Man Kills Wife: ਘਰੇਲੂ ਕਲੇਸ਼ ਦੇ ਚੱਲਦਿਆਂ ਪਤੀ ਨੇ ਪਤਨੀ ਦਾ ਕੁਹਾੜੀ ਮਾਰ ਕੇ ਕੀਤਾ ਬੇਰਹਿਮੀ ਨਾਲ ਕਤਲ

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਰਾਮਗੜ੍ਹ ਭੂੰਦੜ ਦੇ ਰਹਿਣ ਵਾਲੇ ਮਨਦੀਪ ਸਿੰਘ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਹਰਮਨਪ੍ਰੀਤ ਕੌਰ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ।

By  Aarti July 20th 2024 02:30 PM

Man Kills Wife:  ਬਠਿੰਡਾ ਦੇ ਪਿੰਡ ਰਾਮਗੜ੍ਹ ਭੁੰਦੜ ਵਿਖੇ ਬੀਤੀ ਰਾਤ ਘਰੇਲੂ ਕਲੇਸ਼ ਦੇ ਚਲਦਿਆਂ ਪਤੀ ਵੱਲੋਂ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਵਿਅਕਤੀ ਨੇ ਆਪਣੀ ਪਤੀ ਦਾ ਕੁਹਾੜੀ ਨਾਲ ਕਈ ਵਾਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਭੇਜਿਆ ਗਿਆ। 

ਮਿਲੀ ਜਾਣਕਾਰੀ ਮੁਤਾਬਿਕ ਪਿੰਡ ਰਾਮਗੜ੍ਹ ਭੂੰਦੜ ਦੇ ਰਹਿਣ ਵਾਲੇ ਮਨਦੀਪ ਸਿੰਘ ਵੱਲੋਂ ਘਰੇਲੂ ਕਲੇਸ਼ ਦੇ ਚਲਦਿਆਂ ਹਰਮਨਪ੍ਰੀਤ ਕੌਰ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ। ਮ੍ਰਿਤਕ ਦਾ ਕਰੀਬ ਇੱਕ ਦਹਾਕੇ ਪਹਿਲਾਂ ਵਿਆਹ ਹੋਇਆ ਸੀ ਅਤੇ ਮਨਦੀਪ ਸਿੰਘ ਅਤੇ ਹਰਮਨ ਪ੍ਰੀਤ ਕੌਰ ਦੇ ਦੋ ਬੱਚੇ ਸਨ। ਪੁਲਿਸ ਵੱਲੋਂ ਮ੍ਰਿਤਕ ਹਰਮਨਪ੍ਰੀਤ ਕੌਰ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ ਗਿਆ ਹੈ। 

ਹਰਮਨਪ੍ਰੀਤ ਕੌਰ ਦੇ ਚਾਚੇ ਦੇ ਲੜਕੇ ਸਿਕੰਦਰ ਸਿੰਘ ਦਾ ਕਹਿਣਾ ਹੈ ਕਿ ਮਨਦੀਪ ਸਿੰਘ ਵੱਲੋਂ ਉਨ੍ਹਾਂ ਦੀ ਭੈਣ ਹਰਮਨਪ੍ਰੀਤ ਕੌਰ ਦਾ ਕੁਹਾੜੀ ਮਾਰ ਕੇ ਕਤਲ ਕੀਤਾ ਗਿਆ ਹੈ ਪਰ ਹਾਲੇ ਤੱਕ ਇਸ ਘਟਨਾ ਪਿਛਲੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਨਾ ਹੀ ਘਰੇਲੂ ਕਲੇਸ਼ ਸਬੰਧੀ ਹਰਮਨਪ੍ਰੀਤ ਕੌਰ ਵੱਲੋਂ ਉਨਾਂ ਨੂੰ ਕਦੇ ਦੱਸਿਆ ਗਿਆ ਹੈ। 

ਉਧਰ ਦੂਜੇ ਪਾਸੇ ਥਾਣਾ ਕੋਟ ਫੱਤਾ ਪੁਲਿਸ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਹਰਮਨਪ੍ਰੀਤ ਕੌਰ ਦੇ ਪਤੀ ਮਨਦੀਪ ਸਿੰਘ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕ ਹਰਮਨ ਪ੍ਰੀਤ ਕੌਰ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: Punjabi Youth died In Canada: ਅਜੇ ਪੁੱਤ ਦੇ ਵਿਦੇਸ਼ ਜਾਣ ਦਾ ਚਾਅ ਵੀ ਨਹੀਂ ਸੀ ਉਤਰਿਆ, ਘਰ ਦੇ ਵਿੱਚ ਵਿਛਿਆ ਪੁੱਤ ਦੀ ਮੌਤ ਦਾ ਸੱਥਰ

Related Post