‘ਆਪ’ ਲੀਡਰਸ਼ਿਪ ਨੇ ਵੀ ਪੰਜਾਬ ਵਿੱਚ ਕਾਂਗਰਸ ਨਾਲ ਸੀਟਾਂ ਦੀ ਵੰਡ ਦੀ ਕਿਸੇ ਵੀ ਸੰਭਾਵਨਾ ਤੋਂ ਇਨਕਾਰ ਕਰ ਦਿੱਤਾ ਹੈ। ਅਜਿਹੇ 'ਚ ਸਿਆਸੀ ਅਬਜ਼ਰਵਰਾਂ ਦਾ ਕਹਿਣਾ ਹੈ ਕਿ ਪ੍ਰਸਤਾਵਿਤ ਬੈਠਕ ਕਾਂਗਰਸ ਅਤੇ ਖੱਬੇ ਮੋਰਚੇ ਨੂੰ ਛੱਡ ਕੇ ਗੈਰ ਰਸਮੀ ਬਦਲ ਫਰੰਟ ਦੀ ਸ਼ੁਰੂਆਤ ਦਾ ਸੰਕੇਤ ਦਿੰਦੀ ਹੈ।

ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ 

ਦੱਸਿਆ ਜਾ ਰਿਹਾ ਕਿ ਇਸ ਮੀਟਿੰਗ ਦਾ ਇੱਕ ਮਹੱਤਵਪੂਰਨ ਏਜੰਡਾ ਪੰਜਾਬ, ਹਰਿਆਣਾ ਅਤੇ ਦਿੱਲੀ-ਐਨਸੀਆਰ ਸਰਹੱਦਾਂ 'ਤੇ ਨਵੇਂ ਉਭਰ ਰਹੇ ਕਿਸਾਨੀ ਪ੍ਰਦਰਸ਼ਨ ਬਾਰੇ ਗੱਲਬਾਤ ਹੋ ਸਕਦਾ ਹੈ। ਮਮਤਾ ਪਹਿਲਾਂ ਹੀ ਕਿਸਾਨਾਂ ਦੇ ਵਿਰੋਧ ਨਾਲ ਇਕਮੁੱਠਤਾ ਪ੍ਰਗਟ ਕਰ ਚੁੱਕੀ ਹੈ। 

ਮਮਤਾ ਨੇ ਪੰਜਾਬ-ਹਰਿਆਣਾ ਸ਼ੰਭੂ ਸਰਹੱਦ 'ਤੇ ਕਿਸਾਨਾਂ ਨੂੰ ਖਿੰਡਾਉਣ ਲਈ ਅੱਥਰੂ ਗੈਸ ਦੇ ਗੋਲਿਆਂ ਦੀ ਵਰਤੋਂ ਨੂੰ ਲੈ ਕੇ ਕੇਂਦਰ 'ਤੇ ਚੁਟਕੀ ਲਈ ਸੀ। 

ਇਹ ਵੀ ਪੜ੍ਹੋ: ਵੈਲੇਨਟਾਈਨ ਡੇਅ 'ਤੇ ਜੋੜਿਆਂ ਨੂੰ ਦੇਖ ਸਿੰਗਲ ਲੋਕ ਇੰਝ ਕਰਨ ਆਪਣੇ ਦਿਲ ਦਰਦ ਘੱਟ

ਸਿਆਸੀ ਆਬਜ਼ਰਵਰਾਂ ਦਾ ਕਹਿਣਾ ਹੈ ਕਿ ਇਹ ਦੇਖਣਾ ਦਿਲਚਸਪ ਹੋਵੇਗਾ ਕਿ ਕੀ ਮਮਤਾ ਬੈਨਰਜੀ ਆਉਣ ਵਾਲੇ ਦਿਨਾਂ ਵਿੱਚ ਹੋਰ ਰਾਜਾਂ ਦਾ ਦੌਰਾ ਕਰਦੀ ਹੈ ਅਤੇ ਹੋਰ ਖੇਤਰੀ ਪਾਰਟੀਆਂ ਦੀ ਉੱਚ ਲੀਡਰਸ਼ਿਪ ਨਾਲ ਮੀਟਿੰਗਾਂ ਕਰਦੀ ਹੈ ਜਾਂ ਨਹੀਂ।

ਇਹ ਵੀ ਪੜ੍ਹੋ: ਵਿਆਹ ਤੋਂ ਬਾਅਦ ਤੋਹਫ਼ੇ ਵਜੋਂ ਮਿਲੇ ਸੋਨੇ 'ਤੇ ਕਿਨ੍ਹਾਂ ਟੈਕਸ ਲਗਾਇਆ ਜਾਂਦਾ? ਜਾਣੋ ਇੱਥੇ

Related Post